ETV Bharat / state

ਕ੍ਰਾਂਤੀਕਾਰੀ ਮਜ਼ਦੂਰ ਯੂਨੀਅਨ ਦਾ ਡੀਸੀ ਦਫ਼ਤਰ ਦੇ ਅੱਗੇ ਧਰਨਾ ਪ੍ਰਦਰਸ਼ਨ

ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਕ੍ਰਾਂਤੀਕਾਰੀ ਮਜ਼ਦੂਰ ਯੂਨੀਅਨ ਦੀ ਤਰਫ਼ੋਂ ਧਰਨਾ ਦਿੱਤਾ ਗਿਆ। ਇਸ ਸਮੇਂ ਮੰਗਾਂ ਤਾਂ ਸਾਹਮਣੇ ਰੱਖੀਆਂ ਗਈਆਂ ਪਰ ਸੋਸ਼ਲ ਡਿਸਟੈਂਸ ਦੀਆਂ ਧੱਜੀਆਂ ਉਡਦੀਆਂ ਵੇਖੀਆਂ ਗਈਆਂ।

labour union do protest,DC Office, Sangrur  DC Office, Sangrur
ਸੰਗਰੂਰ
author img

By

Published : Jun 4, 2020, 6:31 PM IST

ਸੰਗਰੂਰ: ਡਿਪਟੀ ਕਮਿਸ਼ਨਰ ਦਫ਼ਤਰ ਦੇ ਸਾਹਮਣੇ ਕ੍ਰਾਂਤੀਕਾਰੀ ਮਜ਼ਦੂਰ ਯੂਨੀਅਨ ਦੀ ਤਰਫ਼ੋਂ ਧਰਨਾ ਦਿੱਤਾ ਗਿਆ, ਜਿਨ੍ਹਾਂ ਦੀਆਂ ਮੰਗਾਂ ਹਨ ਕਿ ਇੱਕ ਤਾਂ ਉਨ੍ਹਾਂ ਦੇ ਪਿੰਡ ਵਿੱਚ ਦਲਿਤਾਂ ਦੀ ਜ਼ਮੀਨ ਨੂੰ ਲੈ ਕੇ ਹੋਏ ਲੜਾਈ ਝਗੜੇ ਦੌਰਾਨ ਉਨ੍ਹਾਂ ਦੀ ਮਹਿਲਾ ਬਜ਼ੁਰਗ ਉੱਪਰ ਹਮਲਾ ਕੀਤਾ ਤੇ ਉਨ੍ਹਾਂ ਉੱਤੇ ਹੀ ਮਾਮਲਾ ਦਰਜ ਕੀਤਾ ਗਿਆ। ਦੂਜਾ, ਲੌਕਡਾਉਨ ਦੇ ਚੱਲਦੇ ਜਿਨ੍ਹਾਂ ਮਜ਼ਦੂਰਾਂ ਕੋਲ ਕੋਈ ਕਮਾਈ ਦਾ ਸਾਧਨ ਨਹੀਂ, ਬੈਂਕਾਂ ਵੱਲੋਂ ਉਨ੍ਹਾਂ ਨੂੰ ਕਿਸ਼ਤਾਂ ਲੈਣ ਲਈ ਤੰਗ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ।

ਵੇਖੋ ਵੀਡੀਓ

ਇਨ੍ਹਾਂ ਸਾਰੀਆਂ ਮੰਗਾਂ ਨੂੰ ਲੈ ਕੇ ਵੱਡੀ ਗਿਣਤੀ ਵਿੱਚ ਪ੍ਰਦਰਸ਼ਨਕਾਰੀ ਮਹਿਲਾਵਾਂ ਅਤੇ ਨੌਜਵਾਨ ਡੀਸੀ ਦਫ਼ਤਰ ਅੱਗੇ ਧਰਨੇ 'ਤੇ ਪਹੁੰਚੇ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਇੱਕ ਤਾਂ ਜ਼ਮੀਨ ਮਾਮਲੇ ਵਿੱਚ ਬਣਦੀ ਕਾਰਵਾਈ ਕੀਤੀ ਜਾਵੇ, ਦੂਜਾ ਬੈਂਕਾਂ ਵੱਲੋਂ ਤੰਗ ਨਾ ਕਰਨਾ ਬੰਦ ਕੀਤਾ ਜਾਵੇ ਉਨ੍ਹਾਂ ਦੀਆਂ ਕਿਸ਼ਤਾਂ ਮਾਫ਼ ਕੀਤੀਆਂ ਜਾਣ। ਪਰ, ਇਸ ਧਰਨੇ ਪ੍ਰਦਰਸ਼ਨ ਦੌਰਾਨ ਸੋਸ਼ਲ ਡਿਸਟੈਂਸ ਦੀਆਂ ਧੱਜੀਆਂ ਉੱਡਦੀਆਂ ਸਾਫ਼ ਨਜ਼ਰ ਆਈਆਂ।

ਭਾਵੇਂ ਕਿ ਪੁਲਿਸ ਨਾਕੇਬੰਦੀ ਦੌਰਾਨ ਚਿਹਰੇ ਤੋਂ ਮਾਸਕ ਹਟਾਉਣ ਵਾਲੇ ਲੋਕਾਂ ਦੇ ਚਲਾਨ ਕਰਦੀ ਨਜ਼ਰ ਆ ਰਹੀ ਹੈ, ਪਰ ਇੱਥੇ ਕੋਈ ਪੁਲਿਸ ਕਰਮੀ ਨਜ਼ਰ ਨਹੀਂ ਆਇਆ ਜ਼ਰੂਰਤ ਸੀ ਕਿ ਜ਼ਿਲ੍ਹੇ ਦੇ ਡਿਪਟੀ ਕਮਿਸ਼ਨ ਦਫ਼ਤਰ ਦੇ ਬਾਹਰ ਇੰਨੀ ਵੱਡੀ ਗਿਣਤੀ ਵਿੱਚ ਪ੍ਰਦਰਸ਼ਨਕਾਰੀ ਪ੍ਰਦਰਸ਼ਨ ਕਰ ਰਹੇ ਸੀ ਕਿ ਜਿਨ੍ਹਾਂ ਦੇ ਚਿਹਰੇ ਦੇ ਉੱਪਰ ਮਾਸਕ ਨਹੀਂ ਪਾਏ ਹੋਏ ਸਨ। ਇਸ ਤਰ੍ਹਾਂ ਦੇ ਧਰਨੇ ਪ੍ਰਦਰਸ਼ਨ ਨੂੰ ਜੇਕਰ ਏਨੀ ਖੁੱਲ੍ਹ ਦਿੱਤੀ ਜਾਵੇਗੀ ਤਾਂ, ਫਿਰ ਕੋਰੋਨਾ ਵਰਗੀ ਮਹਾਂਮਾਰੀ ਵਿਰੁੱਧ ਜੰਗ ਕਿਵੇਂ ਜਿੱਤੀ ਜਾ ਸਕਦੀ ਹੈ। ਇਹ ਇਕ ਵੱਡਾ ਸਵਾਲ ਹੈ।

ਇਹ ਵੀ ਪੜ੍ਹੋ: ਲੱਦਾਖ 'ਚ ਐਲਏਸੀ 'ਤੇ ਘਟਿਆ ਤਣਾਅ, ਪਿੱਛੇ ਹਟੀ ਚੀਨੀ ਫ਼ੌਜ

ETV Bharat Logo

Copyright © 2024 Ushodaya Enterprises Pvt. Ltd., All Rights Reserved.