ETV Bharat / state

ਕਿਸਾਨਾਂ 'ਤੇ ਦਰਜ ਹੋਏ ਪਰਚੇ ਹੋਣ ਰੱਦ: ਕਿਸਾਨ ਯੂਨੀਅਨ

author img

By

Published : Nov 25, 2019, 5:44 PM IST

ਲਹਿਰਾਗਾਗਾ ਦੇ ਮੂਨਕ 'ਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਪਰਲੀ ਸਾੜਨ ਵਾਲੇ ਕਿਸਾਨਾਂ 'ਤੇ ਦਰਜ ਹੋਏ ਪਰਚਿਆਂ ਦੇ ਵਿਰੋਧ 'ਚ ਧਰਨਾ ਪ੍ਰਦਰਸ਼ਨ ਕੀਤਾ ਹੈ। ਉਨ੍ਹਾਂ ਕਿਸਾਨਾਂ 'ਤੇ ਦਰਜ ਹੋਏ ਪਰਚਿਆਂ ਨੂੰ ਰੱਦ ਕਰਨ ਅਤੇ ਪਰਾਲੀ ਦਾ ਸਥਾਈ ਹੱਲ ਲੱਭਣ ਦੀ ਮੰਗ ਕੀਤੀ ਹੈ।

ਭਾਰਤੀ ਕਿਸਾਨ ਯੂਨੀਅਨ ਏਕਤਾ ਯੂਨਿਅਨ ਨੇ ਲਾਇਆ ਧਰਨਾ

ਸੰਗਰੂਰ: ਜ਼ਿਲ੍ਹੇ ਦੇ ਪਿੰਡ ਲਹਿਰਾਗਾਗਾ ਦੇ ਮੂਨਕ ਵਿਖੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਵੱਲੋਂ ਡੀਐਸਪੀ ਦਫ਼ਤਰ ਬਾਹਰ ਧਰਨਾ ਲਾ ਰੋਸ ਪ੍ਰਦਰਸ਼ਨ ਕੀਤਾ ਗਿਆ। ਇਹ ਧਰਨਾ ਪੰਜਾਬ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸਨ ਰਾਹੀਂ ਪਰਾਲੀ ਸਾੜਨ ਵਾਲੇ ਕਿਸਾਨਾਂ 'ਤੇ ਦਰਜ ਕਰਵਾਏ ਗਏ ਪਰਚਿਆਂ ਦੇ ਵਿਰੋਧ 'ਚ ਕੀਤਾ ਗਿਆ।

ਵੇਖੋ ਵੀਡੀਓ

ਗੱਲਬਾਤ ਕਰਦਿਆਂ ਕਿਸਾਨ ਯੂਨੀਅਨ ਦੇ ਆਗੂ ਧਰਮਿੰਦਰ ਸਿੰਘ ਨੇ ਕਿਹਾ ਕਿ ਕਿਸਾਨਾਂ 'ਤੇ ਪਰਚੇ ਰੱਦ ਕਰਨ ਲਈ ਸਰਕਾਰ ਨੂੰ ਅਲਟੀਮੇਟਮ ਦਿੱਤਾ ਗਿਆ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿਸਾਨਾਂ 'ਤੇ ਦਰਜ ਕੀਤੇ ਪਰਚ ਰੱਦ ਨਾ ਕੀਤੇ ਗਏ ਤਾਂ ਉਹ ਸੂਬੇ ਭਰ 'ਚ ਡੀਐਸਪੀ ਦਫਤਰਾਂ ਅੱਗੇ ਪੱਕੇ ਮੋਰਚੇ ਲਾਉਣਗੇ।

ਇਹ ਵੀ ਪੜ੍ਹੋ- ਪਰਾਲੀ ਸਾੜਣ ਤੇ ਦਰਜ ਕੀਤੇ ਪਰਚੇ ਰੱਦ ਕਰਵਾਉਣ ਲਈ ਕਿਸਾਨਾਂ ਨੇ ਘੇਰਿਆ ਮਹਿਲ ਕਲਾਂ ਡੀਐਸਪੀ ਦਫ਼ਤਰ

ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਵੱਲੋਂ ਪਰਾਲੀ ਦਾ ਪੱਕਾ ਹੱਲ ਨਹੀਂ ਲੱਭਿਆ ਜਾ ਰਿਹਾ ਜਿਸ ਕਾਰਨ ਕਿਸਾਨ ਭਾਈਚਾਰਾ ਮਜਬੂਰ ਹੋ ਪਰਾਲੀ ਸਾੜ ਰਿਹਾ ਹੈ। ਕਿਸਾਨਾਂ ਦੀ ਮੰਗ ਹੈ ਕਿ ਸਰਾਕਰ ਨੂੰ ਪਰਾਲੀ ਦਾ ਸਥਾਈ ਹੱਲ ਲੱਭਣਾ ਚਾਹੀਦਾ ਹੈ ਅਤੇ ਕਿਸਾਨਾਂ ਨੂੰ ਪਰਾਲੀ ਦੀ ਰਹਿੰਦ-ਖੁੰਹਦ ਦੀ ਸੰਭਾਲ ਲਈ 200 ਰੁਪਏ ਪ੍ਰਤੀ ਕੁਇੰਟਲ ਬੋਨਸ ਦੇਣਾ ਚਾਹੀਦਾ ਹੈ। ਕਿਸਾਨ ਜੱਥੇਬੰਦੀ ਦਾ ਕਹਿਣਾ ਹੈ ਕਿ ਜਦੋਂ ਤਕ ਕਿਸਾਨਾਂ 'ਤੇ ਦਰਜ ਪਰਚੇ ਰੱਦ ਨਹੀਂ ਹੁੰਦੇ ਉਦੋਂ ਤਕ ਸ਼ੰਘਰਸ਼ ਜਾਰੀ ਰਹੇਗਾ ਅਤੇ ਲੋੜ ਪੈਣ 'ਤੇ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾ ਸਕਦਾ ਹੈ।

ਜ਼ਿਕਰਯੋਗ ਹੈ ਕਿ ਪੰਜਾਬ 'ਚ ਪਰਾਲੀ ਦੀ ਸਮੱਸਿਆ ਇੱਕ ਗੰਭੀਰ ਸਮੱਸਿਆ ਹੈ ਜਿਸ ਦਾ ਸਰਕਾਰ ਨੂੰ ਪੱਕਾ ਹੱਲ ਲੱਭਣਾ ਦੀ ਲੋੜ ਹੈ। ਹੁਣ ਵੇਖਣਾ ਇਹ ਹੋਵੇਗਾ ਕਿ ਸਰਕਾਰ ਕਿਸਾਨਾ 'ਤੇ ਦਰਜ ਪਰਚੇ ਰੱਦ ਕਰਦੀ ਹੈ ਜਾਂ ਕਿਸਾਨਾਂ ਨੂੰ ਸੰਘਰਸ਼ ਤਿੱਖਾ ਕਰਨ ਲਈ ਮਜਬੂਰ ਹੋਣਾ ਪਵੇਗਾ।

Intro:ਲਹਿਰਾਗਾਗਾ ਦੇ ਮੂਨਕ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਡੀ.ਐੱਸ.ਪੀ. ਦਫਤਰ ਮੂਨਕ ਖਿਲਾਫ ਲਾਇਆ ਗਿਆ ਧਰਨਾ
ਪੰਜਾਬ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸ਼ਨ ਦੁਆਰਾ ਪਰਾਲੀ ਸਾੜਣ ਵਾਲੇ ਕਿਸਾਨਾਂ ਖਿਲਾਫ ਪਰਚੇ ਦਰਜ ਕੀਤੇ ਗਏ ਹਨ ਜਿਸ ਦੇ ਰੋਸ਼ ਵੱਜੋ ਭਾਰਤੀ Body:ਲਹਿਰਾਗਾਗਾ ਦੇ ਮੂਨਕ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਡੀ.ਐੱਸ.ਪੀ. ਦਫਤਰ ਮੂਨਕ ਖਿਲਾਫ ਲਾਇਆ ਗਿਆ ਧਰਨਾ
ਪੰਜਾਬ ਸਰਕਾਰ ਵੱਲੋਂ ਪੁਲਿਸ ਪ੍ਰਸ਼ਾਸ਼ਨ ਦੁਆਰਾ ਪਰਾਲੀ ਸਾੜਣ ਵਾਲੇ ਕਿਸਾਨਾਂ ਖਿਲਾਫ ਪਰਚੇ ਦਰਜ ਕੀਤੇ ਗਏ ਹਨ ਜਿਸ ਦੇ ਰੋਸ਼ ਵੱਜੋ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਡੀ.ਐੱਸ.ਪੀ. ਦਫਤਰ ਮੂਨਕ ਖਿਲਾਫ ਧਰਨਾ ਲਾਇਆ ਗਿਆ। ਇਸ ਮੌਕੇ ਕਿਸਾਨ ਯੂਨੀਅਨ ਦੇ ਆਗੂ ਨੇ ਕਿਹਾ ਕਿ ਅੱਜ ਉਹਨਾਂ ਵੱਲੋਂ ਸਰਕਾਰ ਨੂੰ ਅਲਟੀਮੇਟਮ ਦਿੱਤਾ ਗਿਆ ਹੈ ਜੇਕਰ ਕਿਸਾਨਾਂ ਉੱਪਰ ਕੀਤੇ ਪਰਚੇ ਰੱਦ ਨਹੀਂ ਕੀਤੇ ਜਾਂਦੇ ਤਾਂ ਉਹ ਸਾਰੇ ਪੰਜਾਬ ਵਿੱਚ ਡੀ.ਐੱਸ.ਪੀ. ਦਫਤਰਾਂ ਅੱਗੇ ਪੱਕੇ ਮੌਰਚੇ ਲਾਉਣ ਲਈ ਤਿਆਰ ਹਨ। ਉਨ੍ਹਾਂ ਕਿਹਾ ਕਿ ਪਰਾਲੀ ਨੂੰ ਅੱਗ ਲਾਉਣਾ ਕਿਸਾਨਾਂ ਦੀ ਮਜਬੂਰੀ ਹੈ, ਨਾ ਕਿ ਸੌਂਕ ਅਤੇ ਸਰਕਾਰ ਵੱਲੋਂ ਕਿਸਾਨਾਂ ਦੀਆਂ ਕੰਬਾਇਨਾਂ ਦੇ ਚਲਾਨ ਵੀ ਕੀਤੇ ਗਏ ਹਨ। ਇਸ ਗੱਲ ਦਾ ਬਹਾਨਾ ਬਣਾ ਰਹੇ ਹਨ ਕਿ ਕੰਬਾਇਨਾਂ ਉੱਪਰ ਐੱਸ.ਐੱਮ.ਐੱਸ. ਨਹੀਂ ਲੱਗੇ ਹੋਏ। ਸਭ ਕਿਸਾਨ ਵਾਤਾਵਰਣ ਪ੍ਰੇਮੀ ਹਨ ਜਦ ਕਿ ਕਿਸਾਨ ਸਿਰਫ 8 ਪ੍ਰਤੀਸ਼ਤ ਪ੍ਰਦੂਸਣ ਕਰ ਰਿਹਾ ਹੈ ਜਦ ਕਿ ਕਾਰਖਾਨਿਆਂ ਦਾ ਪ੍ਰਦੂਸਣ 92 ਪ੍ਰਤੀਸ਼ਤ ਹੈ। ਕਿਸਾਨ ਸਮੂਹ ਲੋਕਾਂ ਵਾਸਤੇ ਆਕਸੀਜਨ ਪੈਦਾ ਕਰਦਾ ਹੈ। ਕਿਸਾਨ ਆਗੂ ਨੇ ਕਿਹਾ ਕਿ ਜਿੰਨਾ ਚਿਰ ਕਿਸਾਨਾਂ ਉੱਪਰ ਕੀਤੇ ਪਰਚੇ ਰੱਦ ਨਹੀਂ ਕੀਤੇ ਜਾਂਦੇ, ਉਦੋ ਤੱਕ ਸੰਘਰਸ ਜਾਰੀ ਰਹੇਗਾ। ਉਹਨਾਂ ਕਿਹਾ ਕਿ ਸਰਕਾਰ ਨੂੰ ਪਰਾਲੀ ਦਾ ਸਥਾਈ ਹੱਲ ਲੱਭਣਾ ਚਾਹੀਦਾ ਹੈ ਅਤੇ ਕਿਸਾਨਾਂ ਨੂੰ 200 ਰੁਪਏ ਪ੍ਰਤੀ ਕੁਇੰਟਲ ਬੋਨਸ ਦਿੱਤਾ ਜਾਵੇ ਤਾਂ ਜੋ ਉਹ ਪਰਾਲੀ ਦੀ ਰਹਿੰਦ-ਖੁੰਦ ਸੰਭਾਲ ਕਰ ਸਕਣ। ਜੇਕਰ ਪਰਚੇ ਰੱਦ ਨਾ ਕੀਤੇ ਗਏ ਤਾਂ ਸੰਘਰਸ ਹੋਰ ਤੇਜ ਕੀਤਾ ਜਾਵੇਗਾ। ਬਾਇਟ :- ਧਰਮਿੰਦਰ ਸਿੰਘ ( ਕਿਸਾਨ ਆਗੂ ) ਬਾਇਟ :- ਗੁਰਚਰਨ ਸਿੰਘConclusion:ਕਿਸਾਨ ਸਮੂਹ ਲੋਕਾਂ ਵਾਸਤੇ ਆਕਸੀਜਨ ਪੈਦਾ ਕਰਦਾ ਹੈ। ਕਿਸਾਨ ਆਗੂ ਨੇ ਕਿਹਾ ਕਿ ਜਿੰਨਾ ਚਿਰ ਕਿਸਾਨਾਂ ਉੱਪਰ ਕੀਤੇ ਪਰਚੇ ਰੱਦ ਨਹੀਂ ਕੀਤੇ ਜਾਂਦੇ, ਉਦੋ ਤੱਕ ਸੰਘਰਸ ਜਾਰੀ ਰਹੇਗਾ। ਉਹਨਾਂ ਕਿਹਾ ਕਿ ਸਰਕਾਰ ਨੂੰ ਪਰਾਲੀ ਦਾ ਸਥਾਈ ਹੱਲ ਲੱਭਣਾ ਚਾਹੀਦਾ ਹੈ ਅਤੇ ਕਿਸਾਨਾਂ ਨੂੰ 200 ਰੁਪਏ ਪ੍ਰਤੀ ਕੁਇੰਟਲ ਬੋਨਸ ਦਿੱਤਾ ਜਾਵੇ ਤਾਂ ਜੋ ਉਹ ਪਰਾਲੀ ਦੀ ਰਹਿੰਦ-ਖੁੰਦ ਸੰਭਾਲ ਕਰ ਸਕਣ। ਜੇਕਰ ਪਰਚੇ ਰੱਦ ਨਾ ਕੀਤੇ ਗਏ ਤਾਂ ਸੰਘਰਸ ਹੋਰ ਤੇਜ ਕੀਤਾ ਜਾਵੇਗਾ।
ETV Bharat Logo

Copyright © 2024 Ushodaya Enterprises Pvt. Ltd., All Rights Reserved.