ਸੰਗਰੂਰ: ਲਹਿਰਾਗਾਗਾ ਦੇ ਪਿੰਡ ਖੋਖਰਕਲਾ ਦੇ ਇੱਕ ਮਜ਼ਦੂਰ ਨੇ ਖੁਦਕੁਸ਼ੀ ਕਰ ਲਈ ਹੈ ਜਿਸ 'ਤੇ ਲੱਖਾਂ ਦਾ ਕਰਜ਼ਾ ਸੀ। ਮ੍ਰਿਤਕ ਮਜ਼ਦੂਰ ਦੀ ਪਛਾਣ ਹਰਬੰਸ ਸਿੰਘ ਵਜੋਂ ਹੋਈ ਹੈ।
ਦੱਸਣਯੋਗ ਹੈ ਕਿ ਹਰਬੰਸ ਸਿੰਘ ਦੀ ਉਮਰ 48 ਸਾਲ ਦੀ ਹੈ। ਉਹ ਪਿੰਡ ਖੋਖਰਕਲਾ 'ਚ ਲੱਕੜ ਦਾ ਕੰਮ ਕਰਦਾ ਸੀ। ਉਸ ਦੀ ਪਤਨੀ ਮਨਰੇਗਾ 'ਚ ਕੰਮ ਕਰਦੀ ਹੈ।
ਕਿਸਾਨ ਆਗੂ ਨੇ ਕਿਹਾ ਕਿ ਹਰਬੰਸ ਸਿੰਘ ਮਾਨਸਿਕ ਤੌਰ 'ਤੇ ਪਰੇਸ਼ਾਨ ਸੀ ਉਨ੍ਹਾਂ ਨੇ ਕਿਹਾ ਕਿ ਹਰਬੰਸ ਸਿੰਘ ਦਾ ਪਿਛਲੇ ਕੁਝ ਸਮੇਂ ਤੇ ਕੰਮ ਘਾਟੇ 'ਚ ਚਲ ਰਿਹਾ ਸੀ ਜਿਸ ਕਾਰਨ ਉਹ ਪਰੇਸ਼ਾਨ ਰਹਿੰਦਾ ਸੀ। ਇਸ ਲਈ ਹਰਬੰਸ ਸਿੰਘ ਨੇ ਵਿੱਤੀ ਕੰਪਨੀ ਤੋਂ ਕਰਜ਼ਾ ਲਿਆ ਸੀ। ਇਸ ਦੇ ਨਾਲ ਹੀ ਹਰਬੰਸ ਸਿੰਘ ਕੋਲ ਹੋਰ ਵੀ ਕਰਜ਼ਾ ਸੀ। ਕਿਸਾਨ ਆਗੂ ਨੇ ਕਿਹਾ ਕਿ ਹਰਬੰਸ ਸਿੰਘ 'ਤੇ ਡੇਢ ਦੋ ਲੱਖ ਦਾ ਕਰਜ਼ਾ ਸੀ ਜਿਸ ਕਰਕੇ ਉਨ੍ਹੇ ਪੱਖੇ ਨੂੰ ਫੰਦਾ ਲਾ ਕੇ ਆਤਮ-ਹੱਤਿਆ ਕਰ ਲਈ।
ਉਨ੍ਹਾਂ ਨੇ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੀੜਤ ਪਰਿਵਾਰ ਨੂੰ 10 ਲੱਖ ਰੁਪਏ ਦਾ ਮੁਆਵਜ਼ਾ ਦਿੱਤਾ ਜਾਵੇ।
ਇਹ ਵੀ ਪੜ੍ਹੋ:ਲੁਧਿਆਣਾ ਦੀ ਟੈਕਸਟਾਈਲ ਫੈਕਟਰੀ 'ਚ ਲੱਗੀ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ
ਡੀਐਸਪੀ ਬੂਟਾ ਸਿੰਘ ਨੇ ਕਿਹਾ ਕਿ ਹਰਬੰਸ ਸਿੰਘ ਦੇ ਸਿਰ ਤੇ ਪੈਸਿਆਂ ਦਾ ਲੈਣ ਦੇਣ ਸੀ ਜਿਸ ਤੋਂ ਦੁਖੀ ਹੋ ਕੇ ਹਰਬੰਸ ਸਿੰਘ ਫਾਹਾ ਲਾ ਲਿਆ ਹੈ। ਉਨ੍ਹਾਂ ਨੇ ਕਿਹਾ ਕਿ ਹਰਬੰਸ ਸਿੰਘ ਦੀ ਲਾਸ਼ ਦਾ ਪੋਸਟ ਮਾਰਟਮ ਲਈ ਭੇਜ ਦਿੱਤਾ ਹੈ ਤੇ ਧਾਰਾ 174 ਦੇ ਤਹਿਤ ਕਾਰਵਾਈ ਸ਼ੁਰੂ ਕਰ ਲਈ ਹੈ।