ਸੰਗਰੂਰ: ਸ਼ਹਿਰ ਵਿੱਚ ਕਿਸਾਨਾਂ ਵੱਲੋਂ ਸਥਾਨਕ ਡੀਸੀ ਦਫ਼ਤਰ ਦੇ ਬਾਹਰ ਧਾਰਨਾ ਦਿੱਤਾ ਗਿਆ। ਕਿਸਾਨਾਂ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਜੋ ਆਰਡੀਨੈਂਸ ਲੈ ਕੇ ਆ ਰਹੀ ਹੈ ਉਹ ਕਿਸਾਨਾਂ ਦੇ ਵਿਰੋਧ ਵਿੱਚ ਹਨ।
ਕਿਸਾਨ ਯੂਨੀਅਨ ਉਗਰਾਹਾਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਇੱਕ ਦਿਨ ਦਾ ਸੰਕੇਤਕ ਧਰਨਾ ਦਿੱਤਾ ਹੈ ਜੇ ਸਰਕਾਰ ਇਹ ਕੀਤੇ ਹੋਏ ਫ਼ੈਸਲੇ ਵਾਪਸ ਨਹੀਂ ਲੈਂਦੀ ਤਾ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।
ਕਿਸਾਨਾਂ ਦੀਆਂ ਮੰਗਾਂ
- ਡੀਜ਼ਲ ਅਤੇ ਪੈਟਰੋਲ ਦੇ ਵਧ ਰਹੇ ਰੇਟਾਂ ਨੂੰ ਘੱਟ ਕੀਤਾ ਜਾਵੇ
- ਕੇਂਦਰ ਵੱਲੋਂ ਲਿਆਂਦੇ ਗਏ ਆਰਡੀਨੈਂਸ ਵਾਪਸ ਲਏ ਜਾਣ
- ਪੰਜਾਬ ਸਰਕਾਰ ਵੱਲੋਂ ਬਠਿੰਡਾ ਦੇ ਥਰਮਲ ਪਲਾਂਟ ਨੂੰ ਬੰਦ ਕਰਨ ਤੋਂ ਰੋਕਣ ਲਈ
- ਬਿਜਲੀ ਸੋਧ ਬਿੱਲ 2020
ਕਿਸਾਨਾਂ ਨੇ ਇਹ ਸਾਰੀਆਂ ਮੰਗਾਂ ਦੇ ਮੱਦੇਨਜ਼ਰ ਸੰਗਰੂਰ ਦੇ ਡੀਸੀ ਦਫ਼ਤਰ ਸਾਹਮਣੇ ਧਰਨਾ ਦਿੱਤਾ। ਉਨ੍ਹਾਂ ਸਰਕਾਰ ਨੂੰ ਚੇਤਾਵਨੀ ਦਿੱਤੀ ਕਿ ਸਰਕਾਰ ਆਪਣੇ ਕੀਤੇ ਹੋਏ ਫ਼ੈਸਲੇ ਲਵੇ ਨਹੀਂ ਤਾਂ ਉਨ੍ਹਾਂ ਵੱਲੋਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।