ਸੰਗਰੂਰ: 1 ਮਈ ਨੂੰ ਪੂਰੀ ਦੁਨੀਆ ਵਿਸ਼ਵ ਮਜ਼ਦੂਰ ਦਿਵਸ ਨੂੰ ਮਨਾਉਂਦੀ ਹੈ ਲਹਿਰਾਗਾਗਾ ਵਿੱਚ ਕਾਂਗਰਸੀ ਆਗੂਆਂ ਨੇ ਸਫ਼ਾਈ ਸੇਵਕਾਂ ਨੂੰ ਸਨਮਾਨਿਤ ਕਰ ਮਜ਼ਦੂਰ ਦਿਵਸ ਦੀਆਂ ਵਧਾਇਆ ਦਿੱਤੀਆ ਤੇ ਉਨ੍ਹਾਂ ਦੀ ਹੌਂਸਲਾ ਅਫਜਾਈ ਕੀਤੀ।
ਕਾਂਗਰਸੀ ਆਗੂ ਹਰਿ ਰਾਮ ਭੱਟੀ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਦੇ ਚੱਲਦੇ ਡਾਕਟਰ, ਪੱਤਰਕਾਰ, ਪੁਲਿਸ ਮੁਲਾਜ਼ਮ, ਤੇ ਸਫ਼ਾਈ ਕਰਮਚਾਰੀ ਆਪਣੀ ਅਹਿਮ ਭੂਮਿਕਾ ਅਦਾ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਹ ਅਦਾਰੇ ਆਪਣੀ ਜਾਨ ਦੀ ਪ੍ਰਵਾਹ ਨਾ ਕਰਦੇ ਹੋਏ ਕੋਰੋਨਾ ਮਹਾਂਮਾਰੀ ਨਾਲ ਲੜ ਰਹੇ ਹਨ।
ਇਹ ਵੀ ਪੜ੍ਹੋ:ਫ਼ਤਹਿਗੜ੍ਹ ਸਾਹਿਬ 'ਚ 7 ਵਿਅਕਤੀਆਂ ਦੀ ਕੋਰੋਨਾ ਰਿਪੋਰਟ ਆਈ ਪੌਜ਼ੀਟਿਵ
ਉਨ੍ਹਾਂ ਨੇ ਕਿਹਾ ਕਿ ਡਾਕਟਰ ਮਰੀਜ਼ਾਂ ਦੀ ਸਿਹਤ ਨੂੰ ਤੰਦੁਰਤ ਕਰਦੇ ਹਨ ਤੇ ਸਫ਼ਾਈ ਕਰਮਚਾਰੀ ਪੂਰੇ ਦੇਸ਼ ਵਾਸੀਆ ਦੀ ਸਿਹਤ ਨੂੰ ਸੁਰੱਖਿਅਤ ਰੱਖਦੇ ਹਨ। ਉਨ੍ਹਾਂ ਨੇ ਕਿਹਾ ਕਿ ਸਮੁੱਚੇ ਦੇਸ਼ 'ਚ ਸਫ਼ਾਈ ਕਰਮਚਾਰੀ ਹੀ ਕੋਰੋਨਾ ਵਾਇਰਸ ਦੇ ਮਹਾਂਮਾਰੀ ਨੂੰ ਸਾਫ਼ ਕਰਨ ਦਾ ਕੰਮ ਕਰ ਰਹੇ ਹਨ ਤੇ ਹਰ ਜਗ੍ਹਾ 'ਤੇ ਸੈਨੇਟਾਈਜ਼ਰ ਦਾ ਛਿੜਕਾਅ ਕਰ ਰਹੇ ਹਨ।