ਸੰਗਰੂਰ : ਲਹਿਰਾਗਾਗਾ ਦੇ ਪਿੰਡ ਚੰਗਾਲੀਵਾਲਾ ਵਿੱਚ ਹੋਈ ਦਲਿਤ ਵਿਅਕਤੀ ਦੀ ਮੌਤ ਉੱਪਰ ਐੱਸਸੀ/ਐੱਸਟੀ ਕਮਿਸ਼ਨ ਵੱਲੋਂ ਅੱਠ ਲੱਖ ਰੁਪਏ ਦੇ ਕਰੀਬ ਦੇਣ ਦਾ ਐਲਾਨ ਕੀਤਾ ਗਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਬੱਚਿਆਂ ਦੀ ਪੜ੍ਹਾਈ ਮੁਫ਼ਤ ਅਤੇ ਤਿੰਨ ਮਹੀਨੇ ਦਾ ਰਾਸ਼ਨ ਦੀ ਵੀ ਐਡੀਸ਼ਨਲ ਤੌਰ 'ਤੇ ਸਿਫਾਰਿਸ਼ ਕੀਤੀ ਜਾਵੇਗੀ ਅਤੇ ਇੱਕ ਮੈਂਬਰ ਨੂੰ ਨੌਕਰੀ ਦੇਣ ਦਾ ਵੀ ਪ੍ਰਸਤਾਵ ਸਰਕਾਰ ਨੂੰ ਭੇਜਿਆ ਜਾਵੇਗਾ।
ਦੱਸ ਦੇਈਏ ਕਿ ਬੀਤੇ ਦਿਨ ਲਹਿਰਾਗਾਗਾ ਦੇ ਪਿੰਡ ਚੰਗਾਲੀਵਾਲਾ ਵਿਖੇ ਦਿਮਾਗ਼ੀ ਤੌਰ 'ਤੇ ਪਰੇਸ਼ਾਨ ਦਲਿਤ ਵਿਅਕਤੀ ਜਗਮੇਲ ਸਿੰਘ ਨੂੰ ਚਾਰ ਨੌਜਵਾਨਾਂ ਨੇ ਤਿੰਨ ਘੰਟੇ ਤੱਕ ਬੰਨ੍ਹ ਕੇ ਲੋਹੇ ਦੀ ਰਾਡ ਅਤੇ ਡੰਡਿਆਂ ਨਾਲ ਕੁੱਟਿਆ ਸੀ। ਇੰਨ੍ਹਾ ਹੀ ਨਹੀਂ ਬਲਕਿ ਕਥਿਤ ਦੋਸ਼ੀਆਂ ਨੇ ਪੀੜਤ ਦੀਆਂ ਲੱਤਾਂ ਦਾ ਮਾਸ ਪਲਾਸ ਨਾਲ ਵੀ ਨੋਚਿਆ ਅਤੇ ਪਾਣੀ ਮੰਗਣ 'ਤੇ ਉਸ ਨੂੰ ਬਾਥਰੂਮ ਵਿੱਚੋਂ ਲਿਆ ਕੇ ਪਿਸ਼ਾਬ ਪਿਲਾਇਆ ਸੀ। ਇਸ ਦੌਰਾਨ ਚੰਡੀਗੜ੍ਹ ਪੀਜੀਆਈ ਹਸਪਤਾਲ ਵਿੱਚ ਪੀੜਤ ਦੀ ਮੌਤ ਹੋ ਗਈ ਸੀ।
ਇਸ ਤੋਂ ਬਾਅਦ ਹੁਣ ਇਹ ਮਾਮਲਾ ਕਾਫੀ ਗਰਮਾ ਗਿਆ ਵੱਖ-ਵੱਖ ਜਥੇਬੰਦੀਆਂ ਵੱਲੋਂ ਧਰਨੇ ਪ੍ਰਦਰਸ਼ਨ ਪਰਿਵਾਰ ਦੇ ਹੱਕ ਵਿੱਚ ਕੀਤੇ ਜਾ ਰਹੇ ਹਨ। ਪਰਿਵਾਰ ਵੱਲੋਂ ਵੀ ਪੀਜੀਆਈ ਦੇ ਵਿੱਚ ਲਾਸ਼ ਨਾ ਲੈਣ ਦੀ ਗੱਲ ਆਖੀ ਜਾ ਰਹੀ ਹੈ ਕਿਉਂਕਿ ਪਰਿਵਾਰ ਪੋਸਟਮਾਰਟਮ ਨਾ ਕਰਵਾਉਣ ਦੀ ਜ਼ਿੱਦ ਉਪਰ ਅੜਿਆ ਹੋਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਜਿੰਨ੍ਹਾਂ ਸਮਾਂ ਉਨ੍ਹਾਂ ਨੂੰ 50 ਲੱਖ ਰੁਪਏ ਸਰਕਾਰ ਮੁਆਵਜ਼ਾ ਨਹੀਂ ਦਿੰਦੀ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਨੌਕਰੀ ਦਾ ਐਲਾਨ ਨਹੀਂ ਕਰਦੀ ਉਨ੍ਹਾਂ ਸਮਾਂ ਪੋਸਟਮਾਰਟਮ ਨਹੀਂ ਕਰਵਾਇਆ ਜਾਵੇਗਾ।
ਇਹ ਵੀ ਪੜੋ: ਦਲਿਤ ਨੌਜਵਾਨ ਦੀ ਮੌਤ ਤੋਂ ਬਾਅਦ ਲੋਕਾਂ 'ਚ ਰੋਸ, ਸੁਨਾਮ ਲਹਿਰਾ ਰੋਡ ਕੀਤਾ ਜਾਮ
ਉਧਰ ਦੂਜੇ ਪਾਸੇ ਐਸਸੀ/ਐਸਟੀ ਕਮਿਸ਼ਨ ਦੇ ਡਾਇਰੈਕਟਰ ਆਰ.ਕੇ ਛੀਨਾ ਵੱਲੋਂ ਐਲਾਨ ਕੀਤਾ ਗਿਆ ਕਿ ਸਾਢੇ ਚਾਰ ਲੱਖ ਰੁਪਏ ਦੇ ਕਰੀਬ ਪਰਿਵਾਰ ਨੂੰ ਪਹਿਲੀ ਕਿਸ਼ਤ ਛੇਤੀ ਹੀ ਜਾਰੀ ਕੀਤੀ ਜਾਵੇਗੀ, ਜਿਸ ਦਾ ਉਨ੍ਹਾਂ ਨੇ ਨੋਟਿਸ ਵੀ ਕਰ ਦਿੱਤਾ ਹੈ ਕਿਉਂਕਿ ਇਹ ਐਸਸੀ/ਐਸਟੀ ਐਕਟ ਦੇ ਤਹਿਤ ਹੈ ਅਤੇ ਇਸ ਦੇ ਵਿੱਚ ਅਡੀਸ਼ਨਲ ਪ੍ਰਾਵਧਾਨ ਦੇ ਅਨੁਸਾਰ ਬੱਚਿਆਂ ਦੀ ਮੁਫ਼ਤ ਪੜ੍ਹਾਈ ਤਿੰਨ ਮਹੀਨੇ ਦਾ ਰਾਸ਼ਨ ਅਤੇ ਨਾਲ ਹੀ ਪਰਿਵਾਰ ਦੇ ਇਕ ਮੈਂਬਰ ਨੂੰ ਨੌਕਰੀ ਦੇਣ ਦੇ ਲਈ ਸਰਕਾਰ ਨੂੰ ਲਿਖਿਆ ਜਾਵੇਗਾ।