ਮਲੇਰਕੋਟਲਾ: ਤਾਰਾ ਵਿਵੇਕ ਕਾਲਜ ਗੱਜਣਮਾਜਰਾ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਵੀ ਦਰਬਾਰ ਦਾ ਆਯੋਜਨ ਕਰਵਾਇਆ ਗਿਆ। ਇਸ ਕਵੀ ਦਰਬਾਰ 'ਚ ਪੰਜਾਬ ਦੇ ਪ੍ਰਸਿੱਧ ਕਵੀਆਂ ਨੇ ਸ਼ਮੂਲੀਅਤ ਕੀਤੀ।
ਇਹ ਕਵੀ ਦਰਬਾਰ ਤਾਰਾ ਵਿਵੇਕ ਕਾਲਜ ਗੱਜਣਮਾਜਰਾ 'ਚ ਕਾਲਜ ਦੇ ਸਰਪ੍ਰਸਤ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ, ਕਾਲਜ ਪ੍ਰਿੰਸੀਪਲ ਡਾ. ਜਗਦੀਪ ਕੌਰ ਅਹੂਜਾ ਅਤੇ ਡਾ. ਪਰਮਿੰਦਰ ਕੌਰ ਮੰਡੇਰ ਦੀ ਅਗਵਾਈ ਹੇਠ ਕਰਵਾਇਆ ਗਿਆ।
ਕਵੀ ਦਰਬਾਰ ਚ ਉਚੇਰੀ ਸਾਹਿਤਕ ਪ੍ਰਤਿਭਾ ਵਾਲੇ ਪੰਜਾਬ ਦੇ ਪ੍ਰਸਿੱਧ ਕਵੀਆਂ ਨੇ ਵਿਸ਼ੇਸ਼ ਤੌਰ 'ਤੇ ਸ਼ਮੂਲੀਅਤ ਕਰਕੇ ਮਾਂ-ਬੋਲੀ ਦੀ ਮਹੱਤਤਾ, ਮਾਂ ਬੋਲੀ ਦਾ ਘੱਟ ਰਿਹਾ ਸਤਿਕਾਰ ਅਤੇ ਭਾਸ਼ਾ ਦਾ ਪਿਆਰ ਆਦਿ ਪ੍ਰਮੁੱਖ ਵਿਸ਼ਿਆਂ ਬਾਰੇ ਆਪੋ-ਆਪਣੀਆਂ ਕਵਿਤਾਵਾਂ ਪੇਸ਼ ਕੀਤੀਆਂ।
ਇਸ ਮੌਕੇ ਕਾਲਜ ਦੇ ਸਰਪ੍ਰਸਤ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੇ ਕਵੀ ਦਰਬਾਰ ਕਰਵਾਉਣ ਦਾ ਮੁੱਖ ਮੰਤਵ ਵਿਦਿਆਰਥੀਆਂ ਨੂੰ ਪੰਜਾਬੀ ਮਾਂ ਬੋਲੀ ਦੇ ਮਹੱਤਵ ਬਾਰੇ ਸਮਝਾਉਣਾ ਦੱਸਿਆ। ਮੈਡਮ ਡਾ. ਰਬੀਨਾਂ ਸ਼ਬਨਮ ਨੇ ਅਜਿਹੇ ਪ੍ਰੋਗਰਾਮਾਂ ਨੂੰ ਸਮੇਂ ਦੀ ਲੋੜ ਦੱਸਦਿਆਂ ਕਾਲਜ ਦੀ ਸ਼ਲਾਘਾ ਕੀਤੀ।