ਲਹਿਰਾਗਾਗਾ: ਪੰਜਾਬ ਭਰ ਦੇ ਵੱਖ-ਵੱਖ ਹਿੱਸਿਆਂ ਵਿੱਚ ਲਗਾਤਾਰ ਭਾਰੀ ਮੀਂਹ ਪੈਣ ਕਾਰਨ ਮੌਸਮ ਬਦਲ ਗਿਆ ਹੈ। ਇਸ ਕਾਰਨ ਕਿਸਾਨਾਂ ਦੀਆਂ ਫਸਲਾਂ ਦਾ ਭਾਰੀ ਨੁਕਸਾਨ ਹੋਇਆ ਹੈ। ਲਹਿਰਾਗਾਗਾ ਦੇ ਇਲਾਕੇ ਵਿੱਚ ਭਾਰੀ ਗੜੇਮਾਰੀ ਕਾਰਨ ਕਿਸਾਨਾਂ ਦੀ ਫਸਲ ਪੂਰੀ ਤਰ੍ਹਾਂ ਖਰਾਬ ਹੋ ਗਈ ਹੈ।
ਫਸਲ ਦਾ ਨੁਕਸਾਨ ਦੇਖ ਕਿ ਕਿਸਾਨ ਬਹੁਤ ਪਰੇਸ਼ਾਨ ਹਨ। ਇਸੇ ਭਾਰੀ ਮੀਂਹ ਤੋਂ ਬਾਅਦ ਪੰਜਾਬ ਸਰਕਾਰ ਨੇ ਇੱਕ ਨੋਟੀਫਿਕੇਸ਼ਨ ਜਾਰੀ ਕਰਕੇ ਕਿਸਾਨਾਂ ਦੀਆਂ ਫਸਲਾਂ ਦਾ ਜਾਇਜ਼ਾ ਲਿਆ। ਇਸ ਮੌਕੇ ਕਿਸਾਨਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਆਪਣੀ ਫਸਲ ਉਗਾਉਣਾ ਬਹੁਤ ਮੁਸ਼ਕਲ ਹੋਇਆ ਸੀ
ਉਨ੍ਹਾਂ ਕਿਹਾ ਕਿ ਇਸ ਵਾਰ ਸੁੰਡੀ ਦੇ ਕਾਰਨ ਉਨ੍ਹਾਂ ਦੀ ਫਸਲ ਦਾ ਬਹੁਤ ਨੁਕਸਾਨ ਹੋਇਆ ਹੈ, ਪਰ ਇਸ ਵਾਰ ਉਨ੍ਹਾਂ ਦੀ ਸਾਰੀ ਫਸਲ ਕੁਦਰਤ ਨੇ ਤਬਾਹ ਕਰ ਦਿੱਤੀ। ਉਨ੍ਹਾਂ ਨੂੰ ਸਰਕਾਰ ਤੋਂ ਆਸ ਹੈ ਕਿ ਉਨ੍ਹਾਂ ਦੀ ਫਸਲ ਦੇ ਹੋਏ ਨੁਕਸਾਨ ਨੂੰ ਜਲਦੀ ਤੋਂ ਜਲਦੀ ਮੁਆਵਜ਼ਾ ਦਿੱਤਾ ਜਾਵੇ।
ਤਹਿਸੀਲਦਾਰ ਲਹਿਰਾਗਾਗ ਵਿਖੇ ਫਸਲਾਂ ਦਾ ਜਾਇਜ਼ਾ ਲੈਣ ਪਹੁੰਚੇ। ਉਕਤ ਕਿਸਾਨਾਂ ਦੀਆਂ ਫਸਲਾਂ ਦਾ ਜਾਇਜ਼ਾ ਲੈਂਦੇ ਹੋਏ ਤਹਿਸੀਲਦਾਰ ਨੇ ਦੱਸਿਆ ਕਿ ਸਰਕਾਰ ਤੋਂ ਨਿਰਦੇਸ਼ ਮਿਲ ਗਏ ਸਨ, ਜਿਸ ਤੋਂ ਬਾਅਦ ਉਨ੍ਹਾਂ ਨੇ ਬਹੁਤ ਸਾਰੇ ਪਿੰਡਾਂ ਦਾ ਦੌਰਾ ਕੀਤਾ ਹੈ ਅਤੇ ਅੱਜ ਇਹ ਪਤਾ ਲੱਗਿਆ ਹੈ ਕਿ ਬਹੁਤ ਸਾਰੇ ਕਿਸਾਨਾਂ ਦੀ ਫ਼ਸਲ ਖ਼ਰਾਬ ਹੋ ਚੁੱਕੀ ਹੈ। ਇਸ ਦੀਆਂ ਸਾਰੀਆਂ ਰਿਪੋਰਟਾਂ ਬਣਾ ਕੇ ਸਰਕਾਰ ਨੂੰ ਭੇਜੀਆਂ ਜਾਣਗੀਆਂ।