ETV Bharat / state

Bandi Singh Rihai: ਸੰਘਰਸ਼ ਵਿੱਚ ਸ਼ਾਮਲ ਹੋਣਗੇ ਕਿਸਾਨ, ਮੰਗਾਂ ਨੂੰ ਲੈਕੇ 20 ਮਾਰਚ ਨੂੰ ਦਿੱਲੀ ਵਿੱਚ ਵੱਡਾ ਇਕੱਠ

ਲਹਿਰਾਗਾਗਾ ਵਿੱਚ ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਕਿਸਾਨ ਵੱਧ ਚੜ ਕੇ ਸੰਘਰਸ਼ ਵਿੱਚ ਲੈਣਗੇ । ਉਨ੍ਹਾਂ ਕਿਹਾ ਕਿ ਪੰਜਾਬ ਕਿਸਾਨ ਬੰਦੀ ਸਿੰਘਾਂ ਦੀ ਰਿਹਾਈ ਅਤੇ ਹੋਰ ਰਹਿੰਦੀਆਂ ਕਿਸਾਨ ਮੰਗਾਂ ਨੂੰ ਲੈਕੇ ਦਿੱਲੀ ਵਿੱਚ ਵੱਡਾ ਇਕੱਠ ਕਰਨਗੇ। ਉਨ੍ਹਾਂ ਕਿਹਾ ਕਿ ਇਸ ਵਿਸ਼ਾਲ ਇਕੱਠ ਨੂੰ ਲੈਕੇ ਕਿਸਾਨ ਜਥੇਬੰਦੀਆਂ ਵੱਲੋਂ ਤਿਆਰੀਆਂ ਉਲੀਕੀਆਂ ਜਾ ਚੁੱਕੀਆਂ ਹਨ।

Farmers will gather in Delhi for their demands
Release of captive Singhs: ਬੰਦੀ ਸਿੰਘਾਂ ਦੀ ਰਿਹਾਈ 'ਚ ਸ਼ਾਮਿਲ ਹੋਣਗੇ ਕਿਸਾਨ, ਮੰਗਾਂ ਨੂੰ ਲੈਕੇ 20 ਮਾਰਚ ਨੂੰ ਦਿੱਲੀ 'ਚ ਵੱਡਾ ਇਕੱਠ
author img

By

Published : Feb 11, 2023, 11:18 AM IST

ਸੰਘਰਸ਼ ਵਿੱਚ ਸ਼ਾਮਲ ਹੋਣਗੇ ਕਿਸਾਨ

ਸੰਗਰੂਰ: ਲਹਿਰਾਗਾਗਾ ਵਿੱਚ ਪਹੁੰਚੇ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਸਮੇਤ ਹੋਰ ਮੰਗਾਂ ਲਈ ਪੰਜਾਬ ਕਿਸਾਨ ਯੂਨੀਅਨ ਦਿੱਲੀ ਵਿਖੇ ਵੱਡਾ ਇਕੱਠ ਕਰਨਗੀਆਂ। ਇਹ ਵਿਚਾਰ ਪੰਜਾਬ ਕਿਸਾਨ ਯੂਨੀਅਨ ਦੇ ਸੂਬਾ ਪ੍ਰਧਾਨ ਰੁਲਦੂ ਸਿੰਘ ਮਾਨਸਾ ਨੇ ਇੱਥੇ ਕਿਸਾਨਾਂ ਦੇ ਇਕੱਠ ਨੂੰ ਸੰਬੋਧਨ ਕਰਨ ਸਮੇਂ ਸਾਂਝੇ ਕੀਤੇ। ਉਨ੍ਹਾਂ ਕਿਹਾ ਕਿ ਸੰਯੁਕਤ ਮੋਰਚੇ ਦੇ ਸੱਦੇ ਤਹਿਤ 13 ਮਹੀਨੇ ਦਿੱਲੀ ਦੇ ਬਾਰਡਰਾਂ ਉੱਤੇ ਵਿਸ਼ਾਲ ਧਰਨਾ ਲਾਇਆ ਗਿਆ, ਜਿਸ ਸਦਕਾ ਤਿੰਨ ਕਾਲੇ ਬਿੱਲ ਵਾਪਸ ਕਰਵਾਏ ਗਏ।

ਦਿੱਲੀ ਵਿੱਚ ਵੱਡਾ ਇਕੱਠ: ਉਨ੍ਹਾਂ ਕਿਹਾ ਇਸ ਤੋਂ ਇਲਾਵਾ ਹੋਰ ਮੰਗਾਂ ਸਬੰਧੀ ਵੀ ਮੰਗ ਪੱਤਰ ਕੇਂਦਰ ਸਰਕਾਰ ਨੂੰ ਦੇਕੇ ਆਏ ਸੀ ਅਤੇ ਉਸ ਸਮੇਂ ਕੇਂਦਰ ਨੇ ਮੰਗਾਂ ਮੰਨਣ ਦਾ ਵਾਅਦਾ ਕੀਤਾ ਸੀ ਪਰ ਹੁਣ ਕੇਂਦਰ ਸਰਕਾਰ ਵੱਲੋਂ ਵਾਅਦੇ ਪੂਰੇ ਨਹੀਂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਸਮੇਤ ਹੋਰ ਵੀ ਸਜ਼ਾ ਪੂਰੀ ਕਰ ਚੁੱਕੇ ਕੈਦੀਆਂ ਦੀ ਰਿਹਾਈ ਆਦਿ ਮੰਗਾਂ ਨੂੰ ਲੈ ਕੇ 20 ਮਾਰਚ ਨੂੰ ਦਿੱਲੀ ਵਿੱਚ ਇੱਕ ਵੱਡਾ ਇਕੱਠ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਇਸ ਵਿੱਚ ਐਮ ਐਸ ਪੀ ਸਬੰਧੀ ਮੁੱਦੇ ਵੀ ਸਾਂਝੇ ਕੀਤੇ ਜਾਣਗੇ।

ਇਹ ਵੀ ਪੜ੍ਹੋ: Bloody clash in Sangrur: ਬੱਕਰੀ ਨੂੰ ਲੈ ਕੇ ਭਿੜੀਆਂ ਦੋ ਧਿਰਾਂ, ਪਰਿਵਾਰ ਨੇ ਲਾਸ਼ ਰੱਖ ਕੇ ਲਾਇਆ ਧਰਨਾ

ਮੁਫ਼ਤਖੋਰੀ ਦੀਆਂ ਆਦਤਾਂ: ਇਸ ਮੌਕੇ ਉਨ੍ਹਾਂ ਸਪਸ਼ਟ ਤੌਰ ਉੱਤੇ ਇਹ ਵੀ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰਾਂ ਵੱਲੋਂ ਜਨਤਾ ਨੂੰ ਪਈਆਂ ਮੁਫ਼ਤਖੋਰੀ ਦੀਆਂ ਆਦਤਾਂ ਬੰਦ ਕਰਨੀਆਂ ਚਾਹੀਦੀਆਂ ਹਨ ਅਤੇ ਇਨ੍ਹਾਂ ਦੇ ਬਦਲੇ ਸਿਹਤ ਅਤੇ ਸਿੱਖਿਆ ਸਹੂਲਤਾਂ ਮੁਫ਼ਤ ਦੇਣ ਤੋਂ ਇਲਾਵਾ 60 ਸਾਲ ਤੋਂ ਉਪਰ ਹਰੇਕ ਬਜ਼ੁਰਗ ਨੂੰ 10 ਹਜ਼ਾਰ ਰੁਪਏ ਮਹੀਨਾ ਸਰਕਾਰ ਵੱਲੋਂ ਪੈਨਸ਼ਨ ਦੇਣੀ ਚਾਹੀਦੀ ਹੈ। ਉਨ੍ਹਾਂ ਨਹਿਰੀ ਪਾਣੀ ਬਾਰੇ ਕਿਹਾ ਕਿ ਕੇਂਦਰ ਸਰਕਾਰ ਪਾਣੀ ਦੇ ਮੁੱਦੇ ਉੱਤੇ ਹਰਿਆਣਾ ਅਤੇ ਪੰਜਾਬ ਨੂੰ ਲੜਾਉਣਾ ਚਾਹੁੰਦੀ ਹੈ। ਇਸ ਸਬੰਧੀ ਸਾਡੀ ਰਾਏ ਹੈ ਕਿ ਇਹ ਪਾਣੀ ਜ਼ਮੀਨ ਦੇ ਹਿੱਸੇ ਮੁਤਾਬਕ, ਭਾਵ ਜਿਹੜੇ ਸੂਬੇ ਕੋਲ ਜ਼ਮੀਨ ਜ਼ਿਆਦਾ ਹੈ ਉਸ ਨੂੰ ਉਸ ਅਨੁਸਾਰ ਪਾਣੀ ਦਿੱਤਾ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਪੰਜਾਬ ਸਰਕਾਰ ਨੂੰ ਕਿਹਾ ਕਿ ਨਹਿਰਾਂ ਵਿਚ ਪੂਰਾ ਪਾਣੀ ਛੱਡਿਆ ਜਾਵੇ ਤਾਂ ਜੋ ਖੇਤੀ ਨੂੰ ਸਹੀ ਢੰਗ ਨਾਲ ਪਾਣੀ ਪਹੁੰਚ ਸਕੇ।

ETV Bharat Logo

Copyright © 2024 Ushodaya Enterprises Pvt. Ltd., All Rights Reserved.