ETV Bharat / state

ਮਲੇਰਕੋਟਲਾ: ਮੈਡੀਕਲ ਪ੍ਰੈਕਟੀਸ਼ਨਰਾਂ ਨੇ ਕਿਸਾਨ ਧਰਨੇ 'ਚ ਲਾਇਆ ਕੈਂਪ, ਮੁਫ਼ਤ ਦਵਾਈਆਂ ਵੰਡੀਆਂ

ਖੇਤੀ ਕਾਨੂੰਨਾਂ ਦੇ ਵਿਰੋਧ ਦੌਰਾਨ ਕਿਸਾਨਾਂ ਦੀ ਵਿਗੜਦੀ ਸਿਹਤ ਅਤੇ ਹੋ ਰਹੀਆਂ ਮੌਤਾਂ ਦੇ ਮੱਦੇਨਜ਼ਰ ਮਲੇਰਕੋਟਲਾ ਵਿੱਚ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਵੱਲੋਂ ਇੱਕ ਕਾਊਂਟਰ ਲਾ ਕੇ ਕਿਸਾਨਾਂ ਦਾ ਜਿਥੇ ਚੈਕਅਪ ਕੀਤਾ ਜਾ ਰਿਹਾ ਹੈ, ਉਥੇ ਮੁਫ਼ਤ ਦਵਾਈਆਂ ਵੀ ਵੰਡੀਆਂ ਜਾ ਰਹੀਆਂ ਹਨ।

ਮਾਲੇਰਕੋਟਲਾ: ਮੈਡੀਕਲ ਪ੍ਰੈਕਟੀਸ਼ਨਰਾਂ ਨੇ ਕਿਸਾਨ ਧਰਨੇ 'ਚ ਲਾਇਆ ਕੈਂਪ

author img

By

Published : Oct 19, 2020, 9:08 PM IST

ਮਲੇਰਕੋਟਲਾ: ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਪੰਜਾਬ ਭਰ ਵਿੱਚ ਕਿਸਾਨ ਸੰਘਰਸ਼ ਕਰ ਰਹੇ ਹਨ। ਜ਼ਿਲ੍ਹੇ ਵਿੱਚ ਵੀ ਕਿਸਾਨਾਂ ਵੱਲੋਂ ਧਰਨੇ ਜ਼ੋਰਾਂ 'ਤੇ ਚੱਲ ਰਹੇ ਹਨ। ਇਨ੍ਹਾਂ ਧਰਨਿਆਂ ਦੌਰਾਨ ਕੁਝ ਕਿਸਾਨਾਂ ਦੀਆਂ ਮੌਤਾਂ ਵੀ ਹੋਈਆਂ ਹਨ ਅਤੇ ਕਈ ਬੁ਼ਖ਼ਾਰ ਨਾਲ ਵੀ ਜੂਝ ਰਹੇ ਹਨ। ਇਨ੍ਹਾਂ ਗੱਲਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸੋਮਵਾਰ ਨੂੰ ਮਲੇਰਕੋਟਲਾ ਵਿੱਚ ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਨੇ ਕਿਸਾਨਾਂ ਦਾ ਸੰਘਰਸ਼ ਵਿੱਚ ਸਾਥ ਦਿੰਦੇ ਹੋਏ ਚੈਕਅਪ ਕੀਤਾ ਅਤੇ ਦਵਾਈਆਂ ਦਿੱਤੀਆਂ।

ਮਾਲੇਰਕੋਟਲਾ: ਮੈਡੀਕਲ ਪ੍ਰੈਕਟੀਸ਼ਨਰਾਂ ਨੇ ਕਿਸਾਨ ਧਰਨੇ 'ਚ ਲਾਇਆ ਕੈਂਪ

ਜਾਣਕਾਰੀ ਅਨੁਸਾਰ ਮਲੇਰਕੋਟਲਾ ਵਿੱਚ ਕਿਸਾਨਾਂ ਨੇ ਰਿਲਾਇੰਸ ਪੰਪ ਦੇ ਅੱਗੇ ਧਰਨਾ ਲਾਇਆ ਹੋਇਆ ਹੈ। ਕਿਸਾਨਾਂ ਦੇ ਹੱਕ ਵਿੱਚ ਹਾਅ ਦਾ ਨਾਅਰਾ ਮਾਰਦੇ ਹੋਏ ਧਰਨੇ ਦੌਰਾਨ ਐਸੋਸੀਏਸ਼ਨ ਵੱਲੋਂ ਇੱਕ ਵਿਸ਼ੇਸ਼ ਕਾਊਂਟਰ ਲਗਾ ਕੇ ਕਿਸਾਨਾਂ ਦੀ ਸਿਹਤ ਜਾਂਚ ਕੀਤੀ ਅਤੇ ਬਿਮਾਰ ਕਿਸਾਨਾਂ ਨੂੰ ਮੁਫ਼ਤ ਦਵਾਈਆਂ ਵੰਡੀਆਂ। ਜ਼ਿਆਦਾ ਬਿਮਾਰ ਕਿਸਾਨਾਂ ਨੂੰ ਡਾਕਟਰਾਂ ਨੇ ਹਸਪਤਾਲ ਵਿੱਚੋਂ ਇਲਾਜ ਦੀ ਸਲਾਹ ਦਿੱਤੀ। ਇਸ ਦੌਰਾਨ ਜੇਕਰ ਕਿਸੇ ਕਿਸਾਨ ਕੋਲ ਵਾਹਨ ਦਾ ਪ੍ਰਬੰਧ ਨਹੀਂ ਸੀ, ਉਸ ਲਈ ਵਾਹਨ ਦਾ ਪ੍ਰਬੰਧ ਵੀ ਕੀਤਾ ਗਿਆ।

ਮੌਕੇ 'ਤੇ ਕਿਸਾਨਾਂ ਦਾ ਚੈਕਅਪ ਕਰ ਰਹੇ ਡਾਕਟਰਾਂ ਨੇ ਕਿਹਾ ਕਿ ਕਿਸਾਨ ਲਗਾਤਾਰ ਧਰਨੇ 'ਤੇ ਇੱਥੇ ਬੈਠੇ ਹਨ ਅਤੇ ਕਈ ਬਿਮਾਰ ਵੀ ਹੋ ਜਾਂਦੇ ਹਨ। ਇਸ ਲਈ ਉਹ ਇਨ੍ਹਾਂ ਲਈ ਅੱਗੇ ਆਏ ਹਨ। ਕੋਈ ਵੀ ਕਿਸਾਨ ਜਦੋਂ ਬਿਮਾਰ ਹੁੰਦਾ ਤਾਂ ਉਸ ਨੂੰ ਮੁਫ਼ਤ ਦਵਾਈ ਦਿੱਤੀ ਜਾ ਰਹੀ ਹੈ। ਉਨ੍ਹਾਂ ਹੋਰਨਾਂ ਡਾਕਟਰਾਂ ਨੂੰ ਵੀ ਅਪੀਲ ਕੀਤੀ ਕਿ ਪੰਜਾਬ ਵਿੱਚ ਜਿੱਥੇ ਵੀ ਧਰਨੇ ਲੱਗੇ ਹੋਏ ਹਨ, ਉੱਥੇ ਕਿਸਾਨ ਭਰਾਵਾਂ ਦੀ ਮਦਦ ਕੀਤੀ ਜਾਵੇ ਤੇ ਮੁਫ਼ਤ ਇਲਾਜ ਕੀਤਾ ਜਾਵੇ ਤਾਂ ਕਿ ਕਿਸੇ ਦੀ ਮੌਤ ਨਾ ਹੋ ਸਕੀ।

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਵੱਲੋਂ ਕੀਤੇ ਗਏ ਇਸ ਉਪਰਾਲੇ ਦੀ ਕਿਸਾਨਾਂ ਨੇ ਭਰਪੂਰ ਸ਼ਲਾਘਾ ਕੀਤੀ ਅਤੇ ਧੰਨਵਾਦ ਕੀਤਾ।

ETV Bharat Logo

Copyright © 2024 Ushodaya Enterprises Pvt. Ltd., All Rights Reserved.