ETV Bharat / state

ਸੱਤ ਮੈਂਬਰੀ ਲੁਟੇਰਾ ਗਿਰੋਹ ਦੇ 5 ਮੈਂਬਰ 15 ਮੋਬਾਈਲਾਂ ਸਮੇਤ ਪੁਲਿਸ ਅੜਿੱਕੇ - 15 ਲੁੱਟ ਕੀਤੇ ਹੋਏ ਮੋਬਾਇਲ ਵੀ ਬਰਾਮਦ

ਸੰਗਰੂਰ ਦੀ ਅਮਰਗੜ੍ਹ ਪੁਲਿਸ ਨੇ ਸੱਤ ਮੈਂਬਰੀ ਲੁਟੇਰਾ ਗਿਰੋਹ ਦੇ 5 ਮੈਂਬਰ ਕਾਬੂ ਕੀਤੇ ਹਨ, ਜਿਨ੍ਹਾਂ ਕੋਲੋਂ ਲੁੱਟ ਕੀਤੇ 15 ਮੋਬਾਈਲ ਬਰਾਮਦ ਹੋਏ। ਪੁਲਿਸ ਨੇ ਜਾਂਚ ਅਰੰਭ ਦਿੱਤੀ ਹੈ।

ਸੱਤ ਮੈਂਬਰੀ ਲੁਟੇਰਾ ਗਿਰੋਹ ਦੇ 5 ਮੈਂਬਰ 15 ਮੋਬਾਈਲਾਂ ਸਮੇਤ ਪੁਲਿਸ ਅੜਿੱਕੇ

author img

By

Published : Dec 28, 2020, 8:30 PM IST

ਸੰਗਰੂਰ: ਅਮਰਗੜ੍ਹ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲਿਆਂ ਵਿਰੁੱਧ ਕਾਰਵਾਈ ਦੌਰਾਨ ਇੱਕ ਸੱਤ ਮੈਂਬਰੀ ਲੁਟੇਰਾ ਗਿਰੋਹ ਦੇ 5 ਮੈਂਬਰ ਕਾਬੂ ਕੀਤੇ ਹਨ। ਪੁਲਿਸ ਨੇ ਇਨ੍ਹਾਂ ਕੋਲੋਂ ਲੁੱਟ ਕੀਤੇ 15 ਮੋਬਾਈਲ ਵੀ ਬਰਾਮਦ ਕੀਤੇ ਹਨ। ਪੁਲਿਸ ਨੇ ਕਥਿਤ ਦੋਸ਼ੀਆਂ ਵਿਰੁੱਧ ਕੇਸ ਦਰਜ ਕਰਕੇ ਜਾਂਚ ਅਰੰਭ ਦਿੱਤੀ ਹੈ।

ਪੁਲਿਸ ਅਧਿਕਾਰੀ ਇੰਸਪੈਕਟਰ ਸੁਖਦੀਪ ਸਿੰਘ ਅਤੇ ਜਾਂਚ ਅਧਿਕਾਰੀ ਥਾਣੇਦਾਰ ਸੋਹਣ ਲਾਲ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਇਸ ਇਲਾਕੇ ਵਿੱਚ ਵੱਡੀ ਗਿਣਤੀ ਮੋਬਾਇਲ ਚੋਰੀ ਦੀਆਂ ਵਾਰਦਾਤਾਂ ਵਾਪਰ ਰਹੀਆਂ ਸਨ, ਜਿਸ ਤੋਂ ਇਲਾਕਾ ਵਾਸੀ ਬਹੁਤ ਪ੍ਰੇਸ਼ਾਨ ਸਨ। ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਦਿਆਂ ਅਮਰਗੜ੍ਹ ਪੁਲਿਸ ਨੇ ਇੱਕ 7 ਮੈਂਬਰੀ ਮੋਬਾਇਲ ਲੁਟੇਰਾ ਗਿਰੋਹ ਨੂੰ ਕਾਬੂ ਕੀਤਾ ਹੈ। ਉਨ੍ਹਾਂ ਦੇ ਕਬਜ਼ੇ ਵਿੱਚੋ 15 ਲੁੱਟ ਕੀਤੇ ਹੋਏ ਮੋਬਾਇਲ ਵੀ ਬਰਾਮਦ ਕੀਤੇ ਗਏ ਹਨ।

ਸੱਤ ਮੈਂਬਰੀ ਲੁਟੇਰਾ ਗਿਰੋਹ ਦੇ 5 ਮੈਂਬਰ 15 ਮੋਬਾਈਲਾਂ ਸਮੇਤ ਪੁਲਿਸ ਅੜਿੱਕੇ

ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਵਿਰੁੱਧ ਥਾਣਾ ਅਮਰਗੜ੍ਹ ਵਿਖੇ ਮੁ. ਨੰਬਰ 260 ਅ/ਧ 379 ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦਾ ਇੱਕ ਸਾਥੀ ਲਖਵਿੰਦਰ ਸਿੰਘ ਉਰਫ਼ ਰਿੰਕੂ ਮੌਕੇ ਤੋਂ ਫ਼ਰਾਰ ਹੋ ਗਿਆ ਸੀ, ਜਿਸ ਨੂੰ ਵੀ ਛੇਤੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀਆਂ ਨੂੰ ਹੋਰ ਪੁੱਛਗਿੱਛ ਲਈ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾ ਰਿਹਾ ਹੈ ਤਾਂ ਜੋ ਇਨ੍ਹਾਂ ਨੇ ਇਹ ਮੋਬਾਈਲ ਕਿਵੇਂ ਤੇ ਕਿਥੋਂ-ਕਿੱਥੋਂ ਲੁੱਟ ਕੀਤੇ ਹਨ, ਪਤਾ ਕੀਤਾ ਜਾ ਸਕੇ।

ETV Bharat Logo

Copyright © 2025 Ushodaya Enterprises Pvt. Ltd., All Rights Reserved.