ਸੰਗਰੂਰ: ਕੋਰੋਨਾ ਦੇ ਚੱਲਦਿਆਂ ਪੂਰੇ ਪੰਜਾਬ ਵਿੱਚ ਡਰ ਦਾ ਮਾਹੌਲ ਬਣਿਆ ਹੋਇਆ ਹੈ, ਜਿਸ ਨੂੰ ਲੈ ਕੇ ਸਰਕਾਰ ਵੱਲੋਂ ਪੁਖ਼ਤਾ ਕਦਮ ਚੁੱਕੇ ਜਾ ਰਹੇ ਹਨ। ਉੱਥੇ ਹੀ ਸਮਾਜਿਕ ਸੰਸਥਾ ਵੱਲੋਂ ਸੰਗਰੂਰ ਦੇ ਸਿਵਲ ਹਸਪਤਾਲ 'ਚ ਮਰੀਜ਼ਾਂ ਨੂੰ ਮੁਫ਼ਤ ਮਾਸਕ ਵੰਡੇ ਗਏ ਹਨ।
ਉਨ੍ਹਾਂ ਵੱਲੋਂ ਕੋਰੋਨਾ ਵਾਇਰਸ ਤੋਂ ਬਚਾਅ, ਮਾਸਕ ਪਾਉਣ ਤੇ ਸਫ਼ਾਈ ਰੱਖਣ ਦੀ ਜਾਣਕਾਰੀ ਨੂੰ ਵੀ ਸਾਂਝਾ ਕੀਤਾ ਗਿਆ। ਉਨ੍ਹਾਂ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰ ਹਸਪਤਾਲ 'ਚ ਮੁਫ਼ਤ ਮਾਸਕ ਵੰਡਣ ਦੀ ਗੱਲ ਕਹੀ ਸੀ ਪਰ ਹਸਪਤਾਲ ਵਿੱਚ ਕੋਈ ਵੀ ਮਾਸਕ ਨਹੀਂ ਵੰਡੇ ਜਾ ਰਹੇ ਹਨ।
ਦੂਜੇ ਪਾਸੇ ਇਸ ਮਾਸਕ ਦੀ ਕਾਲਾ ਬਾਜ਼ਾਰੀ ਨੂੰ ਰੋਕਣ ਲਈ ਸਰਕਾਰ ਅਸਮਰੱਥ ਹੈ, ਜਿਹੜਾ ਮਾਸਕ 10 ਰੁਪਏ ਵਿੱਚ ਮਿਲਦਾ ਸੀ, ਉਹ ਕਾਫ਼ੀ ਮਹਿੰਗੇ ਰੇਟਾਂ ਵਿੱਚ ਮਿਲ ਰਿਹਾ ਹੈ। ਇਨ੍ਹਾਂ ਸਭ ਗੱਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਮਾਜਿਕ ਸੰਸਥਾਵਾਂ ਵੱਲੋਂ ਇਹ ਫ਼ੈਸਲਾ ਲਿਆ ਗਿਆ ਕਿ ਮਰੀਜ਼ਾਂ ਨੂੰ ਮੁਫ਼ਤ ਮਾਸਕ ਵੰਡਿਆ ਜਾਵੇ ਅਤੇ ਉਨ੍ਹਾਂ ਨੂੰ ਕੋਰੋਨਾ ਵਾਇਰਸ ਪ੍ਰਤੀ ਜਾਣਕਾਰੀ ਵੀ ਦਿੱਤੀ ਜਾਵੇ।