ਸੰਗਰੂਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਬਾਹਰ ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਵੱਲੋਂ ਧਰਨਾ ਦਿੱਤਾ ਗਿਆ (dharna outside the residence of CM Bhagwant Mann) ਹੈ। ਇਸ ਦੌਰਾਨ ਉਨ੍ਹਾਂ ਜੰਮਕੇ ਪੰਜਾਬ ਸਰਕਾਰ ਖਿਲਾਫ਼ ਭੜਾਸ ਕੱਢਦੇ ਹੋਏ ਨਾਅਰੇਬਾਜ਼ੀ ਕੀਤੀ। ਇਸ ਦੌਰਾਨ ਪ੍ਰਦਰਸ਼ਨਕਾਰੀ ਆਪਣੇ ਨਾਲ ਹਰਾ ਪੈਨ ਲੈਕੇ ਪਹੁੰਚੇ ਹਨ ਅਤੇ ਸੀਐਮ ਮਾਨ ਨੂੰ ਬੇਰੁਜ਼ੁਗਾਗਾ ਨਾਲ ਕੀਤਾ ਵਾਅਦਾ ਯਾਦ ਕਰਵਾਇਆ ਗਿਆ।
ਕੰਪਿਊਟਰ ਅਧਿਆਪਕ ਯੂਨੀਅਨ ਦੇ ਆਗੂਆਂ ਨੇ ਕਿਹਾ ਕਿ ਉਹ 2005 ਤੋਂ ਸਰਕਾਰੀ ਸਕੂਲਾਂ ਵਿੱਚ ਲਗਾਤਾਰ ਕੰਮ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਨੇ 2011 ਵਿੱਚ ਪੱਕੇ ਕਰਨ ਦਾ ਵਾਅਦਾ ਕੀਤਾ ਸੀ, ਪਰ ਸਰਕਾਰ ਨੇ ਅਜੇ ਤੱਕ ਨੋਟੀਫਿਕੇਸ਼ਨ ਲਾਗੂ ਨਹੀਂ ਕੀਤਾ। ਪ੍ਰਦਰਸ਼ਨਕਾਰੀਆਂ ਨੇ ਕਿਹਾ ਕਿ ਉਹ ਆਪਣੀਆਂ ਮੰਗਾਂ ਨੂੰ ਲੈਕੇ ਹਰਾ ਪੈੱਨ ਲੈਕੇ ਸੀਐਮ ਭਗਵੰਤ ਮਾਨ ਦੀ ਰਿਹਾਇਸ਼ ਉੱਪਰ ਪਹੁੰਚੇ ਹਨ ਤਾਂ ਕਿ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਹੋ ਸਕੇ। ਉਨ੍ਹਾਂ ਕਿਹਾ ਕਿ ਉਨ੍ਹਾਂ ਸੀਐਮ ਨੂੰ ਹਰਾ ਪੈਨ ਦੇਣ ਆਏ ਹਨ ਤਾਂ ਜੋ ਉਨ੍ਹਾਂ ਦੀ ਮੰਗ ਨੂੰ ਲੈਕੇ ਸੀਐਮ ਮੰਨ ਲੈਣ।
ਪ੍ਰਦਰਸ਼ਨਕਾਰੀਆਂ ਅਧਿਆਪਕਾਂ ਨੇ ਕਿਹਾ ਕਿ ਭਗਵੰਤ ਮਾਨ ਵੱਲੋਂ ਚੋਣਾਂ ਦੌਰਾਨ ਕਿਹਾ ਗਿਆ ਸੀ ਕਿ ਗਰੀਨ ਪੈਨ ਬੇਰੁਜ਼ਗਾਰਾਂ ਲਈ ਕੰਮ ਕਰੇਗਾ ਪਰ 1 ਮਹੀਨਾ ਬੀਤ ਜਾਣ ਤੋਂ ਬਾਅਦ ਵੀ ਸੀਐਮ ਦਾ ਹਰਾ ਪੈੱਨ ਉਨ੍ਹਾਂ ਲਈ ਨਹੀਂ ਚੱਲਿਆ ਹੈ ਜਿਸਤੋਂ ਬਾਅਦ ਹੁਣ ਉਨ੍ਹਾਂ ਨੂੰ ਮਜ਼ਬੂਰਨ ਸੀਐਮ ਦੀ ਰਿਹਾਇਸ਼ ਬਾਹਰ ਹਰੇ ਪੈੱਨ ਲੈਕੇ ਧਰਨਾ ਦੇਣਾ ਪੈ ਰਿਹਾ ਹੈ। ਇਸ ਮੌਕੇ ਉਨ੍ਹਾਂ ਮੰਗ ਕੀਤੀ ਕਿ 2011 ਦੀ ਨੋਟੀਫਿਕੇਸ਼ਨ ਨੂੰ ਲਾਗੂ ਕੀਤਾ ਜਾਵੇ। ਨਾਲ ਹੀ ਉਨ੍ਹਾਂ ਸਰਕਾਰੀ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਨਾ ਕੀਤਾ ਤਾਂ ਆਉਣ ਵਾਲੇ ਸਮੇਂ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ: ਪੰਜਾਬ ਦੇ ਮੁੱਖ ਮੰਤਰੀ ਤੇ ਮੰਤਰੀਆਂ ਦਾ ਦਿੱਲੀ ਦੌਰਾ ਮੁਲਤਵੀ, ਸਿਹਤ ਤੇ ਸਿੱਖਿਆ ਸਹੂਲਤਾਂ ਦਾ ਲੈਣਾ ਸੀ ਜਾਇਜ਼ਾ