ਮਲੇਰਕੋਟਲਾ: ਕੁੜੀਆਂ ਨਾਲ ਹੋ ਰਹੇ ਜਬਰ-ਜਨਾਹ ਰੁਕਣ ਦਾ ਨਾਂਅ ਨਹੀਂ ਲੈ ਰਹੇ। ਅਜਿਹਾ ਹੀ ਇੱਕ ਮਾਮਲਾ ਹੁਣ ਮਲੇਰਕੋਟਲਾ ਤੋਂ ਸਾਹਮਣੇ ਆਇਆ ਹੈ ਜਿੱਥੇ ਨੇੜਲੇ ਕਸਬੇ ਸੰਦੌੜ ਦੇ ਪਿੰਡ ਮਹੋਲੀ ਕਲਾਂ 'ਚ ਤਿੰਨ ਨੌਜਵਾਨਾਂ ਨੇ ਇੱਕ ਨਬਾਲਗ ਕੁੜੀ ਨਾਲ ਜਬਰ-ਜਨਾਹ ਕੀਤਾ।
ਪੀੜਤ ਕੁੜੀ ਦਾ ਮਲੇਰਕੋਟਲਾ ਦੇ ਸਰਕਾਰੀ ਹਸਪਤਾਲ 'ਚ ਮੈਡੀਕਲ ਕਰਵਾਇਆ ਜਾ ਰਿਹਾ ਹੈ। ਤਿੰਨੋਂ ਮੁਲਜ਼ਮਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ।
ਥਾਣਾ ਸੰਦੌੜ ਦੇ ਏਐੱਸਆਈ ਸੁਖਮਿੰਦਰ ਸਿੰਘ ਨੇ ਦੱਸਿਆ ਕਿ ਇੱਕ ਨਬਾਲਿਕ ਕੁੜੀ ਨੂੰ ਤਿੰਨ ਨੌਜਵਾਨ ਪਿੰਡ ਦੀ ਗਲੀ 'ਚੋਂ ਹੀ ਚੁੱਕ ਕੇ ਇੱਕ ਨੌਜਵਾਨ ਦੇ ਘਰ ਲੈ ਗਏ ਜਿੱਥੇ ਉਨ੍ਹਾਂ ਪੀੜਤਾ ਨਾਲ ਸਮੂਹਕ ਜਬਰ-ਜਨਾਹ ਕੀਤਾ। ਉਨ੍ਹਾਂ ਕਿਹਾ ਕਿ ਤਿੰਨਾਂ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਕੇ ਉਨ੍ਹਾਂ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ।
ਸਰਕਾਰੀ ਹਸਪਤਾਲ ਦੀ ਮਹਿਲਾ ਡਾਕਟਰ ਨੇ ਦੱਸਿਆ ਕਿ ਪੁਲਿਸ ਇੱਕ ਕੁੜੀ ਨੂੰ ਉਨ੍ਹਾਂ ਕੋਲ ਲੈ ਕੇ ਆਈ ਸੀ ਜਿਸ ਦਾ ਮੈਡੀਕਲ ਕੀਤਾ ਜਾ ਰਿਹਾ ਹੈ ਅਤੇ ਜੋ ਵੀ ਰਿਪੋਰਟ ਆਵੇਗੀ ਉਹ ਪੁਲਿਸ ਅਧਿਕਾਰੀਆਂ ਕੋਲ ਭੇਜ ਦਿੱਤੀ ਜਾਵੇਗੀ।