ਸੰਗਰੂਰ: ਖੇਤੀ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਦਾ ਦਿੱਲੀ 'ਚ ਧਰਨਾ ਪ੍ਰਦਰਸ਼ਨ ਜਾਰੀ ਹੈ। ਜ਼ਿਲ੍ਹਾ ਵਾਸੀ ਸ਼ਮਸ਼ੇਰ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਸ਼ਮਸ਼ੇਰ ਸਿੰਘ ਪਿਛਲੇ ਕੁੱਝ ਸਮੇ ਤੋਂ ਦਿੱਲੀ ਵਿੱਖੇ ਚੱਲੇ ਰਹੇ ਕਿਸਾਨ ਸੰਘਰਸ਼ ਵਿੱਚ ਸ਼ਾਮਲ ਸੀ।
ਇਸ ਤੋਂ ਬਾਅਦ ਉਸ ਨੂੰ ਤੁਰੰਤ ਦਿਲ ਦਾ ਦੌਰਾ ਪੈਣ ਕਾਰਨ ਉਸ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸ਼ਮਸ਼ੇਰ ਸਿੰਘ ਪਿਛਲੇ ਸੱਤ-ਅੱਠ ਦਿਨਾਂ ਤੋਂ ਸੰਘਰਸ਼ ਵਿੱਚ ਸ਼ਾਮਲ ਸੀ ਅਤੇ ਉਨ੍ਹਾਂ ਨੇ ਉਸ ਨੂੰ ਸੰਘਰਸ ਵਿੱਚ ਨਾ ਜਾਣ ਲਈ ਕਿਹਾ ਸੀ ਕਿਉਂਕਿ ਠੰਡ ਦਾ ਮੌਸਮ ਹੈ। ਪਰ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਉਹ ਵਿਰੋਧ ਵਿੱਚ ਸ਼ਾਮਲ ਹੋ ਕੇ ਆਪਣੇ ਕਿਸਾਨ ਭਰਾਵਾਂ ਦਾ ਸਮਰਥਨ ਕਰਨ ਚਾਹੁੰਦਾ ਹੈ ਤੇ ਇਸ ਦੇ ਚੱਲਦੇ ਉਹ ਪਿਛਲੇ 7 ਦਿਨਾਂ ਤੋਂ ਉਥੇ ਸੀ।
ਉਸ ਦੇ ਪਿਤਾ ਨੇ ਦੱਸਿਆ ਕਿ ਉਹ 1 ਮਜ਼ਦੂਰ ਦਾ ਕੰਮ ਕਰਦਾ ਸੀ ਅਤੇ ਕਈ ਵਾਰ ਦੁੱਧ ਦਾ ਕੰਮ ਵੀ ਕਰਦਾ ਸੀ। ਨਾਲ ਹੀ ਉਨ੍ਹਾਂ ਨੇ ਦੱਸਿਆ ਕਿ ਉਸ ਕੋਲ ਸਿਰਫ ਸੁਸਾਇਟੀ ਦੀ ਜ਼ਮੀਨ ਸੀ, ਉਨ੍ਹਾਂ ਕੋਲ ਆਪਣੀ ਜ਼ਮੀਨ ਨਹੀਂ ਹੈ ਅਤੇ ਮੈਂ ਮੁਸ਼ਕਿਲ ਨਾਲ ਹੀ ਘਰ ਦਾ ਗੁਜਾਰਾ ਕਰਦੇ ਹਨ। ਉਨ੍ਹਾਂ ਦੱਸਿਆ ਸੀ ਕਿ ਬੇਟੇ ਨਾਲ ਕੁੱਝ ਦਿਨ ਪਹਿਲਾਂ ਆਪਣੇ ਪਿਤਾ ਨਾਲ ਗੱਲ ਕੀਤੀ ਸੀ, ਪਰ ਤੁਰੰਤ ਜਦੋਂ ਉਸ ਨੂੰ ਪਤਾ ਚੱਲਿਆ ਤਾਂ ਉਨ੍ਹਾਂ ਨੂੰ ਇੱਕ ਦੱਮ ਝਟਕਾ ਲੱਗਿਆ। ਉਨ੍ਹਾਂ ਦੱਸਿਆ ਕਿ ਘਰ ਪਹਿਲਾਂ ਵੀ ਗਰੀਬੀ ਵਿੱਚੋਂ ਲੰਘ ਰਿਹਾ ਹੈ।