ਸੰਗਰੂਰ : ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਨੇ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਤੇ ਨਵਜੋਤ ਸਿੰਘ ਸਿੱਧੂ ਦਾ ਕੀਤਾ ਸੁਆਗਤ ਹੈ। ਯਾਦ ਰਹੇ ਕਿ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਪਿਛਲੇ ਇੱਕ ਸਾਲ ਤੋਂ ਬਾਅਦ ਜੇਲ੍ਹ ਵਿੱਚੋਂ ਵਾਪਸ ਆਏ ਹਨ। ਇੱਕ ਸਾਲ ਦੀ ਸਜ਼ਾ ਕੱਟਣ ਤੋਂ ਬਾਅਦ ਜੇਲ ਵਿਚੋਂ ਰਿਹਾ ਹੋਣ ਮਗਰੋਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਨੇ ਵੀ ਇਕ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਸਿੱਧੂ ਨੂੰ ਇੱਕ ਮਹੀਨਾ ਪਹਿਲਾਂ ਹੀ ਰਿਹਾਅ ਕਰ ਦੇਣਾ ਚਾਹੀਦਾ ਸੀ ਕਿਉਂਕਿ ਨਵਜੋਤ ਸਿੰਘ ਸਿੱਧੂ ਦੀ ਪਤਨੀ ਗੰਭੀਰ ਬੀਮਾਰੀ ਦੇ ਨਾਲ ਜੂਝ ਰਹੇ ਹਨ। ਉਨ੍ਹਾਂ ਕਿਹਾ ਕਿ ਮੈਂ ਨਵਜੋਤ ਸਿੰਘ ਸਿੱਧੂ ਦੀ ਰਿਹਾਈ ਉੱਤੇ ਉਨ੍ਹਾਂ ਦਾ ਸਵਾਗਤ ਕਰਦੀ ਹਾਂ।
ਕੇਂਦਰ ਅਤੇ ਸੂਬਾ ਸਰਕਾਰ ਦਾ ਫੇਲੀਅਰ ਸਾਹਮਣੇ : ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਨੇ ਕੇਂਦਰ ਸਰਕਾਰ ਉੱਤੇ ਨਿਸ਼ਾਨਾ ਸਾਧਿਆ ਹੈ। ਉਹਨਾਂ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਵੱਲੋਂ ਜੋ ਕਾਰਵਾਈ ਕੀਤੀ ਗਈ ਹੈ ਉਹ ਨਿੰਦਣਯੋਗ ਹੈ। ਅੰਮ੍ਰਿਤਪਾਲ ਦੀ ਗ੍ਰਿਫ਼ਤਾਰੀ ਨਾ ਹੋਣ ਨੂੰ ਲੈ ਕੇ ਵੀ ਰਜਿੰਦਰ ਕੌਰ ਭੱਠਲ ਨੇ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਉੱਤੇ ਨਿਸ਼ਾਨਾ ਸਾਧਿਆ ਹੈ। ਉਹਨਾਂ ਨੇ ਕਿਹਾ ਹੈ ਕਿ ਦੋਨਾਂ ਸਰਕਾਰਾਂ ਦਾ ਫੇਲੀਅਰ ਸਾਹਮਣੇ ਆਇਆ ਹੈ। ਕਿਉਂਕਿ ਪੰਜਾਬ ਸਰਕਾਰ ਕੇਂਦਰ ਸਰਕਾਰ ਦੀਆਂ ਕਈ ਏਜੰਸੀਆਂ ਗ੍ਰਿਫ਼ਤਾਰ ਕਰਨ ਲਈ ਲਗਾਤਾਰ ਯਤਨ ਕਰ ਰਹੀਆਂ ਹਨ। ਅਤੇ ਕਈ ਥਾਵਾਂ ਉੱਤੇ ਇਸ ਕਾਰਵਾਈ ਲਈ ਛਾਪੇਮਾਰੀ ਵੀ ਕੀਤੀ ਜਾ ਰਹੀ ਹੈ। ਅੱਜ ਤੱਕ ਵੀ ਅੰਮ੍ਰਿਤਪਾਲ ਗ੍ਰਿਫ਼ਤਾਰ ਨਹੀਂ ਹੋ ਸਕਿਆ ਹੈ।
ਇਹ ਵੀ ਪੜ੍ਹੋ : Damaged crop compensation: ਕਿਸਾਨਾਂ ਦੇ ਵਿਰੋਧ ਮਗਰੋਂ ਐਕਸ਼ਨ ਵਿੱਚ ਭਗਵੰਤ ਮਾਨ, ਵਿਧਾਇਕਾਂ ਨੂੰ ਪਿੰਡ-ਪਿੰਡ ਜਾ ਕੇ ਜਾਇਜ਼ਾ ਲੈਣ ਦੇ ਹੁਕਮ
ਸਰਕਾਰ ਲਏ ਕਿਸਾਨਾਂ ਦੀ ਸਾਰ : ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਪੂਰੇ ਪੰਜਾਬ ਵਿੱਚ ਬੇਮੌਸਮੀ ਮੀਂਹ ਪੈਣ ਕਾਰਨ ਕਿਸਾਨਾਂ ਦੀ ਫਸਲ ਖਰਾਬ ਹੋ ਰਹੀ ਹੈ। ਕਈ ਥਾਵਾਂ ਉੱਤੇ ਤਾਂ ਮੌਸਮ ਹਾਲੇ ਵੀ ਖਰਾਹ ਹੈ। ਕਈ ਇਲਾਕਿਆਂ ਵਿੱਚ ਗੜ੍ਹੇਮਾਰੀ ਹੋਈ ਹੈ, ਜਿਸ ਨਾਲ ਕਿਸਾਨਾਂ ਦੀ ਫਸਲ ਪੂਰੀ ਤਰ੍ਹਾਂ ਤਬਾਹ ਹੋ ਗਈ ਹੈ। ਭੱਠਲ ਨੇ ਕਿਹਾ ਹੈ ਕਿ ਬੇਮੌਸਮੀ ਮੀਂਹ ਨਾਲ ਕਿਸਾਨਾਂ ਦਾ ਬਹੁਤ ਵੱਡਾ ਨੁਕਸਾਨ ਹੋ ਰਿਹਾ ਹੈ। ਸਰਕਾਰ ਨੂੰ ਕਿਸਾਨਾਂ ਦੀ ਸਾਰ ਲੈਣੀ ਚਾਹੀਦੀ ਹੈ ਅਤੇ ਉਨ੍ਹਾਂ ਦੀ ਮਦਦ ਕਰਨੀ ਚਾਹੀਦੀ ਹੈ। ਉਹਨਾਂ ਨੇ ਕਿਹਾ ਹੈ ਕਿ ਜੋ ਕਿਸਾਨਾਂ ਦਾ ਨੁਕਸਾਨ ਹੋਇਆ ਹੈ ਉਨ੍ਹਾਂ ਨੂੰ ਉਨ੍ਹਾਂ ਦਾ ਬਣਦਾ ਮੁਆਵਜਾ ਦਿੱਤਾ ਜਾਵੇ ਤਾਂ ਜੋ ਕਿਸਾਨ ਆਪਣੀ ਜ਼ਿੰਦਗੀ ਖ਼ੁਸ਼ਹਾਲ ਜੀ ਸਕਣ।