ਸੰਗਰੂਰ : ਸੰਗਰੂਰ ਤੋਂ ਜ਼ਿਮਣੀ ਚੋਣਾਂ ਹੋਣ ਜਾ ਰਹੀਆਂ ਹਨ। ਇਸ ਵਾਰ ਸੰਗਰੂਰ ਤੋਂ ਦਲਵੀਰ ਗੋਲਡੀ ਕਾਂਗਰਸ ਦੇ ਉਮੀਦਵਾਰ ਹੋਣਗੇ। ਸਾਬਕਾ ਵਿਧਾਇਕ ਗੋਲਡੀ ਭਗਵੰਤ ਮਾਨ ਤੋਂ ਵਿਧਾਨ ਸਭਾ ਸੀਟ ਧੂਰੀ ਤੋਂ ਚੋਣ ਹਾਰੇ ਸੀ। ਜ਼ਿਕਰਯੋਗ ਹੈ ਕਿ ਕੇਵਲ ਸਿੰਘ ਢਿੱਲੋਂ ਭਾਜਪਾ ਵੱਲੋਂ ਉਮੀਦਵਾਰ ਹੋਣਗੇ ਉਹ ਸ਼ਨੀਵਾਰ ਨੂੰ ਭਾਜਪਾ 'ਚ ਸ਼ਾਮਿਲ ਹੋਏ ਹਨ, ਫਿਲਹਾਲ ਇਸ ਦੀ ਅਧਿਕਾਰਤ ਪੁਸ਼ਟੀ ਹੋਣਾ ਬਾਕੀ ਹੈ।
ਪਟਿਆਲਾ ਜੇਲ੍ਹ ਚ ਬੰਦ ਬਲਵੰਤ ਰਾਜੋਆਣਾ ਦੀ ਭੈਣ ਕਮਲਜੀਤ ਕੌਰ ਸੰਗਰੂਰ ਦੀ ਲੋਕਸਭਾ ਜਿਮਨੀ ਚੋਣ ਲੜੇਗੀ। ਸ਼੍ਰੋਮਣੀ ਅਕਾਲੀ ਦੇ ਪ੍ਰਧਾਨ ਵੱਲੋਂ ਅਕਾਲੀ ਦਲ-ਬਸਪਾ ਅਤੇ ਪੰਥਕ ਜਥੇਬੰਦੀਆਂ ਵੱਲੋਂ ਉਨ੍ਹਾਂ ਨੂੰ ਸਾਂਝਾ ਉਮੀਦਵਾਰ ਐਲਾਨਿਆ ਹੈ।
ਆਮ ਆਦਮੀ ਪਾਰਟੀ ਵੱਲੋ ਸੰਗਰੂਰ ਲੋਕਸਭਾ ਜ਼ਿਮਨੀ ਚੋਣ ਲਈ ਗੁਰਮੇਲ ਸਿੰਘ ਮੈਦਾਨ ਵਿੱਚ ਉਤਰੇ ਹਨ। ਉਨ੍ਹਾਂ ਨੇ ਨਾਮਜ਼ਦਗੀ ਪੱਤਰ ਦਾਖਲ ਕਰਵਾ ਦਿੱਤਾ ਹੈ। ਇਸ ਮੌਕੇ ਉਨ੍ਹਾਂ ਨਾਲ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਰਹੇ।
ਇਸ ਦੇ ਨਾਲ ਹੀ ਸਿਮਰਨਜੀਤ ਸਿੰਘ ਮਾਨ ਵੀ ਇਸ ਚੋਣ ਮੁਕਾਬਲੇ 'ਚ ਉੱਤਰੇ ਹਨ। ਦੱਸਣਯੋਗ ਹੈ ਕਿ ਮੁੱਖ ਮੰਤਰੀ ਦੇ ਅਸਤੀਫੇ ਮਗਰੋ ਸੰਗਰੂਰ ਦੀ ਲੋਕ ਸਭਾ ਸੀਟ ਖ਼ਾਲੀ ਹੋਈ ਹੈ।
ਇਹ ਵੀ ਪੜ੍ਹੋ:- ਅਮਨ ਅਰੋੜਾ ਪਹੁੰਚੇ ਸਿੱਧੂ ਮੂਸੇਵਾਲਾ ਦੇ ਘਰ, ਕੀਤਾ ਦੁੱਖ ਸਾਂਝਾ