ਮਲੇਰਕੋਟਲਾ: ਕੋਰੋਨਾ ਵਾਇਰਸ ਦੇ ਚੱਲਦਿਆਂ ਪੂਰੀ ਦੁਨੀਆ ਇਸ ਤੋਂ ਪ੍ਰਭਾਵਿਤ ਹੈ ਅਤੇ ਹੁਣ ਉਨ੍ਹਾਂ ਲੋਕਾਂ ਨੂੰ ਰੋਟੀ ਦੀ ਚਿੰਤਾ ਸਤਾਉਣ ਲੱਗੀ ਹੈ ਜਿਹੜੇ ਲੋਕ ਦਿਹਾੜੀ ਕਰਕੇ ਦੋ ਵਕਤ ਰੋਟੀ ਦਾ ਜੁਗਾੜ ਕਰਦੇ ਸਨ। ਮਲੇਰਕੋਟਲਾ ਵਿਖੇ ਨਾਮਧਾਰੀਆਂ ਵੱਲੋਂ ਅਜਿਹੇ ਲੋਕਾਂ ਦੀ ਮਦਦ ਕਰਨ ਲਈ ਲੰਗਰ ਦੀ ਸੇਵਾ ਸ਼ੁਰੂ ਕੀਤੀ ਗਈ ਹੈ।
ਇਸ ਲੰਗਰ ਵਿੱਚ ਅਹਿਤਿਆਤ ਵਜੋਂ ਲੋਕਾਂ ਨੂੰ ਦੂਰ-ਦੂਰ ਬਿਠਾ ਕੇ ਲੰਗਰ ਖਵਾਇਆ ਜਾਂਦਾ ਹੈ ਅਤੇ ਇਸ ਦੇ ਨਾਲ ਹੀ ਲੋਕਾਂ ਨੂੰ ਲੰਗਰ ਪੈਕ ਕਰਕੇ ਵੀ ਦਿੱਤਾ ਜਾਂਦਾ ਹੈ। ਇਸ ਲੰਗਰ ਵਿੱਚ ਵੱਖ-ਵੱਖ ਧਰਮਾਂ ਦੇ ਲੋਕਾਂ ਨੂੰ ਦੇਖਿਆ ਗਿਆ ਜੋ ਇੱਕਜੁੱਟਤਾ ਨਾਲ ਇਸ ਮੁਸ਼ਕਿਲ ਘੜੀ ਵਿੱਚ ਇਕੱਠੇ ਹੋ ਕੇ ਖੜੇ ਹਨ।
ਇਹ ਵੀ ਪੜ੍ਹੋ: ਕੋਵਿਡ-19: ਕੈਪਟਨ ਨੇ ਲੋਕਾਂ ਨੂੰ ਸਵੈ-ਇੱਛਾ ਨਾਲ ਕਰਫਿਊ ਦੀ ਪਾਲਣਾ ਕਰਨ ਦੀ ਕੀਤੀ ਅਪੀਲ
ਇਸ ਮੌਕੇ ਲੰਗਰ ਖਾਣ ਆਏ ਲੋਕਾਂ ਨੇ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਕਿਹਾ ਕਿ ਜ਼ਰੂਰਤਮੰਦਾਂ ਅਜਿਹੇ ਉਪਰਾਲੇ ਕੀਤੇ ਜਾਣੇ ਬਹੁਤ ਜ਼ਰੂਰੀ ਹਨ। ਇਸ ਦੇ ਨਾਲ ਹੀ ਪ੍ਰਬੰਧਕਾਂ ਦਾ ਕਹਿਣਾ ਸੀ ਕਿ ਉਨ੍ਹਾਂ ਵੱਲੋਂ ਕੋਰੋਨਾ ਵਾਇਰਸ ਤੋਂ ਬਚਾਅ ਦੇ ਪੂਰੇ ਪ੍ਰਬੰਧ ਕੀਤੇ ਹਨ ਅਤੇ ਲੰਗਰ ਹਾਲ ਨੂੰ ਪੂਰੇ ਤਰੀਕੇ ਨਾਲ ਸੈਨੇਟਾਈਜ਼ ਕੀਤਾ ਗਿਆ ਹੈ।