ਮਲੇਰਕੋਟਲਾ: ਸ਼ਹਿਰ ਵਿੱਚ ਲਗਾਤਾਰ ਕੋਰੋਨਾ ਮਹਾਂਮਾਰੀ ਆਪਣੇ ਪੈਰ ਪਸਾਰਦੀ ਜਾ ਰਹੀ ਹੈ। ਜੇਕਰ ਤਾਜ਼ਾ ਅੰਕੜੇ ਦੀ ਗੱਲ ਕਰੀਏ ਤਾਂ ਕੋਰੋਨਾ ਪੌਜ਼ੀਟਿਵ ਮਾਮਲੇ ਰੋਜ਼ਾਨਾ ਵੱਧ ਰਹੇ ਹਨ ਅਤੇ ਮੌਤਾਂ ਵੀ ਗਿਣਤੀ 'ਚ ਵੀ ਵਾਧਾ ਹੋ ਰਿਹਾ ਹੈ।
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲਗਾਤਾਰ ਕੋਰੋਨਾ ਨੂੰ ਫੈਲਣ ਤੋਂ ਰੋਕਣ ਲਈ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਹਿਰ 'ਚ ਮੁਕੰਮਲ ਚਾਰ ਦਿਨ ਦਾ ਲੌਕਡਾਊਨ ਲਗਾਇਆ ਗਿਆ ਹੈ, ਜਿਸਦਾ ਕੁਝ ਖਾਸਾ ਅਸਰ ਵੇਖਣ ਨੂੰ ਨਹੀਂ ਮਿਲ ਰਿਹਾ ਹੈ। ਹੁਣ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਸ਼ਹਿਰ ਦੇ ਕੁਝ ਖਾਸ ਵਿਅਕਤੀਆਂ ਦੀ ਚੋਣ ਕਰ ਉਨ੍ਹਾਂ ਨੂੰ ਜ਼ਿੰਮੇਵਾਰੀ ਸੌਂਪੀ ਜਾ ਰਹੀ ਕਿ ਉਹ ਆਪਣੇ ਇਲਾਕਿਆਂ ਵਿੱਚ ਜਾ ਕੇ ਲੋਕਾਂ ਨੂੰ ਇਸ ਮਹਾਂਮਾਰੀ ਦੇ ਬਾਰੇ ਜਾਣੂ ਕਰਵਾਉਣ ਤਾਂ ਜੋ ਇਸ ਮਹਾਂਮਾਰੀ ਤੋਂ ਉਹ ਬਚੇ ਰਹਿਣ।
ਇਸ ਦੇ ਚੱਲਦਿਆਂ ਜ਼ਿਲ੍ਹਾ ਸੰਗਰੂਰ ਦੇ ਏਡੀਸੀ ਰਾਜੇਸ਼ ਤ੍ਰਿਪਾਠੀ ਮਲੇਰਕੋਟਲਾ ਪਹੁੰਚੇ। ਇਸ ਮੌਕੇ ਡਾਕਟਰ, ਸਮਾਜ ਸੇਵੀ, ਮੀਡੀਆ ਕਰਮੀ ਤੇ ਪੁਲਿਸ ਕਰਮੀ ਮੌਜੂਦ ਸਨ। ਉਨ੍ਹਾਂ ਨਾਲ ਮਲੇਰਕੋਟਲਾ ਦੇ ਐੱਸਪੀ ਮਨਜੀਤ ਸਿੰਘ ਬਰਾੜ ਅਤੇ ਐਸਡੀਐੱਮ ਵਿਕਰਮਜੀਤ ਸਿੰਘ ਪਾਂਥੇ ਵੀ ਮੌਜੂਦ ਸਨ।