ਮਲੇਰਕੋਟਲਾ : ਜਿੱਥੇ ਦੇਸ਼ ਭਰ ਵਿੱਚ ਨਾਗਰਿਕਤਾ ਸੋਧ ਕਾਨੂੰਨ, ਕੌਮੀ ਨਗਰਿਕਤਾ ਰਜਿਸਟਰ ਅਤੇ ਕੌਮੀ ਜਨਸੰਖਿਆ ਰਜਿਸਟਰ ਦਾ ਵਿਰੋਧ ਹੋ ਰਿਹਾ ਹੈ। ਉੱਥੇ ਹੀ ਅੱਜ ਮਲੇਰਕੋਟਲਾ ਵਿਖੇ ਵੀ ਪੰਜਾਬ ਭਰ ਦੀਆਂ ਜਨਤਕ ਜਥੇਬੰਦੀਆਂ ਅਤੇ ਆਮ ਲੋਕਾਂ ਵੱਲੋਂ ਇੱਕ ਵੱਡੀ ਰੈਲੀ ਕਰਕੇ ਇਸ ਕਾਨੂੰਨ ਦਾ ਵਿਰੋਧ ਕੀਤਾ ਗਿਆ।
ਇਸ ਵਿਰੋਧ ਰੈਲੀ ਵਿੱਚ ਸੂਬੇ ਭਰ ਤੋਂ ਲੋਕਾਂ ਨੇ ਸ਼ਿਰਕਤ ਕੀਤੀ , ਇਨ੍ਹਾਂ ਵਿੱਚ ਵੱਡੀ ਗਿਣਤੀ ਵਿੱਚ ਔਰਤਾਂ ਅਤੇ ਨੌਜਵਾਨ ਸ਼ਾਲਮ ਸਨ।ਰੈਲੀ ਵਿੱਚ ਸੂਬੇ ਭਰ ਤੋਂ ਮਜ਼ਦੂਰ ,ਕਿਸਾਨ ਅਤੇ ਆਮ ਲੋਕਾਂ ਚਾਹੇ ਉਹ ਹਿੰਦੂ ਹੋਣ, ਮੁਸਲਮਾਨ ਹੋਣ ਜਾ ਫਿਰ ਸਿੱਖ ਹੋਣ, ਉਹ ਸਾਰੇ ਹੀ ਧਰਮਾ ਦੇ ਲੋਕ ਇਸ ਰੈਲੀ ਵਿੱਚ ਮੋਦੀ ਸਰਕਾਰ ਵਿਰੁੱਧ ਲਿਖੀਆ ਤਖਤੀਆਂ ਫੜ੍ਹੀ ਨਜ਼ਰ ਆ ਰਹੇ ਸਨ।
ਇਸ ਮੌਕੇ ਪ੍ਰਦਰਸ਼ਨਕਾਰੀਆਂ ਨੇ ਆਖਿਆ ਕਿ ਉਸ ਇਸ ਕਾਨੂੰਨ ਦਾ ਵਿਰੋਧ ਇਸ ਕਰਕੇ ਰਕ ਰਹੇ ਹਨ ਕਿ ਮੋਦੀ ਸਰਕਾਰ ਅਤੇ ਆਰ.ਐੱਸ.ਐੱਸ. ਨੇ ਇਸ ਕਾਨੂੰਨ ਨੂੰ ਭਾਰਤ ਦੇ ਸਵਿੰਧਾਨ ਦੀ ਮੂਲ ਭਾਵਾਨ ਦੇ ਵਿਰੁੱਧ ਜਾ ਕੇ ਬਣਾਇਆ ਹੈ।
ਪ੍ਰਦਰਸ਼ਨਕਾਰੀਆਂ ਦਾ ਕਹਿਣਾ ਸੀ ਕਿ ਇਹ ਕੇਂਦਰ ਦੀ ਭਾਜਪਾ ਸਰਕਾਰ ਇਸ ਕਾਨੂੰਨ ਅਤੇ ਐੱਮ.ਆਰ.ਸੀ ਦੇ ਰਾਹੀ ਭਾਰਤੀ ਘੱਟ ਗਿਣਤੀਆਂ ਨੂੰ ਨਿਸ਼ਾਨਾ ਬਣਾਉਣਾ ਚਹੁੰਦੀ ਹੈ।
ਇਹ ਵੀ ਪੜ੍ਹੋ :ਲੌਗੋਵਾਲ ਹਾਦਸਾ: 4 ਜ਼ਿੰਦਗੀਆਂ ਬਚਾਉਣ ਵਾਲੀ ਅਮਨਦੀਪ ਦੀ ਕੈਪਟਨ ਨੇ ਕੀਤੀ ਸ਼ਲਾਘਾ
ਰੈਲੀ ਵਿੱਚ ਪਹੁੰਚੇ ਆਗੂਆਂ ਨੇ ਕਿਹਾ ਕਿ ਸਰਕਾਰ ਫਿਰਕਾ ਪ੍ਰਸਤੀ ਨੂੰ ਵਧਾਉਣ ਦੇ ਇਰਾਦੇ ਨਾਲ ਹੀ ਸੀ.ਏ.ਏ ਵਰਗੇ ਕਾਨੂੰਨਾਂ ਨੂੰ ਬਣਾ ਰਹੀ ਹੈ।
ਇਸ ਮੌਕੇ ਆਗੂਆਂ ਨੇ ਕਿਹਾ ਕਿ ਜਿੰਨਾਂ ਸਮਾਂ ਸਰਕਾਰ ਇਸ ਕਾਨੂੰਨ ਨੂੰ ਵਾਪਿਸ ਨਹੀਂ ਲੈ ਕਰਦੀ ਉਨ੍ਹਾਂ ਸਮਾਂ ਇਹ ਸੰਘਰਸ਼ ਇਸੇ ਤਰ੍ਹਾਂ ਹੀ ਜਾਰੀ ਰਹੇਗਾ।