ਸੰਗਰੂਰ: ਕਿਸਾਨੀ ਲਹਿਰ ਨੂੰ ਹੁਲਾਰਾ ਦੇਣ ਲਈ ਸੰਗਰੂਰ ਦੇ ਪਿੰਡ ਮਹਿਲਾ ਚੌਕ ਤੋਂ ਲੱਖਾ ਸਿਧਾਣਾ (Lakha Sidhana) ਵੱਲੋਂ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ। ਇਸ ਮੁਹਿੰਮ ਤਹਿਤ ਪਿੰਡ-ਪਿੰਡ ਜਾ ਕੇ ਨੌਜਵਾਨਾਂ ਨੂੰ ਕਿਸਾਨੀ ਸੰਘਰਸ਼ ਨੂੰ ਮਜ਼ਬੂਰ ਲਈ ਦਿੱਲੀ ਜਾਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਦੌਰਾਨ ਲੱਖਾ ਸਿਧਾਣਾ (Lakha Sidhana) ਨੇ ਕਈ ਪਿੰਡਾ ਦਾ ਦੌਰਾ ਵੀ ਕੀਤਾ। ਇਸ ਦੌਰਾਨ ਭਾਰੀ ਪੁਲਿਸ ਬਲ (Police force) ਤੈਨਾਤ ਕੀਤਾ ਗਿਆ। ਉਥੇ ਹੀ ਦਿੱਲੀ ਪੁਲਿਸ ਵੱਲੋਂ ਲੱਖਾ ਸਿਧਾਣਾ (Lakha Sidhana) ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ ਜਿਸ ਦੀ ਭਾਲ ਕੀਤੀ ਜਾ ਰਹੀ ਹੈ।
ਇਹ ਵੀ ਪੜੋ: Agricultural Laws:ਕੋਰੋਨਾ ਕਾਲ 'ਚ ਜੇਕਰ ਬਣ ਸਕਾ ਤਾਂ ਰੱਦ ਕਿਉਂ ਨਹੀਂ ਹੋ ਸਕਦੇ-ਰਾਕੇਸ਼ ਟਿਕੈਤ
ਇਸ ਮੌਕੇ ਲੱਖਾ ਸਿਧਾਣਾ (Lakha Sidhana) ਨੇ ਕਿਹਾ ਕਿ ਅਸੀਂ ਕਿਸਾਨੀ ਸੰਘਰਸ਼ ਨੂੰ ਕਮਜ਼ੋਰ ਨਹੀਂ ਹੋਣ ਦੇਵਾਂਗੇ ਤੇ ਪਿੰਡ-ਪਿੰਡ ਜਾ ਹੋਕਾ ਦੇਵਾਂਗੇ ਤਾਂ ਜੋ ਨੌਜਵਾਨ ਖੇਤੀ ਕਾਨੂੰਨਾਂ ਪ੍ਰਤੀ ਜਾਗਰੂਕ ਹੋ ਸਕਣ ਤੇ ਦਿੱਲੀ ਭਾਰੀ ਇਕੱਠ ਕੀਤਾ ਜਾ ਸਕੇ। ਉਥੇ ਹੀ ਨੌਜਵਾਨਾਂ ਕਿਸਾਨਾਂ ਨੇ ਕਿਹਾ ਕਿ ਕੈਪਟਨ ਸਰਕਾਰ ਮੋਦੀ ਸਰਕਾਰ ਨਾਲ ਮਿਲੀ ਹੋਈ ਇਸੇ ਲਈ ਤਾਂ ਇੰਨੀ ਭਾਰੀ ਮਾਤਰਾ ਵਿੱਚ ਪੁਲਿਸ ਫੋਰਸ (Police force) ਤੈਨਾਤ ਕੀਤੀ ਤਾਂ ਜੋ ਲੱਖਾ ਸਿਧਾਣਾ ਨੂੰ ਗ੍ਰਿਫਤਾਰ ਕੀਤਾ ਜਾ ਸਕੇ। ਉਹਨਾਂ ਨੇ ਕਿਹਾ ਕਿ ਅਸੀਂ ਕਿਸੇ ਵੀ ਹਾਲਾਤ ਵਿੱਚ ਲੱਖਾ ਸਿਧਾਣਾ (Lakha Sidhana) ਨੂੰ ਗ੍ਰਿਫਤਾਰੀ ਨਹੀਂ ਹੋਣ ਦੇਵਾਂਗੇ ਇਸ ਲਈ ਤਿਆਰ ਹਾਂ।
ਜਦੋਂ ਇਸ ਸਬੰਧੀ ਪੰਜਾਬ ਪੁਲਿਸ ਨੂੰ ਸਾਵਲ ਕੀਤਾ ਗਿਆ ਤਾਂ ਪੰਜਾਬ ਪੁਲਿਸ ਨੇ ਕੁਝ ਵੀ ਬੋਲਣ ਤੋਂ ਇਨਕਾਰ ਕਰ ਦਿੱਤਾ।
ਇਹ ਵੀ ਪੜੋ: Delhi-police-charge-sheet: ਨਵੰਬਰ ਤੋਂ ਹੀ ਹੋ ਰਹੀ ਸੀ ਕਬਜ਼ੇ ਦੀ ਤਿਆਰੀ, ਚਾਰਜ਼ਸ਼ੀਟ ’ਚ ਖੁਲਾਸਾ