ਮਲੇਰਕੋਟਲਾ: ਸ਼ਹਿਰ 'ਚ ਕਾਨੂੰਨ ਵਿਵਸਥਾ ਸਹੀ ਅਤੇ ਸੁਚਾਰੂ ਢੰਗ ਨਾਲ ਨਾ ਚੱਲਣ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਹੈ। ਇਸ ਦੇ ਚਲਦੇ ਕਿਸਾਨ ਯੂਨੀਅਨ ਦੀ ਅਗਵਾਈ ਵਿੱਚ ਕਿਸਾਨਾਂ ਨੇ ਸੂਬਾ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ।
ਇਸ ਮੌਕੇ ਕਿਸਾਨਾਂ ਨੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਰੁੱਧ ਜਮ ਕੇ ਨਾਅਰੇਬਾਜ਼ੀ ਕੀਤੀ ਅਤੇ ਪੁਤਲਾ ਸਾੜਿਆ। ਇਸ ਦੌਰਾਨ ਕਿਸਾਨਾਂ ਨੇ ਕਈ ਘੰਟਿਆਂ ਤੱਕ ਸੜਕਾਂ ਜਾਮ ਰੱਖੀਆਂ।
ਕਿਸਾਨਾਂ ਨੇ ਕਾਨੂੰਨੀ ਵਿਵਸਥਾ ਨੂੰ ਬਣਾਈ ਰੱਖਣ ਵਿੱਚ ਪੰਜਾਬ ਸਰਕਾਰ ਨੂੰ ਫੇਲ ਦੱਸਿਆ। ਕਿਸਾਨਾਂ ਨੇ ਕਿਹਾ ਕਿ ਜੇਕਰ ਕੋਈ ਵੀ ਸੂਬਾ ਸਰਕਾਰ ਦੇ ਵਿਰੁੱਧ ਆਵਾਜ਼ ਚੁੱਕਦਾ ਹੈ ਕਿ ਪੁਲਿਸ ਵੱਲੋਂ ਉਨ੍ਹਾਂ ਉੱਤੇ ਨਜਾਇਜ਼ ਪਰਚੇ ਪਾ ਕੇ ਜੇਲ੍ਹਾਂ ਵਿੱਚ ਡੱਕ ਦਿੱਤਾ ਜਾਂਦਾ ਹੈ। ਕਿਸਾਨਾਂ ਨੇ ਕਿਹਾ ਕਿ ਇਸ ਦੇ ਵਿਰੋਧ ਵਿੱਚ ਉਹ ਸੁਣੋ ਸੰਘਰਸ਼ ਕਰ ਰਹੇ ਹਨ ਅਤੇ ਇਹ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਸੂਬਾ ਸਰਕਾਰ ਕਾਨੂੰਨੀ ਵਿਵਸਥਾ ਵਿੱਚ ਸੁਧਾਰ ਨਹੀਂ ਕਰਦੀ। ਕਾਨੂੰਨ ਵਿਵਸਥਾ ਸਹੀ ਨਾ ਹੋਣ 'ਤੇ ਕਿਸਾਨਾਂ ਵੱਲੋਂ ਸੰਘਰਸ਼ ਹੋਰ ਤੇਜ਼ ਕੀਤੇ ਜਾਣ ਦੀ ਚੇਤਾਵਨੀ ਦਿੱਤੀ ਗਈ ਹੈ।