ਮਲੇਰਕੋਟਲਾ: ਜ਼ਿਲ੍ਹੇ ’ਚ ਲੁਧਿਆਣਾ ਰੋਡ ’ਤੇ ਸਥਿਤ ਪਿੰਡ ਭੋਗੀਵਾਲ ਦੇ ਨਜ਼ਦੀਕ ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੱਕਾ ਤੌਰ ’ਤੇ ਧਰਨਾ ਲਗਾ ਕੇ ਜਾਮ ਕੀਤਾ ਗਿਆ। ਇਸ ਦੌਰਾਨ ਕਿਸਾਨ ਕੱਟੜਾ ਐਕਸਪ੍ਰੈਸ ਦਿੱਲੀ ਨੈਸ਼ਨਲ ਹਾਈਵੇਅ ਚ ਆਈ ਕਿਸਾਨਾਂ ਦੀ ਜ਼ਮੀਨ ਦਾ ਵੱਧ ਮੁਆਵਜ਼ਾ ਦੇਣ ਦੀ ਮੰਗ ਕੀਤੀ ਜਾ ਰਹੀ ਹੈ।
![ਮਲੇਰਕੋਟਲਾ- ਲੁਧਿਆਣਾ ਰੋਡ ’ਤੇ ਕਿਸਾਨਾਂ ਵੱਲੋਂ ਪੱਕਾ ਧਰਨਾ, ਵੱਧ ਮੁਆਵਜ਼ਾ ਦੇਣ ਦੀ ਕੀਤੀ ਮੰਗ](https://etvbharatimages.akamaized.net/etvbharat/prod-images/12546637_mlkkissaneditpk.png)
ਇਸ ਸਬੰਧ ਚ ਕਿਸਾਨਾਂ ਨੇ ਕਿਹਾ ਕਿ ਉਨ੍ਹਾਂ ਨੂੰ ਮੁਆਵਜ਼ੇ ਦੀ ਰਕਮ ਵਧ ਦਿੱਤੀ ਜਾਵੇ ਕਿਉਂਕਿ ਉਨ੍ਹਾਂ ਦੀਆਂ ਜ਼ਮੀਨਾਂ ਦੇ ਟੋਟੇ ਹੋ ਜਾਣੇ ਹਨ ਇਸ ਨਾਲ ਉਨ੍ਹਾਂ ਦੀ ਕਮਾਈ ਚ ਘਾਟਾ ਪਵੇਗਾ। ਨਾਲ ਹੀ ਉਨ੍ਹਾਂ ਨੂੰ ਕਈ ਤਰ੍ਹਾਂ ਦੀ ਪਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਵੇਗਾ। ਜਿਸ ਕਾਰਨ ਕਿਸਾਨਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੀ ਜ਼ਮੀਨ ਦਾ ਵੱਧ ਮੁਆਵਜ਼ਾ ਦਿੱਤਾ ਜਾਵੇ।
ਕੇਂਦਰ ਸਰਕਾਰ ਵੱਲੋਂ ਦਿੱਲੀ ਕੱਟੜਾ ਐਕਸਪ੍ਰੈਸ ਵੇਅ ਬਣਾਇਆ ਜਾ ਰਿਹਾ ਹੈ। ਉਸ ਲਈ ਉਨ੍ਹਾਂ ਦੀਆਂ ਜ਼ਮੀਨਾਂ ਨੂੰ ਐਕੁਵਾਇਰ ਕੀਤਾ ਜਾ ਰਿਹਾ ਹੈ ਜੋ ਉਨ੍ਹਾਂ ਨੂੰ ਮਨਜੂਰ ਨਹੀਂ ਹੈ। ਜੇਕਰ ਸਰਕਾਰ ਵੱਲੋਂ ਜ਼ਮੀਨਾਂ ਨੂੰ ਐਕੁਆਇਰ ਕੀਤਾ ਜਾਵੇਗਾ ਤਾਂ ਉਨ੍ਹਾਂ ਨੂੰ ਇਸਦਾ ਪੂਰਾ ਮੁਆਵਜ਼ਾ ਦਿੱਤਾ ਜਾਵੇ। ਜੇਕਰ ਅਜਿਹਾ ਨਹੀਂ ਹੁੰਦਾ ਤਾਂ ਉਨ੍ਹਾਂ ਵੱਲੋਂ ਅਣਮਿੱਥੇ ਸਮੇਂ ਲਈ ਧਰਨਾ ਲਗਾ ਦਿੱਤਾ ਗਿਆ ਹੈ। ਕਿਸਾਨਾਂ ਨੇ ਇਹ ਵੀ ਦੱਸਿਆ ਕਿ ਉਨ੍ਹਾਂ ਦੀ ਐਸਐਸਪੀ ਨਾਲ ਮੀਟਿੰਗ ਹੋਈ ਹੈ ਪਰ ਇਸ ਮੀਟਿੰਗ ਦਾ ਕੋਈ ਸਿੱਟਾ ਨਹੀਂ ਨਿਕਲਿਆ।
ਇਹ ਵੀ ਪੜੋ: ਪੁੱਤ ਦੇ ਇਲਾਜ ਲਈ ਘਰ ਦਾਅ ‘ਤੇ ਲਾਇਆ, ਹੁਣ ਬੇਵੱਸ ਹੋਇਆ ਪਰਿਵਾਰ...