ਸੰਗਰੂਰ: ਪਿੰਡ ਸਕਰੌਂਦੀ ਦੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਦੀ ਕੋਰੋਨਾ ਰਿਪੋਰਟ ਪੌਜ਼ੀਟਿਵ (Corona Positive) ਆਉਣ ਨਾਲ ਪੂਰੇ ਪਿੰਡ ਵਿਚ ਸਹਿਮ ਦਾ ਮਾਹੌਲ ਪਾਇਆ ਜਾ ਰਿਹਾ ਹੈ
ਇਸ ਨੂੰ ਦੇਖਦੇ ਹੋਏ ਸਿਹਤ ਵਿਭਾਗ (Department of Health) ਵੱਲੋਂ ਪਿੰਡ ਦੇ ਲੋਕਾਂ ਦੀ ਸੈਂਪਲਿੰਗ ਕਰਨੀ ਸ਼ੁਰੂ ਕੀਤੀ ਹੋਈ ਹੈ। ਇਥੇ ਰਾਹਤ ਦੀ ਖ਼ਬਰ ਇਹ ਹੈ ਕਿ ਪਿੰਡ ਦੇ ਲੋਕਾਂ ਦੀ ਕੋਰੋਨਾ ਰਿਪੋਰਟ ਨੈਗੇਟਿਵ ਆ ਰਹੀ ਹੈ।
ਦਰਅਸਲ ਪਿੰਡ ਦੇ ਇਕ ਕਿਸਾਨ ਦੀ ਮੌਤ ਹੋਣ ਤੋਂ ਬਾਅਦ ਉਸ ਦਾ ਸ਼ਰਧਾਂਜਲੀ ਸਮਾਗਮ ਤੇ ਅੰਤਿਮ ਅਰਦਾਸ ਪਿੰਡ ਦੇ ਗੁਰਦਵਾਰਾ ਸਾਹਿਬ ਵਿਖੇ ਹੋਇਆ। ਮ੍ਰਿਤਕ ਕਿਸਾਨ ਦੀ ਅੰਤਿਮ ਅਰਦਾਸ ਉਪਰੰਤ ਦੇਗ਼ ਵਰਤਾਉਣ ਦੀ ਜ਼ਿੰਮੇਵਾਰੀ ਵੀ ਗੁਰੂ ਘਰ ਦੇ ਗ੍ਰੰਥੀ ਨੇ ਨਿਭਾਈ। ਜਦੋਂ ਪਿੰਡ ਵਾਸੀਆਂ ਨੂੰ ਇਹ ਪਤਾ ਲੱਗਾ ਕਿ ਗ੍ਰੰਥੀ ਕੋਰੋਨਾ ਪੌਜ਼ੀਟਿਵ ਹੈ ਤਾਂ ਪਿੰਡ ਅੰਦਰ ਸਹਿਮ ਦਾ ਮਾਹੌਲ ਬਮ ਗਿਆ। ਇਸ ਸ਼ਰਧਾਂਜਲੀ ਸਮਾਗਮ ਮੌਕੇ ਪੰਜਾਬ ਦੇ ਸਿੱਖਿਆ ਮੰਤਰੀ (Punjab Education Minister) ਵਿਜੇਇੰਦਰ ਸਿੰਗਲਾ ਅਤੇ ਓਮ ਪ੍ਰਕਾਸ਼ ਸਮੇਤ ਵੱਖ ਵੱਖ ਸਿਆਸੀ, ਸਮਾਜਕ ਤੇ ਧਾਰਮਿਕ ਜਥੇਬੰਦੀ ਦੇ ਨੁਮਾਇੰਦਿਆਂ ਨੇ ਵੀ ਸ਼ਿਰਕਤ ਕੀਤੀ ਸੀ।
ਡਾਕਟਰ ਮਨਪ੍ਰੀਤ ਸਿੰਘ ਨੇ ਕਿਹਾ ਹੈ ਕਿ ਪਿੰਡ ਵਾਸੀ ਕੋਰੋਨਾ ਦਾ ਟੈਸਟ ਕਰਵਾ ਰਹੇ ਹਨ ਅਤੇ ਪਿੰਡ ਦੇ ਲੋਕਾਂ ਵੱਲੋਂ ਸਹਿਯੋਗ ਦਿੱਤਾ ਜਾ ਰਿਹਾ ਹੈ। ਡਾਕਟਰ ਦਾ ਕਹਿਣ ਹੈ ਕਿ ਕੋਰੋਨਾ ਦੇ ਸਾਰੇ ਸੈਂਪਲ ਹੁਣ ਤੱਕ ਨੈਗੇਟਿਵ (Negative) ਆਏ ਹਨ ਪਰ ਸਾਵਧਾਨੀ ਵਰਤਣ ਦੀ ਜ਼ਰੂਰਤ ਹੈ।
ਇਹ ਵੀ ਪੜੋ:weekend Lockdown: ਚੰਡੀਗੜ੍ਹ 'ਚ ਅਜੇ ਨਹੀਂ ਮਿਲੇਗੀ ਰਾਹਤ