ਸੰਗਰੂਰ: ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਵਾਰ ਭਗਵੰਤ ਮਾਨ ਆਪਣੇ ਹਲਕੇ ਧੂਰੀ ਵਿਖੇ ਪਹੁੰਚੇ (CM Bhagwant Mann) ਜਿੱਥੇ ਉਹ ਗੁਰਦੁਆਰਾ ਮੂਲੋਵਾਲ ਪੁੱਜੇ ਅਤੇ ਉਥੇ ਉਨ੍ਹਾਂ ਮੱਥਾ ਟੇਕ ਅਰਦਾਸ ਕੀਤੀ ਅਤੇ ਪ੍ਰਮਾਤਮਾ ਦਾ ਆਸ਼ੀਰਵਾਦ ਲਿਆ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਮੈਂ ਇੱਥੇ ਵਾਅਦਾ ਕੀਤਾ ਸੀ ਕਿ ਜਦੋਂ ਮੈਂ ਮੁੱਖ ਮੰਤਰੀ ਬਣਾਂਗਾ ਤਾਂ ਇੱਥੇ ਜ਼ਰੂਰ ਆਵਾਂਗਾ ਅਤੇ ਅੱਜ ਪਹਿਲੀ ਵਾਰ ਮੁੱਖ ਮੰਤਰੀ ਬਣਨ ਤੋਂ ਬਾਅਦ ਮੈਂ ਗੁਰਦੁਆਰਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਨਤਮਸਤਕ ਹੋਇਆ ਹਾਂ।
ਉਨ੍ਹਾਂ ਆਪਣੀਆਂ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕਰ ਰਹੇ ਹਰ ਵਰਗ ਦੇ ਲੋਕਾਂ ਨੂੰ ਕਿਹਾ ਕਿ ਸਰਕਾਰ ਨੂੰ ਥੋੜ੍ਹਾ ਸਮਾਂ ਦਿਓ, ਤੁਹਾਡੀ ਹਰ ਮੰਗ ਪੂਰੀ ਕੀਤੀ ਜਾਵੇਗੀ ਅਤੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਦੇ ਹਰ ਜ਼ਿਲ੍ਹੇ 'ਚ ਮੁੱਖ ਮੰਤਰੀ ਦਫਤਰ ਬਣਾਏ ਜਾਣਗੇ, ਜਿੱਥੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਕੀਤਾ ਜਾਵੇਗਾ।
ਮਾਨ ਨੇ ਕਿਹਾ ਕਿ ਜ਼ਰੂਰੀ ਨਹੀਂ ਹੈ ਕਿ ਮੁੱਖ ਮੰਤਰੀ ਨੂੰ ਚੰਡੀਗੜ੍ਹ ਜਾਣਾ ਪਵੇ। ਉਨ੍ਹਾਂ ਕਿਹਾ ਕਿ ਉਥੇ ਨੋਡਲ ਅਫਸਰ ਤਾਇਨਾਤ ਹੋਣਗੇ ਅਤੇ ਜੇਕਰ ਕੋਈ ਆਪਣੀ ਮੰਗ ਲੈ ਕੇ ਆਵੇਗਾ ਤਾਂ ਸਾਰਾ ਕੰਮ ਡਿਜੀਟਲ ਤਰੀਕੇ ਨਾਲ ਕੀਤਾ ਜਾਵੇਗਾ। ਇਸਦੇ ਨਾਲ ਹੀ ਉਨ੍ਹਾਂ ਨਸ਼ੇ ਨੂੰ ਲੈਕੇ ਕਿਹਾ ਕਿ ਇਸ ਨੂੰ ਲੈਕੇ ਰੋਡ ਮੈਪ ਤਿਆਰ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: ਪ੍ਰਿਤਪਾਲ ਸਿੰਘ ਬਲੀਆਵਾਲ ਨੇ ਸਿੱਧੂ ਅਤੇ ਖ਼ਾਨ ਉੱਤੇ ਲਈ ਚੁੱਟਕੀ, ਕੀਤਾ ਇਹ ਟਵੀਟ ...