ਸੰਗਰੂਰ: ਪੰਜਾਬ ਸੂਬੇ ਅੰਦਰ ਲਗਾਤਾਰ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਜਾ ਰਹੀ ਅਤੇ ਬੇਅਦਬੀ ਦੀਆਂ ਘਟਨਾਵਾਂ ਵਿੱਚ ਵਾਧਾ ਹੋ ਰਿਹਾ ਹੈ। ਇੱਕ ਵਾਰ ਫਿਰ ਅਜਿਹੀ ਘਟਨਾ ਸਾਹਮਣੇ ਆਈ ਹੈ ਜੋ ਸੰਗਰੂਰ ਦੀ ਹੈ ਜਿੱਥੇ ਸ਼ਿਵ ਮੰਦਿਰ ਦੇ ਵਿੱਚ ਬੇਅਦਬੀ ਦਾ ਮਾਮਲਾ ਸਾਹਮਣੇ ਆਇਆ ਹੈ।
ਇਸ ਮੰਦਿਰ ਵਿੱਚ ਲੱਗੀਆਂ ਸ਼ਿਵਜੀ ਅਤੇ ਹਨੂੰਮਾਨ ਜੀ ਦੀਆਂ ਫੋਟੋਆਂ ਨੂੰ ਜਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇੰਨਾ ਹੀ ਨਹੀਂ ਬਲਕਿ ਸ਼ਿਵਜੀ ਦੇ ਉੱਪਰ ਲੱਗੇ ਘੜੇ ਨੂੰ ਵੀ ਤੋੜਿਆ ਗਿਆ ਹੈ। ਇਹ ਖ਼ਬਰ ਲੋਕਾਂ ਵਿੱਚ ਅੱਗ ਵਾਂਗ ਫੈਲ ਗਈ। ਜਦੋਂ ਇਸ ਬੇਅਦਬੀ ਦੀ ਘਟਨਾ ਦਾ ਲੋਕਾਂ ਨੂੰ ਪਤਾ ਚੱਲਿਆ ਤਾਂ ਹਿੰਦੂ ਭਾਈਚਾਰੇ ਦੇ ਲੋਕ ਵੱਡੀ ਗਿਣਤੀ ਵਿੱਚ ਸ਼ਿਵ ਮੰਦਿਰ ਵਿੱਚ ਪਹੁੰਚ ਗਏ, ਜਿਹਨਾਂ ਦੇ ਵਿੱਚ ਗੁੱਸਾ ਵਧਦਾ ਜਾ ਰਿਹਾ ਤੇ ਉਨ੍ਹਾਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਫੇਲ੍ਹ ਹੋ ਚੁੱਕੀ ਹੈ ਅਤੇ ਬੇਅਦਬੀ ਦੀਆਂ ਘਟਨਾਵਾਂ ਵਿੱਚ ਲਗਾਤਾਰ ਵਾਧਾ ਹੋ ਰਿਹਾ ਹੈ।
ਹਿੰਦੂ ਜਥੇਬੰਦੀਆਂ ਅਤੇ ਭਾਈਚਾਰੇ ਵੱਲੋਂ ਪੁਲਿਸ ਤੋਂ ਮੰਗ ਕੀਤੀ ਗਈ ਹੈ ਕਿ ਇਸ ਘਟਨਾ ਦੇ ਪਿੱਛੇ ਜੋ ਵੀ ਵਿਅਕਤੀ ਹੋਏ ਉਸ ਨੂੰ ਜਲਦ ਤੋਂ ਜਲਦ ਗ੍ਰਿਫਤਾਰ ਕਰਕੇ ਉਸ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇ ਤਾਂ ਜੋ ਅਜਿਹੀ ਘਟਨਾ ਕੋਈ ਦੁਬਾਰਾ ਨਾ ਕਰ ਸਕੇ।
ਇਹ ਵੀ ਪੜੋ: ਖੁੱਲ੍ਹੇ ਮਨ ਨਾਲ ਕਿਸਾਨਾਂ ਨਾਲ ਗੱਲ ਕਰਨ ਲਈ ਸਰਕਾਰ ਤਿਆਰ- ਨਰਿੰਦਰ ਸਿੰਘ ਤੋਮਰ