ਸੰਗਰੂਰ: 2 ਸਾਲਾ ਫ਼ਤਿਹਵੀਰ ਸਿੰਘ ਦਾ ਭਿੱਜੀਆਂ ਅੱਖਾਂ ਨਾਲ ਅੰਤਮ ਸਸਕਾਰ ਕਰ ਦਿੱਤਾ ਗਿਆ ਹੈ। ਪੀਜੀਆਈ ਚੰਡੀਗੜ੍ਹ ਤੋਂ ਉਸ ਦੀ ਮ੍ਰਿਤਕ ਦੇਹ ਨੂੰ ਚੌਪਰ ਵਿੱਚ ਲਿਆਂਦਾ ਗਿਆ ਅਤੇ ਫਿਰ ਸਸਕਾਰ ਕੀਤਾ ਗਿਆ।
ਫ਼ਤਿਹਵੀਰ ਨੂੰ 6 ਦਿਨਾਂ ਦੀ ਭਾਰੀ ਮਸ਼ੱਕਤ ਤੋਂ ਬਾਅਦ ਅੱਜ ਤੜਕਸਾਰ ਪਿੰਡ ਦੇ ਹੀ ਇੱਕ ਨੌਜਵਾਨ ਨੇ ਬੋਰਵੈੱਲ 'ਚੋਂ ਬਾਹਰ ਕੱਢਿਆਗਿਆ। ਇਸ ਤੋਂ ਬਾਅਦ ਤੁਰੰਤ ਉਸ ਨੂੰ ਐਂਬੂਲੈਂਸ 'ਚ ਸੜਕ ਮਾਰਗ ਰਾਹੀਂ ਚੰਡੀਗੜ੍ਹ ਦੇ ਪੀਜੀਆਈ ਲੈ ਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ। ਇਹ ਖ਼ਬਰ ਸੁਣਨ ਤੋਂ ਬਾਅਦ ਫ਼ਤਿਹਵੀਰ ਦੇ ਘਰ 'ਚ ਮਾਤਮ ਦਾ ਮਾਹੌਲ ਛਾ ਗਿਆ।
ਲੋਕਾਂ 'ਚ ਸਰਕਾਰ ਅਤੇ ਪ੍ਰਸ਼ਾਸਨ ਵਿਰੁੱਧ ਭਾਰੀ ਰੋਸ ਵੇਖਣ ਨੂੰ ਮਿਲ ਰਿਹਾ ਹੈ। ਗੁੱਸੇ 'ਚ ਲੋਕ ਸਰਕਾਰ ਤੇ ਪ੍ਰਸ਼ਾਸਨ ਦੀ ਨਾਕਾਮਯਾਬੀ 'ਤੇ ਧਰਨਾ ਲੱਗਾ ਕੇ ਨਾਅਰੇਬਾਜ਼ੀ ਕਰ ਰਹੇ ਹਨ। ਲੋਕਾਂ ਦਾ ਦੋਸ਼ ਹੈ ਕਿ ਪ੍ਰਸ਼ਾਸਨ ਦੀ ਅਣਗਿਹਲੀ ਕਾਰਨ ਹੀ ਫ਼ਤਿਹਵੀਰ ਦੀ ਮੌਤ ਹੋਈ ਹੈ। ਦੱਸ ਦੇਈਏ ਕਿ ਸੋਮਵਾਰ ਨੂੰ ਵੀ ਲੋਕਾਂ ਨੇ ਸੁਨਾਮ-ਮਾਨਸਾ ਰੋਡ ਨੂੰ ਬੰਦ ਕਰਕੇ ਧਰਨਾ ਪ੍ਰਦਸ਼ਨ ਕੀਤਾ ਸੀ।