ਮਲੇਰਕੋਟਲਾ: ਪੰਜਾਬ ਦੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਲੇਕੋਟਲਾ ਨੂੰ ਪੰਜਾਬ ਦਾ 23ਵਾਂ ਜਿਲ੍ਹਾਂ ਐਲਾਨ ਦਿੱਤਾ ਹੈ। ਦੱਸ ਦਈਏ ਕਿ ਇਹ ਐਲਾਨ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਮੁਸਲਿਮ ਭਾਈਚਾਰੇ ਨੂੰ ਈਦ ਦੇ ਮੌਕੇ ’ਤੇ ਮੁਬਾਰਕਬਾਦ ਦਿੰਦੇ ਹੋਏ ਕੀਤਾ। ਗੱਲ ਕਰੀਏ ਮਲੇਰਕੋਟਲਾ ਸ਼ਹਿਰ ਦੀ ਤਾਂ ਇੱਥੇ ਈਦ ਦੇ ਮੌਕੇ ਮੁਸਲਿਮ ਭਾਈਚਾਰੇ ਵੱਲੋਂ ਬੜੇ ਹੀ ਸਾਦੇ ਢੰਗ ਨਾਲ ਘਰਾਂ ਚ ਈਦ ਦੀ ਨਮਾਜ਼ ਪੜ੍ਹ ਕੇ ਮਨਾਇਆ ਗਿਆ। ਮਲੇਰਕੋਟਲਾ ਨੂੰ 23ਵਾਂ ਜਿਲ੍ਹਾ ਐਲਾਨ ਕਰਨ ਤੋਂ ਬਾਅਦ ਮੁਸਲਿਮ ਭਾਈਚਾਰੇ ’ਚ ਖੁਸ਼ੀ ਦੀ ਲਹਿਰ ਛਾ ਗਈ ਹੈ। ਮੁਸਲਿਮ ਭਾਈਚਾਰੇ ਵੱਲੋਂ ਮਿਠਾਈਆਂ ਵੰਡੇ ਕੇ ਖੁਸ਼ੀ ਜਾਹਿਰ ਕੀਤੀ ਜਾ ਰਹੀ ਹੈ।
ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਐਲਾਨ ਕਰਦੇ ਹੋਏ ਕਿਹਾ ਕਿ ਮੁਹੰਮਦ ਖਾਨ ਦੇ ਨਾਂ ਤੇ 500 ਕਰੋੜ ਰੁਪਏ ਦੀ ਲਾਗਤ ਨਾਲ ਮਲੇਰਕੋਟਲਾ ਚ ਇੱਕ ਮੈਡੀਕਲ ਕਾਲਜ ਬਣਾਇਆ ਜਾਵੇਗਾ। ਨਾਲ ਹੀ ਇੱਕ ਬੱਸ ਸਟੈਂਡ ਇੱਕ ਮਹਿਲਾ ਥਾਣਾ ਵੀ ਬਣਾਇਆ ਜਾਵੇਗਾ। ਜਿਸਨੂੰ ਸਿਰਫ ਮਹਿਲਾ ਕਰਮਚਾਰੀ ਹੀ ਚਲਾਉਣਗੀਆਂ।
ਸਥਾਨਕਵਾਸੀਆਂ ’ਚ ਖੁਸ਼ੀ ਦੀ ਲਹਿਰ
ਇਸ ਮੌਕੇ ਸਥਾਨਕਲੋਕਾਂ ਨੇ ਖੁਸ਼ੀ ਜਾਹਿਰ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੀ ਲੰਬੇ ਸਮੇਂ ਤੋਂ ਇਹ ਮੰਗ ਸੀ ਜਿਸਨੂੰ ਅੱਜ ਸੀਐੱਮ ਕੈਪਟਨ ਅਮਰਿੰਦਰ ਸਿੰਘ ਨੇ ਪੂਰਾ ਕਰ ਦਿੱਤਾ ਹੈ। ਨਾਲ ਹੀ ਉਨ੍ਹਾਂ ਨੇ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਦਾ ਧੰਨਵਾਦ ਕੀਤਾ। ਨਾਲ ਹੀ ਕਿਹਾ ਕਿ ਮੈਡੀਕਲ ਕਾਲਜ ਬਣਨ ਨਾਲ ਇੱਥੇ ਰਹਿ ਰਹੇ ਨੌਜਵਾਨਾਂ ਨੂੰ ਮੁਸ਼ਕਿਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ।
ਇਹ ਵੀ ਪੜੋ: ਆਪ ਦੇ ਸਾਬਕਾ ਵਿਧਾਇਕ ਜਰਨੈਲ ਸਿੰਘ ਦਾ ਦੇਹਾਂਤ, ਕੋਰੋਨਾ ਮਹਾਂਮਾਰੀ ਤੋਂ ਸਨ ਪੀੜ੍ਹਤ