ਸੰਗਰੂਰ: ਕਿਸਾਨ ਯੂਨੀਅਨ ਨੇ ਕੇਂਦਰ ਸਰਕਾਰ ਵੱਲੋਂ ਪੇਸ਼ ਕੀਤੇ ਬਜਟ 'ਤੇ ਰੋਸ ਪ੍ਰਗਟਾਵਾ ਕੀਤਾ ਗਿਆ ਹੈ। ਕਿਸਾਨਾਂ ਨੇ ਕੇਂਦਰ ਸਰਕਾਰ ਦੇ ਬਜਟ ਦੀ ਕਾਪੀਆਂ ਨੂੰ ਸਾੜ ਕੇ ਨਰਾਜਗੀ ਜਾਹਰ ਕੀਤੀ ਹੈ। ਕਿਸਾਨਾਂ ਨੇ ਰੋਸ ਪ੍ਰਦਰਸ਼ਨ ਦੋਰਾਨ ਕਿਹਾ, 'ਕੇਂਦਰ ਸਰਕਾਰ ਸਾਡੇ ਨਾਲ ਧੱਕਾ ਕਰ ਰਹੀ ਹੈ। ਕੇਂਦਰ ਸਰਕਾਰ ਨੇ ਇਸ ਵਾਰ ਬਜਟ ਦੇ ਵਿੱਚ ਕਿਸਾਨਾਂ ਦੇ ਲਈ ਕੁਝ ਖਾਸ ਹਿਮਾਇਤ ਨਹੀਂ ਕੀਤੀ ਹੈ, ਜਿਸ ਕਰਕੇ ਅਸੀਂ ਸਰਕਾਰ ਦੇ ਇਸ ਬਜਟ ਦੀ ਨਖੇਧੀ ਕਰਦੇ ਹਾਂ ਤਾਂ ਤੇ ਰੋਸ ਪ੍ਰਗਟਾਵਾ ਕਰਦੇ ਹਾਂ।'
ਉਥੇ ਹੀ ਕਿਸਾਨਾਂ ਯੂਨਿਅਣ ਵੱਲੋਂ ਸੂਬੇ ਭਰ ਦੇ ਵਿੱਚ ਬਜਟ ਦੀ ਕਾਪੀਆਂ ਨੂੰ ਸਾੜਿਆ ਜਾ ਰਿਹਾ ਹੈ। ਕਿਸਾਨਾਂ ਦਾ ਸਰਕਾਰ ਤੇ ਦੋਸ਼ ਹੈ ਕਿ ਉਨ੍ਹਾਂ ਨੂੰ ਜਿੱਥੇ ਵੱਖ-ਵੱਖ ਚੀਜ਼ਾਂ 'ਤੇ ਸਬਸਿਡੀ ਮਿਲ ਰਹੀ ਸੀ। ਉਨ੍ਹਾਂ ਵਿੱਚੋਂ ਕਈਆਂ ਨੂੰ ਹੁਣ ਘਟਾ ਦਿੱਤਾ ਗਿਆ ਹੈ ਤੇ ਕਈਆਂ ਨੂੰ ਬੰਦ ਕਰ ਦਿੱਤਾ ਗਿਆ ਹੈ। ਕਿਸਾਨਾਂ ਦਾ ਇਹ ਵੀ ਕਹਿਣਾ ਹੈ ਕਿ ਅਨਾਜ ਦੀ ਖਰੀਦ 'ਤੇ ਵੀ ਕਟੌਤੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨ ਪਹਿਲਾਂ ਹੀ ਕਰਜ਼ੇ ਦੀ ਮਾਰ ਝੱਲ ਰਿਹਾ ਹੈ ਤੇ ਉਸ ਦੇ ਉੱਤੇ ਵੱਲੋਂ ਪੇਸ ਕੀਤੇ ਗਏ ਬਜਟ ਨੇ ਸਰਕਾਰੀ ਮਦਦ ਦੀ ਵੀ ਉਮੀਦ ਖ਼ਤਮ ਕਰ ਦਿੱਤੀ ਹੈ।
ਇਹ ਵੀ ਪੜ੍ਹੋ: ਨਿਰਭਯਾ ਮਾਮਲਾ: ਦੋਸ਼ੀ ਵਿਨੇ ਸ਼ਰਮਾ ਦੀ ਪਟੀਸ਼ਨ 'ਤੇ ਭਲਕੇ ਫ਼ੈਸਲਾ ਸੁਣਾਵੇਗਾ SC
ਕਿਸਾਨ ਯੂਨੀਅਨ ਵੱਲੋਂ ਸਰਕਾਰ ਨੂੰ ਚੇਤਾਵਨੀ ਦਿੱਤੀ ਗਈ ਕਿ ਜੇ ਸਰਕਾਰ ਵੱਲੋਂ ਕਿਸਾਨਾਂ ਦੇ ਹੱਕ ਦੀਆਂ ਸਕੀਮਾਂ ਨਹੀਂ ਜਾਰੀ ਕੀਤੀਆਂ ਗਇਆ ਤਾਂ ਆਉਣ ਵਾਲੇ ਸਮੇਂ ਦੇ ਵਿੱਚ ਉਨ੍ਹਾਂ ਵੱਲੋਂ ਆਪਣਾ ਸੰਘਰਸ਼ ਹੋਰ ਤੀਖਾ ਕੀਤਾ ਜਾਵੇਗਾ।