ETV Bharat / state

ਮੈਡੀਕਲ ਮੋਬਾਇਲ ਵੈਨ ਨੂੰ ਸੀਐੱਮ ਮਾਨ ਨੇ ਦਿੱਤੀ ਹਰੀ ਝੰਡੀ, ਵੈਨ ਰਾਹੀਂ ਲੋਕਾਂ ਨੂੰ ਮਿਲੇਗੀ ਮੁਫਤ ਮੈਡੀਕਲ ਸੇਵਾ - ਪੰਜਾਬ ਸਰਕਾਰ ਦਾ ਸਿਹਤ ਮਾਡਲ

ਸੰਗਰੂਰ ਦੇ ਧੂਰੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੁਫਤ ਮੈਡੀਕਲ ਮੋਬਾਇਲ ਵੈਨ ਨੂੰ ਹਰੀ ਝੰਡੀ ਦਿੱਤੀ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਮੈਡੀਕਲ ਮੋਬਾਇਲ ਵੈਨ ਲੋਕਾਂ ਲਈ ਹਰ ਪਲ ਉਪਲੱਬਧ ਰਹੇਗੀ ਅਤੇ ਮੁਫਤ ਸੇਵਾ ਮੁਹੱਈਆ ਕਰਵਾਏਗੀ।

CM Mann gave green flag to medical mobile van in Sangrur
ਮੈਡੀਕਲ ਮੋਬਾਇਲ ਵੈਨ ਨੂੰ ਸੀਐੱਮ ਮਾਨ ਨੇ ਦਿੱਤੀ ਹਰੀ ਝੰਡੀ, ਵੈਨ ਰਾਹੀਂ ਲੋਕਾਂ ਨੂੰ ਮਿਲੇਗੀ ਮੁਫਤ ਮੈਡੀਕਲ ਸੇਵਾ
author img

By

Published : Aug 14, 2023, 8:22 PM IST

ਧੂਰੀ,ਸੰਗਰੂਰ: ਜ਼ਿਲ੍ਹਾ ਸੰਗਰੂਰ ਦੇ ਲੋਕਾਂ ਨੂੰ ਉਨ੍ਹਾਂ ਦੇ ਬੂਹੇ ਉੱਤੇ ਜਾ ਕੇ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇਕ ਮੋਬਾਇਲ ਵੈਨ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ ਜਿਸ ਨਾਲ ਮਰੀਜ਼ਾਂ ਦੀ ਮੁਫ਼ਤ ਸਿਹਤ ਜਾਂਚ ਯਕੀਨੀ ਬਣਾਈ ਜਾਵੇਗੀ। ਇਸ ਵੈਨ ਨੂੰ ਰਵਾਨਾ ਕਰਨ ਤੋਂ ਬਾਅਦ ਮੁੱਖ ਮੰਤਰੀ ਨੇ ਕਿਹਾ ਕਿ ਇਹ ਵਿਸ਼ੇਸ਼ ਵੈਨ ਆਈ.ਸੀ.ਆਈ.ਸੀ.ਆਈ. ਫਾਊਂਡੇਸ਼ਨ ਵੱਲੋਂ ਮੁਹੱਈਆ ਕਰਵਾਈ ਗਈ ਹੈ, ਜਿਸ ਦਾ ਸੰਚਾਲਨ ਸਿਹਤ ਵਿਭਾਗ ਦਾ ਸਟਾਫ ਕਰੇਗਾ। ਉਨ੍ਹਾਂ ਕਿਹਾ ਕਿ ਇਹ ਮੋਬਾਇਲ ਵੈਨ ਆਹਲਾ ਦਰਜੇ ਦੇ ਬੁਨਿਆਦੀ ਢਾਂਚੇ ਨਾਲ ਲੈਸ ਹੈ ਜੋ ਲੋਕਾਂ ਨੂੰ ਘਰ-ਘਰ ਜਾ ਕੇ ਅਤਿ ਆਧੁਨਿਕ ਸਿਹਤ ਸੇਵਾਵਾਂ ਮੁਹੱਈਆ ਕਰਵਾਏਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਬੀ.ਪੀ., ਈ.ਸੀ.ਜੀ., ਐਚ.ਆਈ.ਵੀ. ਤੇ ਹੋਰ ਟੈਸਟ ਇਸ ਮੋਬਾਈਲ ਵੈਨ ਵਿਚ ਸੌਖਿਆ ਹੀ ਹੋ ਜਾਇਆ ਕਰਨਗੇ ਅਤੇ ਇਸ ਤੋਂ ਇਲਾਵਾ ਲੋਕਾਂ ਨੂੰ ਜਾਂਚ ਤੇ ਇਲਾਜ ਦੀ ਸਹੂਲਤ ਵੀ ਮਿਲੇਗੀ।

  • ਸੜਕ ਸੁਰੱਖਿਆ ਫੋਰਸ ਬਣਾਈ ਗਈ ਹੈ..ਲੋਕਾਂ ਦੀਆਂ ਜਾਨਾਂ ਸਾਡੇ ਲਈ ਬਹੁ ਕੀਮਤੀ ਨੇ..ਪਹਿਲਾਂ ਵਾਲੀਆਂ ਸਰਕਾਰਾਂ ਨੇ ਲੋਕਾਂ ਦੀ ਜਾਨ-ਮਾਲ ਦੀ ਕਦੇ ਪਰਵਾਹ ਹੀ ਨਹੀਂ ਕੀਤੀ..ਅਸੀਂ ਚਾਹੁੰਦੇ ਹਾਂ ਸੜਕ ਦੁਰਘਟਨਾਵਾਂ ਘਟਾਈਏ ਤੇ ਸੜਕ ਦੁਰਘਟਨਾ ਦੌਰਾਨ ਕਿਸੇ ਵੀ ਜ਼ਖਮੀ ਦੀ ਜਾਨ ਜਲ਼ਦ ਹਸਪਤਾਲ ਪਹੁੰਚਾ ਕੇ ਬਚਾਈ ਜਾਵੇ..ਸਾਡੇ ਲਈ ਪੰਜਾਬ ਦੇ ਲੋਕ ਬਹੁਤ… pic.twitter.com/i7BSNwKyeN

    — Bhagwant Mann (@BhagwantMann) August 14, 2023 " class="align-text-top noRightClick twitterSection" data=" ">

ਚੰਗੀਆਂ ਸਿਹਤ ਸੇਵਾਵਾਂ: ਮੁੱਖ ਮੰਤਰੀ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਨਿਵੇਕਲਾ ਪ੍ਰੋਗਰਾਮ ਲੋਕਾਂ ਨੂੰ ਉਨ੍ਹਾਂ ਦੇ ਘਰ ਜਾ ਕੇ ਚੰਗੀਆਂ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਵਿਚ ਬਹੁਤ ਸਹਾਈ ਹੋਵੇਗਾ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਸਿਹਤ ਖੇਤਰ ਵਿਚ ਕਈ ਨਿਵੇਕਲੀਆਂ ਪਹਿਲਕਦਮੀਆਂ ਕੀਤੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਜਿਹੀਆਂ ਮੋਬਾਇਲ ਵੈਨਾਂ ਲੋਕਾਂ ਨੂੰ ਖਾਸ ਕਰਕੇ ਪੇਂਡੂ ਖੇਤਰਾਂ ਵਿਚ ਲੋਕਾਂ ਤੱਕ ਸਿੱਧੀ ਪਹੁੰਚ ਕਰਕੇ ਮੁਫ਼ਤ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿਚ ਕ੍ਰਾਂਤੀਕਾਰੀ ਬਦਲਾਅ ਲਿਆਉਣਗੀਆਂ।

ਕੀਮਤੀ ਜਾਨਾਂ ਬਚਾਉਣਾ ਸਮੇਂ ਦੀ ਲੋੜ: ਜ਼ਿਲ੍ਹਾ ਪ੍ਰਸ਼ਾਸਨ ਅਤੇ ਸਿਹਤ ਵਿਭਾਗ ਨੂੰ ਇਸ ਉਪਰਾਲੇ ਲਈ ਵਧਾਈ ਦਿੰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਨੂੰ ਸਿਹਤਮੰਦ ਸੂਬਾ ਬਣਾਉਣ ਲਈ ਅਜਿਹੇ ਲੀਹੋਂ ਹਟਵੇਂ ਵਿਚਾਰਾਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜਾਗਰੂਕਤਾ ਦੀ ਘਾਟ ਕਾਰਨ ਲੋਕਾਂ ਵਿਚ ਖਾਸ ਕਰਕੇ ਪੇਂਡੂ ਖੇਤਰਾਂ ਵਿੱਚ ਸਿਹਤ ਸਬੰਧੀ ਸਮੱਸਿਆਵਾਂ ਨੂੰ ਅਣਗੌਲਿਆ ਕਰਨ ਦਾ ਰੁਝਾਨ ਆਮ ਹੀ ਪਾਇਆ ਜਾਂਦਾ ਹੈ ਜਿਸ ਨਾਲ ਸਥਿਤੀ ਖਰਾਬ ਹੋ ਜਾਂਦੀ ਹੈ। ਅਜਿਹੇ ਉਪਰਾਲਿਆਂ ਰਾਹੀਂ ਪੇਂਡੂ ਲੋਕਾਂ ਦੀ ਸਿਹਤ ਸੰਭਾਲ ਕਰਨ ਉੱਤੇ ਜ਼ੋਰ ਦਿੰਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣਾ ਸਮੇਂ ਦੀ ਲੋੜ ਹੈ।

ਨਹਿਰੀ ਪਾਣੀ ਪਹੁੰਚੇਗਾ ਹਰ ਖੇਤ: ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਉਹ ਧੂਰੀ ਹਲਕੇ ਦੇ ਲੋਕਾਂ ਦੇ ਸਦਾ ਰਿਣੀ ਰਹਿਣਗੇ ਜਿਨ੍ਹਾਂ ਨੇ ਉਨ੍ਹਾਂ ਨੂੰ ਵਿਧਾਇਕ ਚੁਣ ਕੇ ਨਾ ਸਿਰਫ ਹਲਕੇ ਦੀ ਨੁਮਾਇੰਦਗੀ ਕਰਨ ਸਗੋਂ ਸੂਬੇ ਦੀ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਮੁੱਖ ਮੰਤਰੀ ਨੇ ਮੁੜ ਕਿਹਾ ਕਿ ਧੂਰੀ ਨੂੰ ਸੂਬੇ ਦੇ ਮਾਡਲ ਹਲਕੇ ਵਜੋਂ ਵਿਕਸਤ ਕੀਤਾ ਜਾਵੇਗਾ ਕਿਉਂਕਿ ਅਤਿ ਆਧੁਨਿਕ ਸਹੂਲਤਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਨਾਲ ਇਸ ਹਲਕੇ ਤੋਂ ਨਵੇਂ ਯੁੱਗ ਦੀ ਸ਼ੁਰੂਆਤ ਹੋਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਸੂਬੇ ਦੇ ਲੋਕਾਂ ਖਾਸ ਕਰਕੇ ਧੂਰੀ ਹਲਕੇ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡਣਗੇ। ਉਨ੍ਹਾਂ ਨੇ ਐਲਾਨ ਕੀਤਾ ਕਿ ਅਗਲੇ ਸਾਲ ਤੱਕ ਧੂਰੀ ਹਲਕੇ ਦੇ ਸਾਰੇ ਖਾਲੇ ਅਤੇ ਕੱਸੀਆਂ ਵਿਚ ਨਹਿਰੀ ਪਾਣੀ ਪਹੁੰਚਾਇਆ ਜਾਵੇਗਾ। (ਪ੍ਰੈੱਸ ਨੋਟ)

ETV Bharat Logo

Copyright © 2025 Ushodaya Enterprises Pvt. Ltd., All Rights Reserved.