ETV Bharat / state

ਸਾਬਕਾ CM ਭੱਠਲ ਨੇ ਪਰਿਵਾਰ ਸਮੇਤ ਪਾਈ ਵੋਟ, ਕਹਿ ਦਿੱਤੀਆਂ ਇਹ ਗੱਲਾਂ - ਲੋਕ ਸਭਾ ਹਲਕਾ ਸੰਗਰੂਰ

ਮੀਡੀਆ ਨੂੰ ਸੰਬੋਧਨ ਕਰਦਿਆਂ ਰਜਿੰਦਰ ਕੌਰ ਭੱਠਲ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਵਲੋਂ ਬਦਲਾਅ ਦੇ ਚੱਲਦਿਆਂ ਸਰਕਾਰ ਨੂੰ ਚੁਣਿਆ ਗਿਆ ਸੀ, ਉਨ੍ਹਾਂ ਦਾ ਹੁਣ ਮੋਹ ਭੰਗ ਹੋ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਲੋਕ ਹੁਣ ਕਾਂਗਰਸ ਨੂੰ ਹੀ ਵੋਟ ਪਾਉਣਗੇ। ਇਸ ਦੇ ਨਾਲ ਹੀ ਉਨ੍ਹਾਂ ਸਰਕਾਰ 'ਤੇ ਸਵਾਲ ਵੀ ਖੜੇ ਕੀਤੇ।

ਸਾਬਕਾ CM ਭੱਠਲ ਵਲੋਂ ਪਰਿਵਾਰ ਸਮੇਤ ਪਾਈ ਵੋਟ
ਸਾਬਕਾ CM ਭੱਠਲ ਵਲੋਂ ਪਰਿਵਾਰ ਸਮੇਤ ਪਾਈ ਵੋਟ
author img

By

Published : Jun 23, 2022, 2:51 PM IST

ਸੰਗਰੂਰ: ਲੋਕ ਸਭਾ ਹਲਕਾ ਸੰਗਰੂਰ ਦੀਆਂ ਜ਼ਿਮਨੀ ਚੋਣਾਂ ਨੂੰ ਲੈਕੇ ਅੱਜ ਵੋਟਿੰਗ ਹੋ ਰਹੀ ਹੈ। ਜਿਸ ਦੇ ਚੱਲਦਿਆਂ ਜਿਥੇ ਆਮ ਲੋਕਾਂ ਵਲੋਂ ਵੋਟਿੰਗ ਕੀਤੀ ਜਾ ਰਹੀ ਹੈ ਤਾਂ ਉਥੇ ਹੀ ਹਲਕੇ 'ਚ ਪੈਂਦੇ ਸਿਆਸੀ ਆਗੂਆਂ ਵਲੋਂ ਵੀ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ ਜਾ ਰਹੀ ਹੈ। ਇਸ ਦੇ ਚੱਲਦਿਆਂ ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਵਲੋਂ ਵੀ ਆਪਣੇ ਪਰਿਵਾਰ ਸਮੇਤ ਵੋਟ ਭੁਗਤਾਈ ਗਈ।

ਇਸ ਮੌਕੇ ਮੀਡੀਆ ਨੂੰ ਸੰਬੋਧਨ ਕਰਦਿਆਂ ਰਜਿੰਦਰ ਕੌਰ ਭੱਠਲ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਵਲੋਂ ਬਦਲਾਅ ਦੇ ਚੱਲਦਿਆਂ ਸਰਕਾਰ ਨੂੰ ਚੁਣਿਆ ਗਿਆ ਸੀ, ਉਨ੍ਹਾਂ ਦਾ ਹੁਣ ਮੋਹ ਭੰਗ ਹੋ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਲੋਕ ਹੁਣ ਕਾਂਗਰਸ ਨੂੰ ਹੀ ਵੋਟ ਪਾਉਣਗੇ। ਇਸ ਦੇ ਨਾਲ ਹੀ ਉਨ੍ਹਾਂ ਸਰਕਾਰ 'ਤੇ ਸਵਾਲ ਵੀ ਖੜੇ ਕੀਤੇ।

ਉਨ੍ਹਾਂ ਕਿਹਾ ਕਿ ਪੰਜਾਬ 'ਚ ਨਿਤ ਦਿਨ ਹੁੰਦੇ ਕਤਲਾਂ ਤੋਂ ਲੋਕ ਡਰ ਚੁੱਕੇ ਹਨ। ਜਿਸ ਕਾਰਨ ਤਿੰਨ ਮਹੀਨਿਆਂ 'ਚ ਹੀ ਲੋਕ ਇਸ ਸਰਕਾਰ ਤੋਂ ਤੰਗ ਆ ਚੁੱਕੇ ਹਨ। ਉਨ੍ਹਾਂ ਕਿਹਾ ਕਿ ਨਵੀਂ ਸਰਕਾਰ ਆਉਣ ਨਾਲ ਕਾਨੂੰਨ ਵਿਵਸਥਾ 'ਚ ਕਾਫ਼ੀ ਨਿਘਾਰ ਆਇਆ ਹੈ।

ਸਾਬਕਾ CM ਭੱਠਲ ਵਲੋਂ ਪਰਿਵਾਰ ਸਮੇਤ ਪਾਈ ਵੋਟ

ਸਾਬਕਾ ਮੁੱਖ ਮੰਤਰੀ ਰਜਿੰਦਰ ਕੌਰ ਭੱਠਲ ਨੇ ਕਿਹਾ ਕਿ ਪਹਿਲਾਂ ਜਦੋਂ ਵੀ ਚੋਣਾਂ ਹੁੰਦੀਆਂ ਸੀ ਤਾਂ ਪੋਲ ਪ੍ਰਤੀਸ਼ਤ ਕਾਫ਼ੀ ਵੱਧ ਹੁੰਦੀ ਸੀ ਪਰ ਹੁਣ ਸੰਗਰੂਰ ਲੋਕ ਸਭਾ ਜ਼ਿਮਨੀ ਚੋਣਾਂ 'ਚ ਪੋਲ ਪ੍ਰਤੀਸ਼ਤ ਬਹੁਤ ਘੱਟ ਹੈ। ਜਿਸ ਤੋਂ ਪਤਾ ਚੱਲਦਾ ਹੈ ਕਿ ਲੋਕ ਮੌਜੂਦਾ ਸਰਕਾਰ ਤੋਂ ਤੰਗ ਆ ਚੁੱਕੇ ਹਨ।

ਉਨ੍ਹਾਂ ਨਾਲ ਹੀ ਕਿਹਾ ਕਿ ਕੇਂਦਰ ਵਲੋਂ ਪੰਜਾਬ ਤੋਂ ਚੰਡੀਗੜ੍ਹ ਖੋਹਿ ਲਿਆ, ਭਾਖੜਾ ਖੋਹ ਲਿਆ ਅਤੇ ਹੁਣ ਪੰਜਾਬ ਯੂਨੀਵਰਸਿਟੀ ਖੋਹਣ ਦੀ ਤਿਆਰੀ ਹੈ। ਉਨ੍ਹਾਂ ਕਿਹਾ ਕਿ ਕੇਂਦਰ ਵਲੋਂ ਪੰਜਾਬ ਦੇ ਹੱਕਾਂ 'ਤੇ ਡਾਕਾ ਮਾਰਿਆ ਜਾ ਰਿਹਾ ਹੈ ਪਰ ਪੰਜਾਬ ਸਰਕਾਰ ਕੁਝ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਹੁਣ ਲੋਕ ਇਸ ਸਰਕਾਰ ਨੂੰ ਦੇਖ ਚੁੱਕੇ ਹਨ, ਜਿਸ ਕਾਰਨ ਇਹ ਯਕੀਨੀ ਹੈ ਕਿ ਉਹ ਕਾਂਗਰਸ ਨੂੰ ਇੰਨ੍ਹਾਂ ਚੋਣਾਂ 'ਚ ਜਿੱਤ ਦਰਜ ਕਰਵਾਉਣਗੇ।

ਇਹ ਵੀ ਪੜ੍ਹੋ: ਸੰਗਰੂਰ ਜ਼ਿਮਨੀ ਚੋਣ ਲਈ ਵੋਟਿੰਗ ਜਾਰੀ: 'ਆਪ' ਵਿਧਾਇਕਾਂ ਅਤੇ ਮੰਤਰੀ ਨੇ ਭੁਗਤਾਈ ਵੋਟ, ਕੀਤਾ ਜਿੱਤ ਦਾ ਦਾਅਵਾ

ETV Bharat Logo

Copyright © 2025 Ushodaya Enterprises Pvt. Ltd., All Rights Reserved.