ਸੰਗਰੂਰ: ਕਿਸਾਨਾਂ ਨੇ ਆਪਣੀ ਮੰਗਾਂ ਨੂੰ ਲੈ ਕੇ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਦੀ ਕੋਠੀ ਦਾ ਘਿਰਾਓ ਕੀਤਾ। ਕਿਸਾਨਾਂ ਵੱਲੋਂ ਸਿੰਗਲਾ ਦੀ ਕੋਠੀ ਦਾ ਘਿਰਾਓ ਕਰਨ ਦਾ ਕਾਰਨ ਆਪਣੀਆਂ ਮੰਗਾਂ ਨਾ ਪੂਰੀਆਂ ਹੋਣ ਕਾਰਨ ਕੀਤਾ ਗਿਆ।
ਕਿਸਾਨਾਂ ਨੇ ਮੀਡੀਆ ਨਾਲ ਗੱਲਬਾਤ ਕਰਦੀਆਂ ਦੱਸਿਆ ਕਿ ਉਨ੍ਹਾਂ ਦੀਆਂ ਮੁੱਖ ਮੰਗਾਂ ਉਨ੍ਹਾਂ ਦਾ ਕਰਜ਼ਾ ਹੈ ਜਿਸ ਨੂੰ ਜਲਦ ਤੋਂ ਜਲਦ ਮੁਆਫ਼ ਕੀਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸਰਕਾਰ ਨੂੰ ਆਵਾਰਾ ਪਸ਼ੂਆਂ ਦੀ ਸਮੱਸਿਆ ਦਾ ਵੀ ਜਲਦ ਤੋਂ ਜਲਦ ਹੱਲ ਕੀਤਾ ਜਾਣਾ ਚਾਹਿਦਾ ਹੈ।
ਇਸ ਦੇ ਨਾਲ ਹੀ ਕਿਸਾਨਾਂ ਨੇ ਪ੍ਰਦਰਸ਼ਨ ਦੌਰਾਨ ਪੁਲਿਸ ਵੱਲੋਂ ਲਗਾਏ ਗਏ ਰੱਸਿਆਂ 'ਤੇ ਵਿਰੋਧ ਕਰਦੇ ਹੋਏ ਕਿਹਾ ਕਿ ਜਦ ਕਿਸਾਨ ਆਪਣੀ ਮੰਗਾਂ ਨੂੰ ਲੈ ਕੇ ਵਿਜੇ ਇੰਦਰ ਸਿੰਗਲਾ ਦੀ ਕੋਠੀ ਦਾ ਘਿਰਾਓ ਕਰ ਰਹੇ ਹਨ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਉਨਾਂ ਨੂੰ ਰੋਕਣ ਦੀ ਲਈ ਰੱਸੇ ਲਗਾਏ ਗਏ ਹਨ। ਉਨ੍ਹਾਂ ਕਿਹਾ ਚੋਣਾਂ ਦੌਰਾਨ ਜਦ ਉਮੀਦਵਾਰ ਵੋਟਾਂ ਮੰਗਨ ਲਈ ਆਉਣਗੇ ਤਾਂ ਅਸੀਂ ਵੀ ਆਪਣੇ ਪਿੰਡਾਂ ਦੇ ਵਿੱਚ ਮੰਤਰੀਆਂ ਨੂੰ ਰੋਕਣ ਦੇ ਲਈ ਰੱਸੇ ਲਗਾਵਾਂਗੇ।
ਇਹ ਵੀ ਪੜ੍ਹੋ: ਭਗਵੰਤ ਮਾਨ ਨੇ ਭਾਜਪਾ ਆਗੂਆਂ ਨੂੰ ਸੁਣਾਈਆਂ ਖਰ੍ਹੀਆਂ-ਖਰ੍ਹੀਆਂ
ਕਿਸਾਨਾਂ ਨੇ ਦੱਸਿਆ ਕਿ ਪਰਾਲੀ ਫੂਕਣ 'ਤੇ ਉਨ੍ਹਾਂ ਉੱਪਰ जो ਮਾਮਲੇ ਦਰਜ ਹੋਏ ਸਨ, ਉਨ੍ਹਾਂ ਨੂੰ ਲੈਕੇ ਸੂਬਾ ਸਰਕਾਰ ਵੱਲੋਂ ਕਿਸਾਨਾਂ ਖਿਲਾਫ਼ ਪੰਜ-ਪੰਜ ਹਜਾਰ ਦੇ ਜੁਰਮਾਨੇ ਦੇ ਨੋਟੀਸ ਜਾਰੀ ਕੀਤੇ ਗਏ ਹਨ। ਸੂਬਾ ਸਰਕਾਰ ਨੂੰ ਇਨ੍ਹਾਂ ਜੁਰਮਾਨਿਆਂ ਨੂੰ ਰੱਦ ਕਰਨਾ ਚਾਹਿਦਾ ਹੈ।