ਚੰਡੀਗੜ੍ਹ: ਸੰਗਰੂਰ ਦੇ ਪਿੰਡ ਚੰਗਾਲੀਵਾਲਾ 'ਚ ਦਲਿਤ ਨੌਜਵਾਨ ਜਗਮੇਲ ਦੀ ਮੌਤ ਤੋਂ ਬਾਅਦ ਇਨਸਾਫ਼ ਦੀ ਮੰਗ ਨੂੰ ਲੈ ਕੇ 3 ਦਿਨਾਂ ਤੋਂ ਧਰਨੇ 'ਤੇ ਬੈਠਾ ਪੀੜਤ ਪਰਿਵਾਰ ਨੂੰ ਪੰਜਾਬ ਸਰਕਾਰ ਮਨਾਉਣ 'ਚ ਕਾਮਯਾਬ ਰਹੀ। ਪੰਜਾਬ ਸਰਕਾਰ ਤੋਂ 50 ਲੱਖ ਰੁਪਏ ਦੀ ਮੰਗ ਕਰ ਰਿਹਾ ਪੀੜਤ ਪਰਿਵਾਰ ਨੇ 20 ਲੱਖ ਰੁਪਏ ਦੇ ਮੁਆਵਜ਼ੇ 'ਤੇ ਆਪਣੀ ਸਹਿਮਤੀ ਦੇ ਦਿੱਤੀ ਹੈ। ਚੰਡੀਗੜ੍ਹ ' ਇੱਕ ਬੈਠਕ ਦੌਰਾਨ ਸਰਕਾਰ ਨੇ ਇਹ ਫ਼ੈਸਲਾ ਲਿਆ ਹੈ। ਪੰਜਾਬ ਸਰਕਾਰ ਨੇ ਕਿਹਾ ਹੈ ਕਿ ਉਹ ਮ੍ਰਿਤਕ ਦੇ ਭੋਗ ਦਾ ਖਰਚਾ ਵੀ ਚੁੱਕੇਗੀ। ਇਸ ਦੇ ਨਾਲ ਹੀ 3 ਦਿਨਾਂ ਤੋਂ ਧਰਨੇ 'ਤੇ ਬੈਠੇ ਲੋਕਾਂ ਨੇ ਵੀ ਆਪਣਾ ਧਰਨਾ ਚੁੱਕ ਲਿਆ ਹੈ।
ਇਸ ਤੋਂ ਪਹਿਲਾ ਪੰਜਾਬ ਸਰਕਾਰ ਨੇ ਮ੍ਰਿਤਕ ਦੇ ਪਰਿਵਾਰ ਨੂੰ ਸਵਾ ਅੱਠ ਲੱਖ ਰੁਪਏ ਤੇ ਇੱਕ ਮੈਂਬਰ ਨੂੰ 5 ਹਜ਼ਾਰ ਰੁਪਏ ਪ੍ਰਤੀ ਮਹੀਨਾ ਪੈਨਸ਼ਨ ਦੇਣ ਦਾ ਭਰੋਸਾ ਦਿਵਾਇਆ ਹੈ ਪਰ ਪਰਿਵਾਰ ਨੇ ਇਸ ਨੂੰ ਠੁਕਰਾ ਦਿੱਤਾ ਹੈ। ਮ੍ਰਿਤਕ ਦੇ ਪਰਿਵਰਾਕ ਮੈਂਬਰਾਂ ਦੀ ਮੰਗ ਸੀ ਕਿ ਉਨ੍ਹਾਂ ਨੂੰ 50 ਲੱਖ ਰੁਪਏ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦਿੱਤੀ ਜਾਵੇ। ਮੰਗਾਂ ਮੰਨਣ ਤੋਂ ਬਾਅਦ ਹੀ ਉਹ ਜਗਮੇਲ ਸਿੰਘ ਦਾ ਸਸਕਾਰ ਕੀਤਾ ਜਾਵੇਗਾ। ਦੱਸ ਦਈਏ ਕਿ ਜਗਮੇਲ ਸਿੰਘ ਦੇ ਤਿੰਨ ਬੱਚੇ ਹਨ ਅਤੇ ਵੱਖ-ਵੱਖ ਜਥੇਬੰਦੀਆਂ ਪਰਿਵਾਰ ਨੂੰ ਇਨਸਾਫ਼ ਦਿਵਾਉਣ ਅਤੇ ਕਤਲ ਕਰਨ ਵਾਲੇ ਨੂੰ ਸਖ਼ਤ ਤੋਂ ਸਖ਼ਤ ਸਜਾ ਦਵਾਉਣ ਲਈ ਵਿਰੋਧ ਪ੍ਰਦਰਸ਼ਨ ਕਰ ਰਹੀਆਂ ਹਨ ਜਿਸ ਵਿੱਚ ਕਿਸਾਨ ਯੂਨੀਅਨ ਵੀ ਸ਼ਾਮਲ ਹੈ।