ਸੰਗਰੂਰ: ਦਿੜ੍ਹਬਾ ਵਿਖੇ ਦਿਨ ਦਿਹਾੜੇ ਕੌਮਾਂਤਰੀ ਰਾਜ ਮਾਰਗ ਅਤੇ ਟਾਇਰਾਂ ਦੀ ਦੁਕਾਨ ਕਰਦੇ ਦੁਕਾਨਦਾਰ ਨੂੰ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਕਰਕੇ ਗੰਭੀਰ ਰੂਪ ਵਿੱਚ ਜ਼ਖ਼ਮੀ ਕਰ ਦਿੱਤਾ। ਪ੍ਰਾਪਤ ਵੇਰਵਿਆ ਅਨੁਸਾਰ ਰਾਜੂ ਟਾਇਰ ਪਲਾਜਾ ਦਾ ਮਾਲਕ ਰਾਜੂ ਬਰਮਾ ਦੁਕਾਨ ਉੱਤੇ ਬੈਠਾ ਸੀ। ਇਸ ਦੌਰਾਨ 3-4 ਹਮਲਾਵਰ ਆਏ ਅਤੇ ਉਸ ਨੂੰ ਕੁੱਟਣਾ ਸ਼ੁਰੂ ਕਰ ਦਿੱਤਾ। ਇਸ ਤੋਂ ਬਾਅਦ ਨੌਜਵਾਨ ਰਾਜੂ ਨੇ ਭੱਜ ਕੇ ਆਪਣੇ-ਆਪ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਤਾਂ ਹਮਲਾਵਰਾਂ ਨੇ ਉਸ ਦਾ ਪਿੱਛਾ ਕੀਤੇ ਅਤੇ ਘੇਰ ਕੇ ਕੁੱਟਮਾਰ ਕੀਤੀ। ਇਸ ਕੁੱਟਮਾਰ ਦੌਰਾਨ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਤੇਜ਼ਧਾਰ ਹਥਿਆਰਾਂ ਨਾਲ ਵਾਰ ਕਰਨ ਵਾਲੇ ਨਕਾਬਪੋਸ਼ ਮੌਕੇ ਤੋ ਫਰਾਰ ਹੋ ਗਏ।
ਪੀੜਤ ਦੀ ਨਹੀਂ ਸੀ ਕਿਸੇ ਨਾਲ ਰੰਜਿਸ਼: ਜ਼ਖ਼ਮੀ ਨੌਜਵਾਨ ਦੇ ਚਾਚੇ ਦਾ ਕਹਿਣਾ ਹੈ ਕਿ ਉਸ ਦਾ ਭਤੀਜਾ ਸ਼ਰੀਫ ਨੌਜਵਾਨ ਸੀ ਅਤੇ ਉਸ ਦੀ ਕਿਸੇ ਨਾਲ ਕੋਈ ਰੰਜਿਸ਼ ਜਾਂ ਦੁਸ਼ਮਣੀ ਵੀ ਨਹੀਂ ਸੀ। ਨਾਲ ਹੀ ਉਸ ਨੇ ਇਹ ਵੀ ਕਿਹਾ ਕਿ ਪੀੜਤ ਪਿਛਲੇ ਕਈ ਮਹੀਨਿਆਂ ਤੋਂ ਬਿਮਾਰ ਸੀ ਅਤੇ ਥੋੜ੍ਹੇ ਦਿਨ ਪਹਿਲਾਂ ਕੁੱਝ ਸਿਹਤਯਾਬ ਹੋਕੇ ਦੁਕਾਨ ਉੱਤੇ ਮੁੜ ਪਰਤਿਆ ਸੀ ਪਰ ਇਸ ਦੌਰਾਨ ਅਣਪਛਾਤੇ ਹਮਲਾਵਰਾਂ ਨੇ ਉਸ ਨੂੰ ਨਿਸ਼ਾਨਾ ਬਣਾ ਲਿਆ। ਨਾਲ ਹੀ ਉਨ੍ਹਾਂ ਇਹ ਵੀ ਕਿਹਾ ਕਿ ਇਲਾਕੇ ਵਿੱਚ ਗੁੰਡਾ ਪਰਵਿਰਤੀ ਦੇ ਲੋਕ ਬੇਪਰਵਾਹ ਹੋਕੇ ਘੁੰਮ ਰਹੇ ਨੇ ਇਸ ਲਈ ਵਾਰਦਾਤਾਂ ਹੋ ਰਹੀਆਂ ਹਨ। ਉਨ੍ਹਾਂ ਮੰਗ ਕੀਤੀ ਕਿ ਪ੍ਰਸ਼ਾਸਨ ਨੂੰ ਸਖ਼ਤ ਕਦਮ ਚੁੱਕ ਕੇ ਮਸਲਾ ਹੱਲ ਕਰਨਾ ਚਾਹੀਦਾ ਹੈ।
ਵਾਰਦਾਤ ਸੀਸੀਟੀਵੀ 'ਚ ਕੈਦ: ਦੱਸ ਦਈਏ ਨਕਾਬਪੋਸ਼ ਹਮਲਾਵਰਾਂ ਵੱਲੋਂ ਕੀਤੀ ਗਈ ਗੁੰਡਾਗਰਦੀ ਦੀਆਂ ਤਸਵੀਰਾਂ ਸੀਸੀਟੀਵੀ ਕੈਮਰਿਆਂ ਵਿੱਚ ਵੀ ਵਿਖਾਈ ਦੇ ਰਹੀਆਂ ਹਨ। ਤਸਵੀਰਾਂ ਵਿੱਚ ਸਾਫ ਵੇਖਿਆ ਜਾ ਸਕਦਾ ਹੈ ਕਿ ਕਿਵੇਂ ਨਕਾਬਪੋਸ਼ ਹਮਲਾਵਰ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਨਿਸ਼ਾਨਾ ਬਣਾਉਣ ਲਈ ਉਸ ਦਾ ਪਿੱਛਾ ਮੋਟਰਸਾਈਕਲ ਰਾਹੀਂ ਕਰਦੇ ਹਨ। ਇਸ ਤੋਂ ਬਾਅਦ ਨੌਜਵਾਨ ਨੂੰ ਘੇਰ ਕੇ ਬੁਰੀ ਤਰ੍ਹਾਂ ਉਸ ਉੱਤੇ ਹਮਲਾ ਕਰ ਦਿੰਦੇ ਹਨ। ਨੌਜਵਾਨ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਭਰਤੀ ਕਰਵਾਇਆ ਗਿਆ ਹੈ।
- ਕੀ ਰੁੱਸਿਆਂ ਨੂੰ ਮਨਾ ਕੇ ਸ਼੍ਰੋਮਣੀ ਅਕਾਲੀ ਦਲ ਮੁੜ ਤੋਂ ਕਾਇਮ ਕਰ ਸਕੇਗਾ ਆਪਣੀ ਸਲਤਨਤ, ਖਾਸ ਰਿਪੋਰਟ
- ਸਿੱਧੂ ਮੂਸੇਵਾਲਾ ਦੇ ਪਿਤਾ ਦਾ ਵੱਡਾ ਬਿਆਨ, ਕਿਹਾ ਪੁੱਤ ਦੇ ਕਤਲ ਵਿੱਚ ਮਿਊਜਿਕ ਇੰਡਸਟਰੀ ਤੇ ਸਿਆਸੀ ਲੋਕਾਂ ਦਾ ਵੱਡਾ ਹੱਥ
- Minister Harjot Bains bitten snake: ਹੜ੍ਹ 'ਚ ਲੋਕਾਂ ਦੀ ਸਾਰ ਲੈਣ ਗਏ ਮੰਤਰੀ ਹਰਜੋਤ ਬੈਂਸ ਨੂੰ ਸੱਪ ਨੇ ਡੱਸਿਆ, ਹਾਲਤ ਖਤਰੇ ਤੋਂ ਬਾਹਰ
ਪੁਲਿਸ ਨੇ ਕਾਰਵਾਈ ਦਾ ਦਿੱਤਾ ਭਰੋਸਾ: ਦੱਸ ਦਈਏ ਪੁਲਿਸ ਨੇ ਮਾਮਲੇ ਵਿੱਚ ਕਾਰਵਾਈ ਦਾ ਭਰੋਸਾ ਦਿੱਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਇਹ ਮਾਮਲਾ ਕਿਸੇ ਪ੍ਰਕਾਰ ਦੀ ਲੁੱਟ ਖੋਹ ਦਾ ਨਹੀਂ ਹੈ ਸਗੋਂ ਪੁਰਾਣੀ ਰੰਜਿਸ਼ ਤਹਿਤ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਫਿਲਹਾਲ ਪੁਲਿਸ ਵੱਲੋਂ ਅਣਪਛਾਤੇ ਹਮਲਾਵਰਾਂ ਖ਼ਿਲਾਫ਼ ਇਰਾਦਾ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਨੇ ਇਹ ਵੀ ਦੱਸਿਆ ਕਿ ਜ਼ਖ਼ਮੀ ਨੌਜਵਾਨ ਫਿਲਹਾਲ ਖਤਰੇ ਤੋਂ ਬਾਹਰ ਹੈ।