ਸੰਗਰੂਰ:ਮਲੇਰਕਟਲਾ (Malerkotla) ਵਿਚ ਘੱਟ ਗਿਣਤੀਆਂ ਦੇ ਕੌਮੀ ਪ੍ਰਧਾਨ ਜਮਾਲ ਸਦੀਕੀ ਪਹੁੰਚੇ ਸਨ।ਉਨ੍ਹਾਂ ਨੇ ਇੱਥੇ ਭਾਜਪਾ ਦੇ ਵਰਕਰਾਂ ਨਾਲ ਮੀਟਿੰਗ ਕਰਨੀ ਸੀ।ਇਸ ਮੌਕੇ ਕਿਸਾਨਾਂ ਵੱਲੋਂ ਜਮਾਲ ਸਦੀਕੀ ਦਾ ਘਿਰਾਓ ਕੀਤਾ ਗਿਆ।ਕਿਸਾਨਾਂ ਵੱਲੋਂ ਭਾਜਪਾ ਦੇ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ ਗਈ।ਕਿਸਾਨਾਂ (Farmers) ਨੂੰ ਰੋਕਣ ਦੇ ਲਈ ਵੱਡੀ ਗਿਣਤੀ ਦੇ ਵਿਚ ਪੁਲਿਸ ਬਲ ਤੈਨਾਤ ਕੀਤੇ ਗਏ ਸਨ।
ਇਸ ਮੌਕੇ ਕਿਸਾਨਾਂ ਨੇ ਕਿਹਾ ਕਿ ਜਦੋਂ ਭਾਰਤ ਵਿੱਚ ਕਿਸਾਨਾਂ ਦਾ ਵਿਰੋਧ ਚੱਲ ਰਿਹਾ ਹੈ ਅਤੇ ਪੰਜਾਬ ਵਿਚ ਵਾਰ ਵਾਰ ਕਿਉਂ ਭਾਜਪਾ ਆਗੂਆਂ ਨੂੰ ਆਉਣ ਦਿੱਤਾ ਜਾ ਰਿਹਾ। ਜਿਸ ਦਾ ਕਿ ਉਹ ਡਟ ਕੇ ਵਿਰੋਧ ਕਰਨਗੇ।
ਇਸ ਮੌਕੇ ਕਿਸਾਨਾਂ ਅਤੇ ਪੁਲਿਸ ਦੇ ਵਿੱਚ ਝੜਪ ਵੀ ਦੇਖਣ ਨੂੰ ਮਿਲੀ। ਜਦੋਂ ਕਿਸਾਨ ਜ਼ਬਰਦਸਤੀ ਘਰ ਵਿੱਚ ਦਾਖ਼ਲ ਹੋਣ ਜਾ ਰਹੇ ਸਨ ਤਾਂ ਪੁਲਿਸ ਵੱਲੋਂ ਉਨ੍ਹਾਂ ਨੂੰ ਜਬਰੀ ਰੋਕਿਆ ਗਿਆ ਅਤੇ ਘੰਟਿਆਂ ਬੱਧੀ ਕਿਸਾਨਾਂ ਵੱਲੋਂ ਬੀਜੇਪੀ ਸ਼ਹਿਰੀ ਪ੍ਰਧਾਨ ਅਮਨ ਥਾਪਰ ਦੇ ਘਰ ਦਾ ਘਿਰਾਓ ਕਰੀ ਰੱਖਿਆ। ਉਨ੍ਹਾਂ ਦਾ ਕਹਿਣਾ ਹੈ ਕਿ ਕਿਸੇ ਵੀ ਕੀਮਤ ਦੇ ਵਿੱਚ ਇਨ੍ਹਾਂ ਨੂੰ ਘਰ ਤੋਂ ਬਾਹਰ ਨਹੀਂ ਆਉਣ ਦਿੱਤਾ ਜਾਏਗਾ।
ਇਸ ਮੌਕੇ ਕਿਸਾਨਾਂ ਦਾ ਕਹਿਣਾ ਹੈ ਕਿ ਖੇਤੀਬਾੜੀ ਕਾਲੇ ਕਾਨੂੰਨਾਂ ਨੂੰ ਲੈ ਕੇ ਵਿਰੋਧ ਚੱਲ ਰਿਹਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਮੋਰਚੇ ਵੱਲੋਂ ਕਿਹਾ ਗਿਆ ਸੀ ਕਿ ਜਦੋਂ ਖੇਤੀ ਕਾਲੇ ਕਾਨੂੰਨ ਰੱਦ ਨਹੀਂ ਕੀਤੇ ਜਾਂਦੇ ਉਦੋਂ ਤੱਕ ਕੋਈ ਵੀ ਭਾਜਪਾ ਦਾ ਆਗੂ ਪਿੰਡਾਂ ਵਿਚ ਨਾ ਆਉਣ।ਜੇਕਰ ਆਉਣਗੇ ਤਾਂ ਉਨ੍ਹਾਂ ਦਾ ਸਖਤ ਵਿਰੋਧ ਕੀਤਾ ਜਾਵੇਗਾ।
ਇਹ ਵੀ ਪੜੋ:ਹਰ ਕੇਸ ਵਿੱਚ ਜਾਂਚ ਸੀਬੀਆਈ ਨੂੰ ਨਹੀਂ ਦਿੱਤੀ ਜਾ ਸਕਦੀ ਪਰ ਇੱਥੇ ਤਾਂ ਮਾਮਲਾ ਵੱਖ: ਹਾਈਕੋਰਟ