ਸੰਗਰੂਰ : ਪੰਜਾਬ ਵਿੱਚ ਜਿਸ ਦਿਨ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿੱਚ ਆਈ ਹੈ, ਉਸ ਦਿਨ ਤੋਂ ਬਾਅਦ ਪੰਜਾਬ ਵਿਜੀਲੈਂਸ ਵਿਭਾਗ ਵੀ ਲਗਾਤਾਰ ਐਕਸ਼ਨ ਮੋਡ ਵਿੱਚ ਨਜ਼ਰ ਆ ਰਿਹਾ ਹੈ। ਕਾਂਗਰਸ ਪਾਰਟੀ ਦੀ ਸਰਕਾਰ ਦੌਰਾਨ ਹੋਏ ਕੰਮਾਂ ਦੀ ਲਗਾਤਾਰ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਵਿਜੀਲੈਂਸ ਵਿਭਾਗ ਵੱਲੋਂ ਲਗਾਤਾਰ ਸਾਬਕਾ ਵਿਧਾਇਕਾਂ ਅਤੇ ਮੰਤਰੀਆਂ ਨੂੰ ਸੰਮਨ ਜਾਰੀ ਕਰਕੇ ਉਹਨਾਂ ਵੱਲੋਂ ਕਰਵਾਏ ਕੰਮਾਂ ਦੀ ਪੁੱਛਗਿੱਛ ਕੀਤੀ ਜਾ ਰਹੀ ਹੈ।
ਵਾਪਸ ਮੁੜੇ ਗੋਲਡੀ : ਹੁਣ ਜ਼ਿਲ੍ਹਾ ਸੰਗਰੂਰ ਦੇ ਹਲਕਾ ਧੂਰੀ ਦੇ ਸਾਬਕਾ ਵਿਧਾਇਕ ਦਲਬੀਰ ਸਿੰਘ ਗੋਲਡੀ ਨੂੰ ਵੀ ਬਿਜਲੀ ਵਿਭਾਗ ਵੱਲੋਂ 13 ਤਰੀਕ ਨੂੰ ਜਾਰੀ ਕੀਤੇ ਗਏ ਸਨ, ਜਿਸ ਵਿਚ ਉਨ੍ਹਾਂ ਨੂੰ 16 ਤਰੀਕ ਨੂੰ ਵਿਜੀਲੈਂਸ ਦਫ਼ਤਰ ਵਿੱਚ ਪੇਸ਼ ਹੋਣ ਲਈ ਕਿਹਾ ਗਿਆ ਸੀ। ਇਸ ਦੀ ਪਾਲਣਾ ਕਰਦੇ ਹੋਏ ਧੂਰੀ ਤੋਂ ਸਾਬਕਾ ਵਿਧਾਇਕ ਦਲਬੀਰ ਸਿੰਘ ਗੋਲਡੀ ਸੰਗਰੂਰ ਵਿਜੀਲੈਂਸ ਦਫਤਰ ਪਹੁੰਚੇ ਪਰ ਜਦੋਂ ਦਲਬੀਰ ਸਿੰਘ ਗੋਲਡੀ ਸੰਗਰੂਰ ਦਫਤਰ ਪਹੁੰਚੇ ਤਾਂ ਉੱਥੇ ਵਿਜੀਲੈਂਸ ਦੇ ਡੀਐਸਪੀ ਨਾ ਹੋਣ ਕਾਰਨ ਸਾਬਕਾ ਵਿਧਾਇਕਾ ਨੂੰ ਉਸੇ ਤਰ੍ਹਾਂ ਹੀ ਵਾਪਸ ਮੁੜਨਾ ਪਿਆ।
ਮੀਡੀਆ ਨਾਲ ਗੱਲ ਕਰਦੇ ਹੋਏ ਦਲਬੀਰ ਸਿੰਘ ਗੋਲਡੀ ਨੇ ਦੱਸਿਆ ਕਿ ਉਨ੍ਹਾਂ ਨੂੰ ਵਿਜੀਲੈਂਸ ਵੱਲੋਂ ਇੱਕ ਸੰਮਨ ਭੇਜੇ ਗਏ ਸਨ ਜਿਸ ਦੀ ਪਾਲਣਾ ਕਰਦੇ ਹੋਏ ਉਹ ਦਫ਼ਤਰ ਪਹੁੰਚੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਮੇਰੀ ਹਾਲੇ ਤੱਕ ਇਸ ਸਬੰਧੀ ਜੋ ਸ਼ਿਕਾਇਤ ਹੋਈ ਹੈ ਉਸ ਦਾ ਵੀ ਨਹੀਂ ਪਤਾ ਕਿ ਮੇਰੇ ਖਿਲਾਫ਼ ਕੀਤੀ ਸ਼ਿਕਾਇਤ ਕੀਤੀ ਹੈ। ਉਹਨਾਂ ਕਿਹਾ ਕਿ ਜਦੋਂ ਤੁਸੀਂ ਇੱਕ ਵੱਡੇ ਚਿਹਰੇ ਜੋ ਕਿ ਇਸ ਸਮੇਂ ਪੰਜਾਬ ਦੇ ਮੌਜੂਦਾ ਮੁੱਖ ਮੰਤਰੀ ਹਨ ਉਨ੍ਹਾਂ ਦੇ ਬਰਾਬਰ ਚੋਣ ਲੜੇ ਹੋਵੋ ਤਾਂ ਤੁਹਾਨੂੰ ਅਜਿਹੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਹਨਾਂ ਨੇ ਇਹ ਵੀ ਕਿਹਾ ਕਿ ਮੈਂ ਦੁਬਾਰਾ ਜਦੋਂ ਵੀ ਬੁਲਾਉਣਗੇ ਮੈਂ ਆਉਣ ਲਈ ਤਿਆਰ ਹਾਂ ਪਰ ਮੈਨੂੰ ਮੇਰੇ ਖਿਲਾਫ ਕੀ ਸ਼ਿਕਾਇਤ ਹੈ, ਉਸ ਬਾਰੇ ਜਰੂਰ ਚਾਨਣਾ ਪਾਇਆ ਜਾਵੇ।
ਇਹ ਵੀ ਪੜ੍ਹੋ : Sidhu Moosewala Father : ਲਾਰੈਂਸ ਬਿਸ਼ਨੋਈ ਦੀ ਇੰਟਰਵਿਊ 'ਤੇ ਸਿੱਧੂ ਮੂਸੇਵਾਲਾ ਦੇ ਪਿਤਾ ਦਾ ਬਿਆਨ, ਕਿਹਾ-'ਬਿਸ਼ਨੋਈ ਨੂੰ ਹੀਰੋ ਬਣਾਉਣ ਦੀ ਕੋਸ਼ਿਸ਼'
ਉਹਨਾਂ ਕਿਹਾ ਕਿ ਉਹ ਖੁੱਲ੍ਹੀ ਕਿਤਾਬ ਵਾਂਗ ਹਨ। ਮੇਰੇ ਵੱਲੋਂ ਕੀਤੇ ਗਏ ਕੰਮਾਂ ਵਿੱਚ ਕਿਸੇ ਤਰ੍ਹਾਂ ਦੀ ਕੋਈ ਵੀ ਹੇਰਾਫੇਰੀ ਨਹੀਂ ਕੀਤੀ ਗਈ ਹੈ। ਮੈਂ ਜੋ ਵੀ ਕੰਮ ਕੀਤੇ ਹਨ ਉਹ ਨਿਰਪੱਖ ਅਤੇ ਸਾਫ-ਸੁਥਰੇ ਢੰਗ ਨਾਲ ਲੋਕਾਂ ਦੇ ਹਿਤ ਵਿੱਚ ਕੀਤੇ ਹਨ। ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਲਗਾਤਾਰ ਵਿਧਾਇਕਾਂ ਨੂੰ ਸੰਮਨ ਜਾਰੀ ਕੀਤੇ ਜਾ ਰਹੇ ਹਨ।