ਸੰਗਰੂਰ: ਜ਼ਿਲ੍ਹੇ 'ਚ ਪਰਾਲੀ ਸਾੜਨ ਨੂੰ ਲੈ ਜਾਇਜ਼ਾ ਲੈਣ ਗਏ ਹਲਕਾ ਬਲਿਆਲ ਦੇ ਪਟਵਾਰੀ ਸੁਮਨਦੀਪ ਸਿੰਘ ਅਤੇ ਸਕੱਤਰ ਦਾ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਨੇ ਘਿਰਾਓ ਕੀਤਾ। ਕਿਸਾਨਾਂ ਦੀ ਮੰਗ ਸੀ ਕੀ ਜਦੋਂ ਤਕ ਕੋਈ ਸੀਨੀਅਰ ਅਧਿਕਾਰੀ ਆ ਉਨ੍ਹਾਂ ਨੂੰ ਪਰਾਲੀ ਸਾੜਨ ਸਬੰਧੀ ਗਿਰਦਾਵਰੀ ਨਾ ਕਰਨ ਦਾ ਭਰੋਸਾ ਨਹੀਂ ਦਿੰਦਾ ਉਦੋਂ ਤਕ ਉਹ ਉਨ੍ਹਾਂ ਨੂੰ ਨਹੀਂ ਛੱਡਣਗੇ। ਪੰਜ ਘੰਟਿਆਂ ਦੀ ਮਸ਼ੱਕਤ ਤੋਂ ਬਾਅਦ ਸੁਮਨਦੀਪ ਸਿੰਘ ਦੇ ਅਪੀਲ ਕਰਨ ਅਤੇ ਕਿਸਾਨਾਂ ਦੀ ਸਹਿਮਤੀ ਤੋਂ ਬਿਨਾਂ ਭਰੋਸਾ ਦਵਾਉਣ ਤੇ ਕਿਸਾਨਾਂ ਨੇ ਉਨ੍ਹਾਂ ਨੂੰ ਛੱਡਿਆ।
ਮੀਡੀਆ ਨਾਲ ਗੱਲਬਾਤ ਕਰਿਦਆਂ ਪਟਵਾਰੀ ਸੁਮਨਦੀਪ ਨੇ ਸਾਰੀ ਗੱਲ ਚਾਣਨਾ ਪਾਇਆ। ਉਨਾਂ ਦੱਸਿਆ ਕਿ ਉਹ ਪ੍ਰਸ਼ਾਸਨ ਦੇ ਹੁਕਮਾਂ 'ਤੇ ਪਿੰਡ ਬਲਿਆਲ ਵਿਖੇ ਪਰਾਲੀ ਸਾੜਨ ਸਬੰਧੀ ਗਿਰਦਾਵਰੀ ਕਰਨ ਆਏ ਸਨ. ਅਤੇ ਉਹ ਆਪਣਾ ਕੰਮ ਕਰ ਰਹੇ ਸਨ ਪਰ ਕਿਸਾਨਾਂ ਵੱਲੋਂ ਉਨ੍ਹਾਂ ਨੂੰ ਹੀ ਬੰਦੀ ਬਣਾ ਲਿਆ ਗਿਆ। ਸੁਮਨਦੀਪ ਨੇ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀ ਕੋਈ ਮਦਦ ਨਾ ਕੀਤੇ ਜਾਣ 'ਤੇ ਨਰਾਜ਼ਗੀ ਵੀ ਜ਼ਾਹਰ ਕੀਤੀ। ਉਨ੍ਹਾਂ ਕਿਹਾ ਕਿ ਬੰਦੀ ਬਣਾਏ ਜਾਣ ਤੋਂ ਬਾਅਦ ਉਨ੍ਹਾਂ ਆਪਣੇ ਉੱਚ ਅਧਿਕਾਰੀਆਂ ਨੂੰ ਸਾਰੀ ਗੱਲਬਾਤ ਦੱਸ ਮਦਦ ਦੀ ਮੰਗ ਕੀਤੀ ਪਰ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀ ਕੋਈ ਮਦਦ ਨਹੀਂ ਕੀਤੀ ਗਈ।
ਸੁਮਨਦੀਪ ਦਾ ਕਹਿਣਾ ਹੈ ਕਿ ਜਦੋਂ ਤਕ ਪ੍ਰਸ਼ਾਸਨ ਸਾਡੀ ਸੁਰੱਖਿਆ ਨੂੰ ਯਕੀਨੀ ਨਹੀਂ ਬਣਾਉਂਦਾ ਅਤੇ ਸਾਡਾ ਸਾਥ ਨਹੀਂ ਦੇਵੇਗਾ ਉਦੋਂ ਤਕ ਅਸੀਂ ਆਪਣਾ ਕੰਮ ਚੰਗੀ ਤਰ੍ਹਾਂ ਨਹੀਂ ਕਰ ਸਕਦੇ। ਉਨ੍ਹਾਂ ਕਿਹਾ ਪ੍ਰਸ਼ਾਸਨ ਦੇ ਇਸ ਰਵੱਈਏ ਤੇ ਭਵਾਨੀਗੜ੍ਹ ਦੇ ਸਾਰੇ ਪਟਵਾਰੀਆਂ ਨੇ ਮੀਟਿੰਗ ਕਰਕੇ ਮਤਾ ਪਾਇਆ ਹੈ ਅਤੇ ਪਰਾਲੀ ਸਾੜਨ ਸਬੰਧੀ ਗਿਰਦਾਵਰੀ ਦੇ ਕੰਮ ਦਾ ਬਾਈਕਾਟ ਕੀਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤਕ ਪ੍ਰਸ਼ਾਸਨ ਵੱਲੋਂ ਸੁਰੱਖਿਆ ਅਤੇ ਆਪਣੇ ਸਹਿਯੋਗ ਦਾ ਭਰੋਸਾ ਨਹੀਂ ਦਿੱਤਾ ਜਾਂਦਾ ਉਦੋਂ ਤਕ ਪਰਾਲੀ ਨੂੰ ਸਾੜਨ ਦੀਆਂ ਘਟਨਾਵਾਂ ਦੀ ਪੜਤਾਲ ਨਹੀਂ ਹੋਵੇਗੀ।