ਮਲੇਰਕੋਟਲਾ: ਕੋਰੋਨਾ ਵਾਇਰਸ ਦੇ ਕਹਿਰ ਤੋਂ ਨਜਿੱਠਣ ਲਈ ਦੇਸ਼ ਵਿੱਚ 21 ਦਿਨਾਂ ਦਾ ਲੌਕਡਾਊਨ ਦਾ ਐਲਾਨ ਕੀਤਾ ਗਿਆ ਹੈ, ਜਿਸ ਦੇ ਚਲਦਿਆਂ ਗਰੀਬ ਵਰਗ ਦੇ ਲੋਕਾਂ ਨੂੰ ਕਈ ਮੁਸ਼ਕਲਾਂ ਦੇ ਸਾਹਮਣਾ ਕਰਨਾ ਪੈ ਰਿਹਾ ਹੈ।
ਜੋ ਦਿਹਾੜੀਦਾਰ ਲੋਕ ਸਨ, ਉਨ੍ਹਾਂ ਨੂੰ ਖਾਣ-ਪੀਣ ਦੇ ਸਮਾਨ ਖ਼ਰੀਦਣ ਵਿੱਚ ਕਾਫ਼ੀ ਮੁਸ਼ਕਲਾਂ ਆ ਰਹੀਆਂ ਹੈ। ਇਸੇ ਨੂੰ ਧਿਆਨ ਵਿੱਚ ਰੱਖਦੇ ਹੋਏ ਮਲੇਰਕੋਟਲਾ ਪੁਲਿਸ ਵੱਲੋਂ ਗ਼ਰੀਬ ਤੇ ਲੋੜ੍ਹਵੰਦ ਲੋਕਾਂ ਨੂੰ ਉਨ੍ਹਾਂ ਦੇ ਘਰ-ਘਰ ਜਾ ਕੇ ਰਾਸ਼ਨ, ਦੁੱਧ ਤੇ ਸਬਜ਼ੀਆਂ ਆਦਿ ਸਮਾਨ ਦਿੱਤਾ ਗਿਆ।
ਹੋਰ ਪੜ੍ਹੋ: ਪੀਐਮ ਮੋਦੀ ਵੀਡੀਓ ਕਾਨਫ਼ਰੰਸਿੰਗ ਰਾਹੀਂ ਆਮ ਲੋਕਾਂ ਨਾਲ ਕਰ ਰਹੇ ਗੱਲਬਾਤ
ਇਸ ਮੌਕੇ ਮਲੇਰਕੋਟਲਾ ਦੇ ਐਸਪੀ ਨੇ ਦੱਸਿਆ ਕਿ ਕੋਰੋਨਾ ਵਾਇਰਸ ਉੱਤੇ ਕਾਬੂ ਪਾਉਣ ਲਈ ਲੋਕਾਂ ਨੂੰ ਘਰਾਂ ਵਿੱਚ ਰਹਿਣ ਦੀ ਹਦਾਇਤ ਦਿੱਤੀ ਗਈ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਜ਼ਰੂਰਤਮੰਦ ਲੋਕਾਂ ਦੀ ਮਦਦ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਜ਼ਰੂਰਤ ਦਾ ਸਾਰਾ ਸਮਾਨ ਮੁਹੱਈਆ ਕਰਵਾਇਆ ਜਾ ਰਿਹਾ ਹੈ ਤੇ ਲੋਕਾਂ ਨੂੰ ਇਸ ਪ੍ਰਤੀ ਜਾਗਰੂਕ ਕੀਤਾ ਜਾ ਰਿਹਾ ਹੈ।