ਸੰਗਰੂਰ: ਦਿੜ੍ਹਬਾ ਦੇ ਸੰਗਰੂਰ ਨੈਸ਼ਨਲ ਹਾਈਵੇ ’ਤੇ ਭਿਆਨਕ ਸੜਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ਵਿੱਚ ਪਤੀ-ਪਤਨੀ ਦੀ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਪਤੀ ਪਤਨੀ ਸੈਰ ਕਰ ਰਹੇ ਸਨ ਤਾਂ ਸੰਗਰੂਰ ਸਾਈਡ ਤੋਂ ਆ ਰਹੀ ਇੱਕ ਰਫਤਾਰ ਕਾਰ ਨੇ ਪਿੱਛੋਂ ਟੱਕਰ ਮਾਰ ਦਿੱਤੀ ਜਿਸ ਕਾਰਨ ਦੋਵਾਂ ਦੀ ਮੌਤ ਹੋ ਗਈ।
ਦੋਨਾਂ ਦੀਆਂ ਮ੍ਰਿਤਕ ਦੇਹਾਂ ਨੂੰ ਪੋਸਟਮਾਰਟਮ ਲਈ ਸੁਨਾਮ ਦੇ ਹਸਪਤਾਲ ਵਿੱਚ ਭੇਜਿਆ ਗਿਆ ਹੈ। ਮ੍ਰਿਤਕ 45 ਸਾਲਾ ਮਲਕੀਤ ਸਿੰਘ ਦੇ ਗੁਆਂਢੀਆਂ ਨੇ ਦੱਸਿਆ ਕਿ ਮਲਕੀਤ ਸਿੰਘ ਦੇ ਦੋ ਪੁੱਤਰ ਸਨ ਜਿੰਨ੍ਹਾਂ ਵਿੱਚੋਂ ਇੱਕ ਵਿਦੇਸ਼ ਵਿੱਚ ਰਹਿੰਦਾ ਹੈ ਅਤੇ ਇਕ ਉਨ੍ਹਾਂ ਦੇ ਨਾਲ ਰਹਿੰਦਾ ਹੈ ਹੁਣ ਇਸ ਪਰਿਵਾਰ ਵਿੱਚ ਕਮਾਉਣ ਵਾਲਾ ਕੋਈ ਨਹੀਂ ਰਿਹਾ। ਇਸ ਮਾਮਲੇ ਵਿੱਚ ਦਿੜ੍ਹਬਾ ਪੁਲਿਸ ਨੇ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਇਸ ਮਾਮਲੇ ’ਤੇ ਬੋਲਦਿਆਂ ਹੋਇਆ ਪੁਲਿਸ ਅਧਿਕਾਰੀ ਗੁਰਦੇਵ ਸਿੰਘ ਨੇ ਦੱਸਿਆ ਕਿ ਸਵੇਰੇ ਦੋਵੇਂ ਪਤੀ ਪਤਨੀ ਦਿੜ੍ਹਬਾ ਵਿਖੇ ਨੈਸ਼ਨਲ ਹਾਈਵੇ ’ਤੇ ਸੈਰ ਕਰਨ ਗਏ ਹੋਏ ਸਨ। ਉਨ੍ਹਾਂ ਦੱਸਿਆ ਕਿ ਸੰਗਰੂਰ ਵੱਲੋਂ ਆ ਰਹੀ ਗੱਡੀ ਨੇ ਉਨ੍ਹਾਂ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ ਜਿਸ ਕਾਰਨ ਦੋਵਾਂ ਪਤੀ ਪਤਨੀ ਦੀ ਮੌਤ ਹੋ ਗਈ ਹੈ। ਉਨ੍ਹਾਂ ਕਿਹਾ ਕਿ ਪਰਿਵਾਰ ਦੇ ਬਿਆਨ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਕਾਰ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ: ਮਾਣਹਾਨੀ ਮਾਮਲੇ ’ਚ ਕੰਗਨਾ ਰਣੌਤ ਨੇ ਖੜਕਾਇਆ ਹਾਈਕੋਰਟ ਦਾ ਦਰਵਾਜਾ