ਸੰਗਰੂਰ: ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਦੇ ਨਾਲ ਵਾਅਦਾ ਕੀਤਾ ਸੀ ਕਿ ਕਿਸੇ ਵੀ ਵਰਗ ਦੇ ਲੋਕ ਨੂੰ ਧਰਨਾ ਪ੍ਰਦਰਸ਼ਨ ਨਹੀਂ ਕਰਨਾ ਪਏਗਾ। ਡੇਢ ਸਾਲ ਬੀਤ ਜਾਣ ਤੋਂ ਬਾਅਦ ਪੰਜਾਬ ਦੇ ਹਾਲ ਜਿਉਂ ਦੇ ਤਿਉਂ ਹੀ ਦੇਖਣ ਨੂੰ ਮਿਲ ਰਹੇ ਹਨ। ਪਿਛਲੇ ਲੰਬੇ ਸਮੇਂ ਤੋਂ ਆਪਣੀ ਹਾਕੀ ਮੰਗਾਂ ਦੇ ਲਈ ਗੰਨਾ ਕਿਸਾਨਾਂ ਵੱਲੋਂ ਪੰਜਾਬ ਸਰਕਾਰ ਅਤੇ ਸ਼ੂਗਰ ਮਿੱਲ ਮਾਲਕਾਂ ਦੇ ਖਿਲਾਫ਼ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪਰ ਕਿਸੇ ਵੀ ਸਰਕਾਰ ਵੱਲੋਂ ਉਨ੍ਹਾਂ ਦੀ ਸਾਰ ਨਹੀਂ ਲਈ ਜਾ ਰਹੀ। ਉਥੇ ਹੀ ਪਿਛਲੇ ਸੱਤ ਦਿਨਾਂ ਤੋਂ ਦੋ ਕਿਸਾਨਾਂ ਵਲੋਂ ਧੂਰੀ ਛੱਤ ਉੱਤੇ ਚੜ੍ਹ ਆਪਣੇ ਬਕਾਇਆ ਰਕਮ ਲੈਣ ਦੇ ਲਈ ਕਿਸਾਨਾਂ ਵਲੋਂ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸ ਹੀ ਤਹਿਤ ਕਿਸਾਨਾਂ ਵੱਲੋਂ ਧੂਰੀ ਤੋਂ ਲੈਕੇ ਸੰਗਰੂਰ ਤੱਕ ਇੱਕ ਟਰੈਕਟਰ ਮਾਰਚ ਕੀਤਾ ਗਿਆ। ਜਿਸ ਤੋਂ ਬਾਅਦ ਕਿਸਾਨਾਂ ਵੱਲੋਂ ਸੰਗਰੂਰ ਦੇ ਡਿਪਟੀ ਕਮਿਸ਼ਨਰ ਨੂੰ ਆ ਕੇ ਮੰਗ ਪੱਤਰ ਦਿੱਤਾ ਗਿਆ।
ਪਹਿਲੀਆਂ ਸਰਕਾਰਾਂ ਵਾਂਗ ਹੀ ਆਪ ਨੇ ਵੀ ਰੋਲੇ ਕਿਸਾਨ : ਇਸ ਦੌਰਾਨ ਕਿਸਾਨਾਂ ਵੱਲੋਂ ਮੀਡੀਆ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਨੇ ਆਪਣੀਆਂ ਸਾਰੀਆਂ ਮੰਗਾ ਦਾ ਜ਼ਿਕਰ ਕੀਤਾ। ਇਸ ਦਾ ਜ਼ਿਕਰ ਕਰਦੇ ਹੋਏ ਕਿਸਾਨਾਂ ਕਿਸਾਨ ਆਗੂਆਂ ਨੇ ਕਿਹਾ ਕਿ ਸਾਡਾ ਤਕਰੀਬਨ 3 ਕਰੋੜ ਰੁਪਇਆ ਬਕਾਇਆ ਰਾਸ਼ੀ ਖੜ੍ਹੀ ਹੈ, ਜੋ ਕਿ ਸਾਨੂੰ ਮਿੱਲ ਮਾਲਕਾਂ ਵੱਲੋਂ ਲਗਾਤਾਰ ਲਾਰਾ ਲਗਾਇਆ ਜਾ ਰਿਹਾ ਹੈ ਸਾਨੂੰ ਪੈਸੇ ਨਹੀਂ ਦਿੱਤੇ ਜਾ ਰਹੇ। ਸਰਕਾਰ ਵਲੋਂ ਪਹਿਲਾਂ ਸਾਡੇ ਨਾਲ ਵਾਅਦਾ ਕੀਤਾ ਗਿਆ ਸੀ ਕਿ ਤੁਹਾਡੀ ਜੋ ਵੀ ਬਕਾਇਆ ਪੈਸੇ ਹਨ,ਉਹ ਪੂਰਾ ਤੁਹਾਨੂੰ ਦਿੱਤੇ ਜਾਣਗੇ। ਪਰ ਮਿਲ ਮਾਲਕ ਵੱਲੋਂ ਅਜਿਹਾ ਨਹੀਂ ਕੀਤਾ ਗਿਆ। ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਡੇਢ ਸਾਲ ਪਰ ਸਾਡੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾ ਰਹੀਆਂ।
ਵੱਡੇ ਸੰਘਰਸ਼ ਦੀ ਚਿਤਾਵਨੀ : ਪਿਛਲੀਆਂ ਸਰਕਾਰਾਂ ਵੱਲੋਂ ਵੀ ਸਾਨੂੰ ਇਸੇ ਤਰ੍ਹਾਂ ਹੀ ਲਾਰੇ ਲਗਾਏ ਜਾ ਰਹੇ ਸੀ। ਸਾਨੂੰ ਆਸ ਸੀ ਕਿ ਜਦੋਂ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ ਸ਼ਾਇਦ ਉਸ ਤੋਂ ਬਾਅਦ ਸਾਡੀ ਬਕਾਇਆ ਰਹਿੰਦੀ ਪੇਮੈਂਟ ਸਾਨੂੰ ਜਰੂਰ ਮਿਲ ਜਾਵੇਗੀ। ਪਰ ਪਹਿਲੀਆਂ ਸਰਕਾਰਾਂ ਵਾਲਾ ਹੀ ਹਾਲ ਇਸ ਸਰਕਾਰ ਦਾ ਵੀ ਰਿਹਾ ਹੈ। ਜਿਸ ਕਾਰਨ ਹੁਣ ਅੱਕੇ ਹੋਏ ਕਿਸਾਨਾਂ ਵੱਲੋਂ ਸੜਕਾਂ ਉੱਤੇ ਉਤਰ ਕੇ ਹੱਕ ਮੰਗਣੇ ਪੈ ਰਹੇ ਹੈ। ਖੈਰ ਹੁਣ ਦੇਖਣ ਵਾਲੀ ਗੱਲ ਇਹ ਹੋਵੇਗੀ ਕਿ ਇਨ੍ਹਾਂ ਕਿਸਾਨਾਂ ਨੂੰ ਇਨ੍ਹਾਂ ਦੀ ਬਕਾਇਦਾ ਰਹਿੰਦੀ ਪੇਮੈਂਟ ਦਾ ਭੁਗਤਾਨ ਹੁੰਦਾ ਹੈ ਜਾਂ ਨਹੀਂ ਜਾਂ ਫਿਰ ਕਿਸਾਨਾਂ ਵੱਲੋਂ ਦਿੱਤੀ ਚਿਤਾਵਨੀ ਮੁਤਾਬਿਕ ਹੀ ਕਿਸਾਨ ਆਪਣੇ ਹੱਕ ਲੈਣ ਲਈ ਸੰਘਰਸ਼ ਤਿੱਖਾ ਕਰਨਗੇ। ਕਿਸਾਨਾਂ ਦਾ ਕਹਿਣਾ ਹੈ ਕਿ ਸਰਕਾਰ ਇਹ ਦੋ ਦਿਨਾਂ ਵਿੱਚ ਹੱਲ ਕਰ ਪਾਉਂਦੀ ਹੈ ਤਾਂ ਠੀਕ ਹੈ ਨਹੀਂ ਤਾਂ ਫਿਰ ਵੱਡਾ ਸੰਘਰਸ਼ ਉਲੀਕਿਆ ਜਾਵੇਗਾ।