ਸੰਗਰੂਰ: ਭਾਰਤ ਦੀਆਂ ਜੇਲ੍ਹਾਂ ਵਿੱਚ ਬੰਦ ਸਿੱਖ ਸਿਆਸੀ ਕੈਦੀ ਜੋ ਆਪਣੀ ਸਜ਼ਾ ਪੂਰੀ ਕਰਨ ਦੇ ਬਾਵਜੂਦ ਅਜੇ ਤੱਕ ਰਿਹਾਅ ਨਹੀਂ ਕੀਤੇ ਗਏ। ਇਨ੍ਹਾਂ ਬੰਦੀ ਸਿੰਘਾਂ ਦੀ ਰਿਹਾਈ ਲਈ ਸਿੱਖ ਭਾਈਚਾਰੇ ਵੱਲੋਂ ਵਾਰ-ਵਾਰ ਮੰਗ ਕੀਤੀ ਜਾਂਦੀ ਰਹੀ ਹੈ। ਇਹ ਸਿੱਖ ਕੈਦੀ ਵੱਖ-ਵੱਖ ਅਪਰਾਧਾਂ ਵਿੱਚ ਸਜ਼ਾ ਕੱਟ ਰਹੇ ਇਨ੍ਹਾਂ ਸਿੱਖ ਕੈਦੀਆਂ ਨੂੰ ਹੀ ਬੰਦੀ ਸਿੰਘ ਵੀ ਕਿਹਾ ਜਾਂਦਾ ਹੈ। ਇਹਨਾਂ ਸਿੱਖ ਕੈਦੀਆਂ ਨੂੰ ਰਿਹਾਅ ਕਰਨਾ ਤਾਂ ਦੂਰ ਇਹਨਾਂ ਨੂੰ ਜ਼ਮਾਨਤ ਤੱਕ ਨਹੀਂ ਦਿੱਤੀ ਜਾਂਦੀ। ਜਿਸ ਤਹਿਤ ਹੁਣ ਪੰਜਾਬ ਦੇ ਵੱਖ ਵੱਖ ਵਰਗਾਂ ਵੱਲੋਂ ਬੰਦੀ ਸਿਖਾਂ ਦੀ ਰਿਹਾਈ ਦੀ ਮੰਗ ਨੂੰ ਲੈਕੇ ਮੋਰਚੇ ਲਾਏ ਗਏ । ਉਥੇ ਹੀ ਬੀਤੇ ਦਿਨ ਕਿਸਾਨ ਯੂਨੀਅਨ ਏਕਤਾ ਆਜਾਦ ਵੱਲੋਂ ਸੰਗਰੂਰ ਵਿੱਚ ਭਾਰੀ ਗਿਣਤੀ ਵਿੱਚ ਕਿਸਾਨ ਅਤੇ ਕਿਸਾਨ ਔਰਤਾਂ MLA ਨਰਿੰਦਰ ਕੌਰ ਦੇ ਦਫ਼ਤਰ ਅੱਗੇ ਪਹੁੰਚੇ ਅਤੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਕੀਤੀ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਆਗੂਆਂ ਨੂੰ ਕਿਹਾ ਕਿ ਆਉਣ ਵਾਲੇ ਬਜਟ ਸ਼ੈਸ਼ਨ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅਹਿਮ ਚਰਚਾ ਕੀਤੀ ਜਾਵੇ।
ਕਿਸਾਨ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘ ਜੇਲਾਂ ਵਿਚੋਂ ਬਾਹਰ ਨਹੀਂ ਕੱਢੇ ਜਾਣਗੇ ਉਦੋਂ ਤੱਕ ਸਾਡਾ ਸੰਘਰਸ਼ ਸਰਕਾਰਾਂ ਖਿਲਾਫ ਇਸੇ ਤਰੀਕੇ ਨਾਲ ਚਲਦਾ ਰਹੇਗਾ। ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ ਲਗਾਤਾਰ ਗਰਮਾਉਂਦਾ ਜਾ ਰਿਹਾ ਹੈ ਓਸ ਨੂੰ ਲ਼ੈ ਕੇ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਆਜ਼ਾਦ ਵੱਲੋਂ ਸੰਗਰੂਰ ਦੀ ਐਮ ਐਲ ਏ ਨਰਿੰਦਰ ਕੌਰ ਭਰਾਜ ਦੇ ਦਫ਼ਤਰ ਅੱਗੇ ਨਾਅਰੇਬਾਜ਼ੀ ਕੀਤੀ ਗਈ। ਇਸ ਦੌਰਾਨ ਵਿਧਾਇਕ ਦੇ ਨਾਮ ਮੰਗ ਪੱਤਰ ਸੌਂਪ ਕੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ ਗਈਗੱਲਬਾਤ ਕਰਦਿਆਂ ਉਨ੍ਹਾਂ ਨੇ ਕਿਹਾ ਕੀ ਜਿਹੜੇ ਬੰਦੀ ਸਿੰਘ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਨ ਉਨ੍ਹਾਂ ਨੂੰ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਵੀ ਜੇਲਾਂ ਵਿੱਚ ਡੱਕਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਲੰਬੇ ਸਮੇਂ ਤੋਂ ਉਨ੍ਹਾਂ ਦੀ ਰਿਹਾਈ ਨੂੰ ਲੈ ਕੇ ਪੂਰੇ ਪੰਜਾਬ ਦੇ ਵਿਚ ਪ੍ਰਦਰਸ਼ਨ ਕੀਤੇ ਜਾ ਰਹੇ ਹਨ।
ਇਹ ਵੀ ਪੜ੍ਹੋ : Punjab Vidhan Sabha Session: ਮੂਸੇਵਾਲਾ ਕਤਲ ਕਾਂਡ ਸਮੇਤ ਸੂਬਾ ਮਸਲਿਆਂ ਨੂੰ ਦਰਸਾਉਂਦੀ ਟੀ-ਸ਼ਰਟ ਪਾ ਕੇ ਵਿਧਾਨ ਸਭਾ ਪਹੁੰਚੇ ਰਾਜਾ ਵੜਿੰਗ
ਪਰ ਕੇਂਦਰ ਸਰਕਾਰ ਟੱਸ ਤੋਂ ਮੱਸ ਨਹੀਂ ਹੋ ਰਹੀਉਨ੍ਹਾਂ ਕਿਹਾ ਕਿ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅਸੀਂ ਲਗਾਤਾਰ ਪ੍ਰਦਰਸ਼ਨ ਕਰਦੇ ਰਹਾਂਗੇ ਜਿਸ ਤਰੀਕੇ ਨਾਲ ਕਿਸਾਨਾਂ ਨੇ ਲੰਬਾ ਸਮਾਂ ਦਿੱਲੀ ਵਿਖੇ ਲੜਾਈ ਲੜ ਕੇ ਤਿੰਨ ਖੇਤੀ ਕਾਨੂੰਨ ਵਾਪਿਸ ਕਰਵਾਏ ਹਨ ਵਾਪਸ ਕਰਵਾਏ ਹਨ। ਉਸੇ ਤਰੀਕੇ ਨਾਲ ਜਦੋਂ ਤੱਕ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ ਅਸੀਂ ਲਗਾਤਾਰ ਮੋਹਾਲੀ ਵਿਖੇ ਲੱਗ ਰਹੇ ਮੋਰਚੇ ਵਿੱਚ ਸ਼ਾਮਲ ਹੁੰਦੇ ਆ ਰਹੇ ਹਨ। ਜਦੋਂ ਤੱਕ ਕੇਂਦਰ ਸਰਕਾਰ ਵੱਲੋਂ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਹਾਂ ਬੰਦੀ ਸਿੰਘਾਂ ਨੂੰ ਰਿਹਾਅ ਨਹੀਂ ਕੀਤਾ ਜਾਂਦਾ ਉਦੋਂ ਤੱਕ ਕੇਂਦਰ ਸਰਕਾਰ ਦੇ ਖਿਲਾਫ ਲਗਾਤਾਰ ਧਰਨੇ ਜਾਰੀ ਰਹਿਣਗੇ। ਪੰਜਾਬ ਸਰਕਾਰ ਅੱਗੇ ਮੰਗ ਰੱਖਦੇ ਹੋਏ ਉਨ੍ਹਾਂ ਕਿਹਾ ਕਿ ਆਉਣ ਵਾਲੇ ਬਜਟ ਸ਼ੈਸ਼ਨ ਵਿੱਚ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਅਹਿਮ ਚਰਚਾ ਕੀਤੀ ਜਾਵੇ ਅਤੇ ਪੰਜਾਬ ਸਰਕਾਰ ਵੱਲੋਂ ਕੇਂਦਰ ਸਰਕਾਰ ਉੱਪਰ ਦਬਾਅ ਪਾਇਆ ਜਾਵੇ ਅਤੇ ਬੰਦੀ ਸਿੰਘਾਂ ਨੂੰ ਰਿਹਾਅ ਕਰਵਾਇਆ ਜਾਵੇ।
ਜ਼ਿਕਰਯੋਗ ਹੈ ਕਿ ਬੰਦੀ ਸਿੰਘਾਂ ਲਈ ਇਕ ਪਾਸੇ ਮੋਹਾਲੀ ਵਿਚ ਮੋਰਚੇ ਲੱਗੇ ਹੋਏ ਹਨ ਵੱਖ ਵੱਖ ਜਥੇਬੰਦੀਆਂ ਵੱਲੋਂ 117 ਵਿਧਾਇਕਾਂ ਨੂੰ ਮੰਗਪੱਤਰ ਸੌਂਪੇ ਜਾ ਰਹੇ ਹਨ। ਹਾਲ ਹੀ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਜ਼ਿਲ੍ਹਾ ਹੈੱਡਕੁਆਰਟਰ ਵਿਖੇ ਰੋਸ ਪ੍ਰਦਰਸ਼ਨ ਕੀਤਾ ਅਤੇ ਡਿਪਟੀ ਕਮਿਸ਼ਨਰਾਂ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭੇਜੇ ਮੰਗ ਪੱਤਰਾਂ ਦੀ ਲੜੀ ਦੇ ਤਹਿਤ ਬਜ਼ਾਰਾਂ ਤੱਕ ਰੋਸ ਮਾਰਚ ਕੱਢੇ ਗਏ ਸਨ।