ਸੰਗਰੂਰ : ਅਕਾਲੀ ਦਲ ਦੇ ਬਾਗੀ ਆਗੂ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਅਤੇ ਟਕਸਾਲੀ ਅਤੇ ਹੋਰ ਪੰਥਕ ਧਿਰਾਂ ਵੱਲੋਂ ਸੰਗਰੂਰ ਵਿਖੇ ਕੀਤੀ ਜਾ ਰਹੀ ਰੈਲੀ ਨੂੰ ਅਕਾਲੀ ਆਗੂਆਂ ਵੱਲੋਂ ਕਾਂਗਰਸ ਦੀ ਰੈਲੀ ਦੱਸਿਆ ਜਾ ਰਿਹਾ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਵੱਲੋਂ ਸੰਗਰੂਰ ਵਿੱਚ ਮੀਟਿੰਗ ਕੀਤੀ ਗਈ ਜਿਸ ਵਿੱਚ ਇਨ੍ਹਾਂ ਆਗੂਆਂ ਨੇ ਢੀਂਡਸਾ ਹੁਰਾਂ ਵੱਲੋਂ ਕੀਤੇ ਜਾ ਰਹੇ ਇਕੱਠ ਬਾਰੇ ਬੋਲਦੇ ਹੋਏ ਕਿਹਾ ਕਿ ਇਹ ਸਾਰੀ ਰੈਲੀ ਕਾਂਗਰਸ ਅਤੇ ਆਪ ਵੱਲੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਸੰਗਰੂਰ ਹਲਕੇ ਦਾ ਕੋਈ ਵੀ ਅਕਾਲੀ ਕਾਰਕੁੰਨ ਜਾਂ ਆਗੂ ਇਸ ਰੈਲੀ ਵਿੱਚ ਸ਼ਾਮਲ ਨਹੀਂ ਹੋ ਰਿਹਾ।
ਮੀਡੀਆ ਨਾਲ ਗੱਲ ਕਰਦੇ ਹੋਏ ਅਕਾਲੀ ਆਗੂ ਬਲਦੇਵ ਸਿੰਘ ਮਾਨ ਨੇ ਕਿਹਾ ਕਿ ਢੀਂਡਸਾ ਪਰਿਵਾਰ ਖੁਦ ਹੀ ਸਿਧਾਂਤ ਹੀਣ ਹੋ ਚੁੱਕਿਆ ਹੈ। ਉਨ੍ਹਾਂ ਵੱਲੋਂ ਸਿਧਾਂਤ ਦੀਆਂ ਗੱਲਾਂ ਕਰਨਾ ਠੀਕ ਨਹੀ ਹੈ।
ਇਹ ਵੀ ਪੜ੍ਹੋ : ਪਟਨ ਅਮਰਿੰਦਰ ਸਿੰਘ ਨੂੰ ਮਿਲਿਆ 'ਆਦਰਸ਼ ਮੁੱਖ ਮੰਤਰੀ 2019' ਅਵਾਰਡ
ਸ਼੍ਰੋਮਣੀ ਗਰੁਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਖੁਦ ਗੁਰਦੁਆਰਾ ਮਸਤੂਆਣਾ ਸਾਹਿਬ ਦੇ ਪ੍ਰਬੰਧਾਂ 'ਤੇ ਕਬਜਾ ਕਰੀ ਬੈਠੇ ਹੋਏ ਹਨ ਅਤੇ ਜਾਰ ਸਭ ਦੀ ਮੈਬਰੀ ਵੀ ਸਾਂਭੀ ਬੈਠੇ ਹਨ। ਸਾਬਕਾ ਵਿਧਾਇਕ ਇਕਬਾਲ ਸਿੰਘ ਝੂੰਦਾ ਨੇ ਕਿਹਾ ਕਿ ਜ਼ਿਲ੍ਹੇ ਦਾ ਕੋਈ ਵੀ ਅਕਾਲੀ ਆਗੂ ਅਤੇ ਵਰਕਰ ਢੀਂਡਸਾ ਦੀ ਰੈਲੀ ਵਿੱਚ ਨਹੀਂ ਜਾਵੇਗਾ। ਉਨ੍ਹਾਂ ਕਿਹਾ ਇਹ ਰੈਲੀ ਕਾਂਗਰਸ ਅਤੇ ਆਮ ਅਦਾਮੀ ਪਾਰਟੀ ਵੱਲੋਂ ਕੀਤੀ ਜਾ ਰਹੀ ਹੈ।