ETV Bharat / state

ਥੋੜ੍ਹੀ ਦੇਰ 'ਚ ਸ਼ਹੀਦ ਗੁਰਬਿੰਦਰ ਸਿੰਘ ਦੀ ਮ੍ਰਿਤਕ ਦੇਹ ਪਹੁੰਚੇਗੀ ਜੱਦੀ ਪਿੰਡ ਤੋਲਵਾਲਾ

author img

By

Published : Jun 19, 2020, 4:20 PM IST

ਭਾਰਤ-ਚੀਨ ਸਰਹੱਦ 'ਤੇ ਸ਼ਹੀਦ ਹੋਏ ਭਾਰਤੀ ਫ਼ੌਜ ਦੇ ਸਿਪਾਹੀ ਗੁਰਬਿੰਦਰ ਸਿੰਘ ਦੀ ਮ੍ਰਿਤਕ ਦੇਹ ਅੱਜ ਉਨ੍ਹਾਂ ਦੇ ਪਿੰਡ ਤੋਲਵਾਲਾ ਵਿਖੇ ਪਹੁੰਚਣ ਵਾਲੀ ਹੈ।

ਸ਼ਹੀਦ ਗੁਰਬਿੰਦਰ ਸਿੰਘ
ਸ਼ਹੀਦ ਗੁਰਬਿੰਦਰ ਸਿੰਘ

ਸੰਗਰੂਰ: ਭਾਰਤ-ਚੀਨ ਸਰਹੱਦ 'ਤੇ ਸ਼ਹੀਦ ਹੋਏ ਭਾਰਤੀ ਫ਼ੌਜ ਦੇ ਸਿਪਾਹੀ ਗੁਰਬਿੰਦਰ ਸਿੰਘ ਦੀ ਮ੍ਰਿਤਕ ਦੇਹ ਅੱਜ ਉਨ੍ਹਾਂ ਦੇ ਪਿੰਡ ਤੋਲਵਾਲਾ ਵਿਖੇ ਪਹੁੰਚਣ ਵਾਲੀ ਹੈ। ਇਸ ਮੌਕੇ ਸ਼ਹੀਦ ਗੁਰਬਿੰਦਰ ਸਿੰਘ ਦੀ ਭੈਣ ਨੇ ਕਿਹਾ ਕਿ ਕੁਝ ਦਿਨ ਪਹਿਲਾਂ ਹੀ ਗੁਰਬਿੰਦਰ ਨਾਲ ਗੱਲ ਹੋਈ ਸੀ ਕਿ ਉਸਨੇ ਫੋਨ 'ਤੇ ਗੱਲ ਕਰਦੇ ਹੋਏ ਕਿਹਾ ਸੀ ਜਲਦੀ ਹੀ ਵਾਪਿਸ ਘਰ ਆਵੇਗਾ ਪਰ ਹੁਣ ਕਦੇ ਵੀ ਉਹ ਘਰ ਨਹੀਂ ਆਵੇਗਾ।

ਸ਼ਹੀਦ ਗੁਰਬਿੰਦਰ ਸਿੰਘ

ਸ਼ਹੀਦ ਗੁਰਬਿੰਦਰ ਸਿੰਘ ਸੰਗਰੂਰ ਜ਼ਿਲ੍ਹੇ ਦੇ ਪਿੰਡ ਤੋਲਾਵਾਲ ਦਾ ਰਹਿਣ ਵਾਲੀ ਸੀ। ਗੁਰਵਿੰਦਰ ਸਿੰਘ ਪਿੰਡ ਦੇ ਕਿਸਾਨ ਲਾਭ ਸਿੰਘ ਦਾ 22 ਵਰ੍ਹਿਆਂ ਦਾ ਇਹ ਨੌਜਵਾਨ ਦੋ ਸਾਲ ਪਹਿਲਾਂ ਭਾਰਤੀ ਫੌਜ ਦੀ ਪੰਜਾਬ ਰੈਜੀਮੈਂਟ ਵਿੱਚ ਭਰਤੀ ਹੋਇਆ ਸੀ। ਉਹ ਆਪਣੇ ਭਰਾ ਤੇ ਭੈਣ ਨਾਲੋਂ ਛੋਟਾ ਸੀ। ਇਸ ਨੌਜਵਾਨ ਦੀ ਮੰਗਣੀ ਹੋ ਚੁੱਕੀ ਸੀ ਤੇ ਇਸ ਸਾਲ ਵਿਆਹ ਹੋਣਾ ਸੀ।

ਦੱਸ ਦੇਈਏ ਕਿ ਪੂਰਬੀ ਲੱਦਾਖ ਦੀ ਗਲਵਾਨ ਘਾਟੀ ਵਿੱਚ ਸੋਮਵਾਰ ਦੀ ਰਾਤ ਨੂੰ ਭਾਰਤ ਅਤੇ ਚੀਨ ਦੀਆਂ ਫੌਜਾਂ ਦਰਮਿਆਨ ਹੋਈ ਝੜਪ ਵਿੱਚ ਪੰਜਾਬ ਦੇ ਚਾਰ ਸਪੂਤਾਂ ਨੇ ਸ਼ਹਾਦਤ ਦਾ ਜਾਮ ਪੀਤਾ ਹੈ। ਇਹ ਚਾਰੋ ਸ਼ਹੀਦ ਜਵਾਨ ਪੰਜਾਬ ਦੇ ਸੰਗਰੂਰ, ਗੁਰਦਾਸਪੁਰ, ਪਟਿਆਲਾ ਅਤੇ ਮਾਨਸਾ ਨਾਲ ਸਬੰਧਤ ਹਨ।

ETV Bharat Logo

Copyright © 2024 Ushodaya Enterprises Pvt. Ltd., All Rights Reserved.