ਸੰਗਰੂਰ : ਸ਼ਹਿਰ ਵਿੱਚ ਕੂੜੇ ਦੇ ਢੇਰ ਲੱਗੇ ਹੋਣ ਕਾਰਨ ਭਾਜਪਾ ਵਰਕਰਾਂ ਵੱਲੋਂ ਮੁਰਦਾਬਾਦ ਦੇ ਨਾਅਰੇ ਲਗਾਉਂਦਿਆਂ ਸੂਬਾ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨਾਲ ਵਾਅਦਾ ਖਿਲਾਫੀ ਕਰ ਰਹੀ ਹੈ, ਸੱਤਾ 'ਚ ਆਉਂਣ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਪੰਜਾਬ ਦੇ ਲੋਕਾਂ ਦੇ ਨਾਲ ਵੱਡੇ-ਵੱਡੇ ਦਾਅਵੇ ਕੀਤੇ ਗਏ ਸੀ। ਜੋ ਕਿ ਹੁਣ ਪੂਰੀ ਤਰ੍ਹਾਂ ਖੋਖਲੇ ਸਾਬਿਤ ਹੋ ਰਹੇ ਹਨ। ਇਥੋਂ ਤੱਕ ਕਿ ਸੰਗਰੂਰ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਨੂੰ ਵੀ ਆਪਣੇ ਹਲਕੇ ਦਾ ਕੋਈ ਵਿਕਾਸ ਨਹੀਂ ਕਰ ਰਹੀ ਹੈ।
ਕੁੜੇ ਦੇ ਢੇਰਾਂ ਕੋਲ ਹੀ ਸਟੇਡੀਅਮ 'ਚ ਹੋ ਰਹੀਆਂ ਨੇ ਖੇਡਾਂ ਵਤਨ ਪੰਜਾਬ ਦੀਆਂ : ਭਾਜਪਾ ਵਰਕਰਾਂ ਨੇ ਕਿਹਾ ਕਿ ਪੰਜਾਬ ਦੇ ਹਾਲਾਤ ਦਿਨੋਂ ਦਿਨ ਵਿਗੜਦੇ ਜਾ ਰਹੇ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਜ਼ਿਲ੍ਹਾ ਸੰਗਰੂਰ ਵਿੱਚ ਹੀ ਕੂੜੇ ਦੇ ਵੱਡੇ-ਵੱਡੇ ਢੇਰ ਦੇਖਣ ਨੂੰ ਮਿਲ ਰਹੇ ਹਨ, ਜੋ ਕਿ ਕਈ ਤਰ੍ਹਾਂ ਦੀਆਂ ਬਿਮਾਰੀਆਂ ਨੂੰ ਸੱਦਾ ਦੇ ਰਹੇ ਹਨ। ਰਿਹਾਇਸ਼ੀ ਇਲਾਕਾ ਹੋਣ ਕਰਕੇ ਲੋਕਾਂ ਦੇ ਘਰ ਵੀ ਨਾਲ-ਨਾਲ ਹਨ, ਜਿਸ ਕਰਕੇ ਲੋਕਾਂ ਨੂੰ ਆਪਣੇ ਘਰਾਂ ਵਿੱਚ ਰਹਿਣਾ ਵੀ ਮੁਸ਼ਕਿਲ ਹੋ ਰਿਹਾ ਹੈ, ਕਿਉਂਕਿ ਇਸ ਦੀ ਬਦਬੂ ਬਹੁਤ ਆਉਂਦੀ ਹੈ।
- Death in Malaysia: ਫਰੀਦਕੋਟ ਦੇ ਪਿੰਡ ਨੱਥੇਵਾਲਾ ਦੇ ਨੌਜਵਾਨ ਦੀ ਮਲੇਸ਼ੀਆ 'ਚ ਹੋਈ ਮੌਤ, ਪਰਿਵਾਰ ਨੇ ਮਦਦ ਦੀ ਲਾਈ ਗੁਹਾਰ
- Rishi Sunak Visits Akshardham Temple: ਰਿਸ਼ੀ ਸੁਨਕ ਨੇ ਪਤਨੀ ਨਾਲ ਅਕਸ਼ਰਧਾਮ ਮੰਦਰ 'ਚ ਸਵਾਮੀ ਨਾਰਾਇਣ ਦੇ ਕੀਤੇ ਦਰਸ਼ਨ
- World Suicide Prevention Day : ਜੇ ਇੰਝ ਹੁੰਦਾ ਤਾਂ ਪੰਜਾਬ ਵਿਚ ਵੀ ਰੁੱਕ ਜਾਂਦੀਆਂ ਕਿਸਾਨ ਖੁਦਕੁਸ਼ੀਆਂ, ਦੇਖੋ ਖਾਸ ਰਿਪੋਰਟ
ਸਫਾਈ ਸੇਵਕਾਂ ਵੱਲੋਂ ਹੜਤਾਲ: ਦੱਸ ਦਈਏ ਕਿ ਪਿਛਲੇ ਕਈ ਦਿਨਾਂ ਤੋਂ ਸੰਗਰੂਰ ਵਿੱਚ ਸਫਾਈ ਸੇਵਕਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿੱਥੇ ਸਮੇਂ ਲਈ ਹੜਤਾਲ ਉੱਤੇ ਹਨ। ਜਿਸ ਕਾਰਨ ਸ਼ਹਿਰ ਦੀ ਸਾਫ ਸਫਾਈ ਨਹੀਂ ਹੋ ਰਹੀ ਅਤੇ ਸ਼ਹਿਰ ਵਿੱਚ ਵੱਡੇ-ਵੱਡੇ ਕੂੜੇ ਦੇ ਢੇਰ ਲੱਗੇ ਨਜ਼ਰ ਆ ਰਹੇ ਹਨ, ਪਰ ਫਿਰ ਵੀ ਸੰਗਰੂਰ ਪ੍ਰਸ਼ਾਸਨ ਜਾਂ ਪੰਜਾਬ ਸਰਕਾਰ ਵੱਲੋਂ ਕਿਸੇ ਤਰ੍ਹਾਂ ਦੀ ਸਫ਼ਾਈ ਸੇਵਕਾਂ ਨਾਲ ਗੱਲ ਕਰਨ ਦੀ ਕੋਸ਼ਿਸ਼ ਨਹੀਂ ਕੀਤੀ ਗਈ। ਜਦੋਂ ਕਿ ਸਫ਼ਾਈ ਸੇਵਕਾਂ ਵੱਲੋਂ ਸੰਗਰੂਰ ਦੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਦੇ ਬਾਹਰ ਧਰਨਾ ਪ੍ਰਦਰਸ਼ਨ ਲਗਾਤਾਰ ਕੀਤਾ ਜਾ ਰਿਹਾ ਹੈ।
ਸੱਤਾ 'ਚ ਆਉਣ ਤੋਂ ਪਹਿਲਾਂ ਵਿਧਾਇਕਾ ਦੇ ਵੱਖਰੇ ਸੀ ਬੋਲ: ਜ਼ਿਕਰਯੋਗ ਹੈ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਸੰਗਰੂਰ ਦੀ ਵਿਧਾਇਕਾ ਨਰਿੰਦਰ ਕੌਰ ਭਰਾਜ ਵੱਲੋਂ ਸਾਬਕਾ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀਆਂ ਫੋਟੋਆਂ ਕੂੜੇ ਦੇ ਢੇਰਾਂ ਉੱਤੇ ਲਗਾਈਆਂ ਗਈਆਂ ਸਨ ਅਤੇ ਉਨ੍ਹਾਂ ਨੂੰ ਚਿਤਾਵਨੀ ਦਿੱਤੀ ਗਈ ਸੀ ਕਿ ਸਫ਼ਾਈ ਸੇਵਕਾਂ ਦੀਆਂ ਮੰਗਾਂ ਜਲਦੀ ਮੰਨਿਆਂ ਜਾਣ ਤਾਂ ਜੋ ਸ਼ਹਿਰ ਵਿੱਚ ਜੋ ਕੂੜੇ ਦੇ ਵੱਡੇ-ਵੱਡੇ ਢੇਰ ਲੱਗ ਰਹੇ ਹਨ, ਉਹਨਾਂ ਨੂੰ ਖਤਮ ਕੀਤਾ ਜਾ ਸਕੇ। ਪਰ ਹੁਣ ਜਦੋਂ ਆਮ ਆਦਮੀ ਪਾਰਟੀ ਦੀ ਆਪਣੀ ਸਰਕਾਰ ਦੇ ਹੱਥ ਸਭ ਕੁਝ ਹੈ ਤਾਂ ਸਰਕਾਰ ਸਫ਼ਾਈ ਸੇਵਕਾਂ ਦੀਆਂ ਮੰਗਾਂ ਵੱਲ ਕੋਈ ਧਿਆਨ ਨਹੀਂ ਦੇ ਰਹੀ ਹੈ।