ਧੂਰੀ: ਪਿੰਡ ਬੁਗਰੇ ਵਿਖੇ ਪੁਰਾਣੀ ਰੰਜਿਸ਼ ਦੇ ਚਲਦਿਆਂ ਸ਼ਰੇਆਮ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਵਿੱਚ ਇੱਰ ਔਰਤ ਸਣੇ 6 ਵਿਅਕਤੀ ਜ਼ਖ਼ਮੀ ਹੋ ਗਏ ਜਿਨ੍ਹਾਂ ਵਿੱਚੋਂ 3 ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਉਨ੍ਹਾਂ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ।
ਇਸ ਬਾਰੇ ਪੀੜਤ ਦਲਵਿੰਦਰ ਸਿੰਘ ਸੋਨੀ ਨੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਕਿਹਾ ਕਿ ਜਿਹੜੇ ਵਿਅਕਤੀਆਂ ਨੇ ਉਨ੍ਹਾਂ 'ਤੇ ਗੋਲੀ ਚਲਾਈ ਹੈ, ਉਨ੍ਹਾਂ ਨਾਲ ਪਿਛਲੇ ਸਮੇਂ ਤੋਂ ਹੀ ਰੰਜਿਸ਼ ਚਲਦੀ ਆ ਰਹੀ ਸੀ ਜਿਸ ਨੂੰ ਲੈ ਕੇ ਪਿਛਲੇ ਦਿਨੀਂ ਉਨ੍ਹਾਂ ਨੇ ਆਪਣੇ ਜਾਨ ਦੀ ਰਖਵਾਲੀ ਲਈ ਪੁਲਿਸ ਕੋਲ ਰਿਪੋਰਟ ਵੀ ਦਰਜ ਕਾਰਵਾਈ ਸੀ ਪਰ ਪੁਲਿਸ ਵਲੋਂ ਕੋਈ ਵੀ ਕਾਰਵਾਈ ਨਹੀਂ ਕੀਤੀ ਗਈ। ਇਸ ਮਗਰੋਂ ਲਗਭਗ 10-15 ਵਿਅਕਤੀ ਪਿੰਡ ਦੇ ਬੱਸ ਅੱਡੇ 'ਤੇ ਅਸਲਾ ਲੈ ਕੇ ਖੜ੍ਹੇ ਸਨ ਜਿਨ੍ਹਾਂ ਵਿੱਚੋਂ ਇੱਕ ਵਿਅਕਤੀ ਨੇ 12 ਬੋਰ ਦੀ ਦੋਨਾਲੀ ਨਾਲ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਦੇ ਚੱਲਦਿਆਂ ਇੱਕ ਔਰਤ ਸਣੇ 6 ਵਿਅਕਤੀ ਜ਼ਖ਼ਮੀ ਹੋ ਗਏ।
ਉੱਥੇ ਹੀ ਡਾਕਟਰ ਮਨਿੰਦਰ ਕੌਰ ਨੇ ਦੱਸਿਆ ਕਿ ਉਨ੍ਹਾਂ ਕੋਲ ਬੁਗਰਾ ਪਿੰਡ ਵਿੱਚ ਗੋਲੀ ਚਲਣ ਕਾਰਨ ਜਖ਼ਮੀ ਹੋਏ 6 ਵਿਅਕਤੀ ਆਏ ਸਨ ਜਿਨ੍ਹਾਂ ਵਿੱਚੋ ਇਕ ਔਰਤ ਸੀ ਅਤੇ 2 ਦੀ ਹਾਲਤ ਬਹੁਤ ਗੰਭੀਰ ਹੋਣ ਕਾਰਨ ਉਨ੍ਹਾਂ ਨੂੰ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿਚ ਰੈਫਰ ਕਰ ਦਿੱਤਾ ਗਿਆ। ਬਾਕੀ ਵਿਅਕਤੀ ਜੇਰੇ ਇਲਾਜ ਹਨ।
ਇਸ ਵਾਰੇ ਦੱਸਦੇ ਹੋਏ ਧੂਰੀ ਦੇ ਸਦਰ ਥਾਣੇ ਦੇ ਇੰਚਾਰਜ ਮੇਜਰ ਸਿੰਘ ਨੇ ਦੱਸਿਆ ਕੇ ਗੋਲੀਆਂ ਲੱਗਣ ਨਾਲ ਫੱਟੜ ਵਿਅਕਤੀਆਂ ਨੂੰ ਧੂਰੀ ਦੇ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ। ਉਨ੍ਹਾਂ ਨੇ ਮੌਕੇ 'ਤੇ ਪਹੁੰਚ ਕੇ ਜਦੋਂ ਦੇਖਿਆ ਤਾਂ ਉੱਥੇ ਕੋਈ ਕੁਝ ਬਿਆਨ ਦੇਣ ਨੂੰ ਤਿਆਰ ਨਹੀਂ ਸੀ। ਪੁਲਿਸ ਨੇ ਕਿਹਾ ਕਿ ਉਨ੍ਹਾਂ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।