ਸੰਗਰੂਰ: ਖੇਤੀ ਕਾਨੂੰਨ ਖ਼ਿਲਾਫ਼ ਦਿੱਲੀ ਦੀਆਂ ਬਰੂਹਾਂ ’ਤੇ ਕਿਸਾਨ ਡਟੇ ਹੋਏ ਹਨ। ਉਥੇ ਹੀ 26 ਜਨਵਰੀ ਨੂੰ ਹੋਈ ਹਿੰਸਾ ਤੋਂ ਲੱਖਾ ਸਿਧਾਣਾ ਤੇ ਦੀਪ ਸਿੱਧੂ ’ਤੇ ਵੱਡੇ ਸਵਾਲ ਖੜੇ ਹੋਏ ਸਨ ਤੇ ਇਹਨਾਂ ਨੂੰ ਕਿਸਾਨਾਂ ਨੇ ਮੋਰਚੇ ਤੋਂ ਵੱਖ ਕਰ ਦਿੱਤਾ ਸੀ। ਪਿਛਲੇ ਦਿਨੀਂ ਕਿਸਾਨ ਮੋਰਚੇ ਨੇ ਲੱਖਾ ਸਿਧਾਣਾ ਨੂੰ ਨਾਲ ਲੈ ਕੇ ਚੱਲਣ ਲਈ ਇਜਾਜ਼ਤ ਦੇ ਦਿੱਤੀ ਸੀ ਜਿਸ ਮਗਰੋਂ ਸੰਗਰੂਰ ਦੇ ਗੁਰਦੁਵਾਰਾ ਸ੍ਰੀ ਮਸਤੂਆਣਾ ਸਾਹਿਬ ਤੋਂ ਲੱਖਾ ਸਿਧਾਣਾ ਨੌਜਵਾਨਾਂ ਨੇ ਵੱਡੇ ਕਾਫਲੇ ਨਾਲ ਦਿੱਲੀ ਲਈ ਰਵਾਨਾ ਹੋਇਆ। ਇਸ ਮੌਕੇ ਲੱਖਾ ਸਿਧਾਣਾ ਨੇ ਕਿਹਾ ਕਿ ਸੰਘਰਸ਼ ਲੱਖੇ ਨਾਲ ਨਹੀਂ ਲੱਖਾ ਸੰਘਰਸ਼ ਨਾਲ ਹੈ ਨਾਲ ਹੀ ਉਸ ਨੇ ਕਿਹਾ ਕਿ ਅਸੀਂ ਮਰ ਜਾਵਾਂਗੇ ਪਰ ਪਿੱਛੇ ਨਹੀਂ ਹਟਾਂਗੇ ਇਹ ਕਾਲੇ ਕਾਨੂੰਨ ਰੱਦ ਕਰਵਾਕੇ ਹੀ ਸਾਹ ਲਵਾਂਗੇ। ਦਿੱਲੀ ਲਈ ਰਵਾਨਾ ਹੋਣ ਸਮੇਂ ਲੱਖਾ ਸਿਧਾਣਾ ਨੇ ਕਿਹਾ ਕਿ ਭਲਕੇ ਕੇਐੱਮਪੀ ਰੋਡ ਜਾਮ ਕੀਤਾ ਜਾਵੇਗਾ ਤੇ ਨਾਲ ਹੀ ਨੌਜਵਾਨਾਂ ਨੂੰ ਬੇਨਤੀ ਕੀਤੀ ਹੈ ਕਿ ਵੱਡੀ ਗਿਣਤੀ ’ਚ ਨੌਜਵਾਨ ਦਿੱਲੀ ਜਾਣ ਤਾਂ ਜੋ ਕੇਂਦਰ ਨੂੰ ਕਿਸਾਨ ਮਜ਼ਦੂਰ ਏਕਤਾ ਦਾ ਤਾਕਤ ਦਿਖਾਈ ਜਾ ਸਕੇ।
ਇਹ ਵੀ ਪੜੋ: ਭਲਕੇ ਸ਼ੁਰੂ ਹੋਵੇਗਾ ਮੇਲਾ ਡੇਰਾ ਬਾਬਾ ਭਾਈ ਗੁਰਦਾਸ, ਤਿਆਰੀਆਂ ਮੁਕੰਮਲ
ਇਸ ਮੌਕੇ ਸੰਘਰਸ਼ ਦੇ ਨਾਲ ਰਵਾਨਾ ਹੋਏ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ਨੇ ਕਿਹਾ ਕਿ ਜੇਕਰ ਰਸਤੇ ’ਚ ਲੱਖਾ ਸਿਧਾਣਾ ਦੀ ਗ੍ਰਿਫ਼ਤਾਰੀ ਹੁੰਦੀ ਹੈ ਤਾਂ ਅਸੀਂ ਉਸ ਦੇ ਨਾਲ ਖੜੇ ਹਾਂ ਉਸ ਦੀ ਗ੍ਰਿਫ਼ਤਾਰੀ ਨਹੀਂ ਹੋਣ ਦੇਵਾਂਗੇ।
ਇਹ ਵੀ ਪੜੋ: ਮਾਨਸਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਇਆ ਕੋਰੋਨਾ ਵੈਕਸੀਨੇਸ਼ਨ ਕੈਂਪ