ਸੰਗਰੂਰ: ਸੀਨੀਅਰ ਕਾਂਗਰਸੀ ਆਗੂ ਤੇ ਐੱਸਸੀ ਕਮਿਸ਼ਨ ਦੀ ਮੈਂਬਰ ਪੂਨਮ ਕਾਂਗੜਾ ਦੇ ਪੁੱਤਰ 'ਤੇ ਮਹੱਲੇ ਦੀ ਇੱਕ ਕੁੜੀ ਨੂੰ ਜ਼ਬਰਦਸਤੀ ਆਪਣੇ ਨਾਲ ਭਜਾ ਕੇ ਨਾਲ ਲੈ ਜਾਣ ਦੇ ਇਲਜ਼ਾਮ ਲੱਗੇ ਸੀ, ਜਿਸ ਦੇ ਬਾਅਦ ਕੁੜੀ ਦੇ ਪਿਤਾ ਸੰਜੀਵ ਟੋਨੀ ਨੇ ਜ਼ਹਿਰਲੀ ਚੀਜ਼ ਖਾ ਕੇ ਆਤਮਹੱਤਿਆ ਕਰ ਲਈ ਸੀ।
ਇਸ ਮਾਮਲੇ ‘ਚ ਨਾਮਜਦ ਪੰਜਾਬ ਰਾਜ ਐੱਸਸੀ ਕਮਿਸ਼ਨ ਦੀ ਮੈਂਬਰ ਤੇ ਕਾਂਗਰਸ ਦੀ ਸੀਨੀਅਰ ਆਗੂ ਪੂਨਮ ਕਾਂਗੜਾ ਤੇ ਉਨ੍ਹਾਂ ਦੇ ਪਤੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਗਿਆ ਹੈ ,ਜੋ ਕਈ ਦਿਨਾਂ ਤੋਂ ਫ਼ਰਾਰ ਸਨ, ਜਦਕਿ ਉਸ ਦੇ ਤਿੰਨ ਪੁੱਤਰ ਅਜੇ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹਨ। ਜਿਸ ਤੋਂ ਬਾਅਦ ਪੁਲਿਸ ਨੇ ਇਨ੍ਹਾਂ ਦਾ ਕੋਵਿਡ-19 ਦਾ ਟੈਸਟ ਕਰਾ ਕੇ ਅਦਾਲਤ ਵਿੱਚ ਪੇਸ਼ ਕੀਤਾ। ਜਿੱਥੇ ਅਦਾਲਤ ਨੇ ਪੁਲਿਸ ਨੂੰ 3 ਦਿਨ ਦਾ ਰਿਮਾਂਡ ਦਿੱਤਾ।
ਇਹ ਵੀ ਪੜੋ: ਅਜਨਾਲਾ ਵਿੱਚ 16 ਬੀਐਸਐਫ ਦੇ ਜਵਾਨਾਂ ਦੀ ਕੋਰੋਨਾ ਰਿਪੋਰਟ ਆਈ ਪੌਜ਼ੀਟਿਵ
ਇਸ ਸਬੰਧੀ ਡੀਐੱਸਪੀ ਸਤਪਾਲ ਸ਼ਰਮਾ ਨੇ ਪੁਸ਼ਟੀ ਕੀਤੀ ਹੈ ਕਿ ਮਾਮਲੇ ‘ਚ ਨਾਮਜ਼ਦ ਪੂਨਮ ਕਾਂਗੜਾ ਤੇ ਉਸ ਦੇ ਪਤੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਨੇ ਇਸ ਮਾਮਲੇ ਵਿਚ 5 ਖ਼ਿਲਾਫ਼ ਮਾਮਲਾ ਦਰਜ ਕੀਤਾ ਹੋਇਆ ਹੈ। ਲੋਕ ਇਨ੍ਹਾਂ ਦੀ ਗ੍ਰਿਫ਼ਤਾਰੀ ਲਈ ਧਰਨਾ ਪ੍ਰਦਰਸ਼ਨ ਕਰ ਰਹੇ ਸਨ। ਦੱਸਿਆ ਜਾਂਦਾ ਹੈ ਕਿ ਪੀੜਤ ਧਿਰ ਵੱਲੋਂ ਇਨਸਾਫ਼ ਲੈਣ ਲਈ ਸੋਮਵਾਰ ਸ਼ਾਮ ਨੂੰ ਸ਼ਹਿਰ ‘ਚ ਕੈਂਡਲ ਮਾਰਚ ਕੱਢਿਆ ਜਾਵੇਗਾ।