ਜਿੱਥੇ ਪੂਰੇ ਦੇਸ਼ ਨੇ ਇਸ ਦੁੱਖ ਦੀ ਘੜੀ 'ਚ ਸ਼ਹੀਦਾਂ ਦੇ ਪਰਿਵਾਰਾਂ ਨਾਲ ਸੋਗ ਪ੍ਰਗਟਾਇਆ ਅਤੇ ਮਲੇਰਕੋਟਲਾ ਪੁਲਿਸ ਵੱਲੋਂ ਸ਼ਹੀਦਾਂ ਨੂੰ ਸ਼ਰਧਾਂਜਲੀ ਦੇ ਕੇ ਸੋਗ ਵਿਅਕਤ ਕੀਤਾ ਗਿਆ। ਇਹ ਸਭ ਵੇਖ ਕੇ ਆਮ ਲੋਕਾਂ ਨੇ ਵੀ ਪੁਲਿਸ ਦੇ ਇਸ ਕਦਮ ਦੀ ਸ਼ਲਾਘਾ ਕੀਤੀ ਹੈ।

ਇਸ ਮੌਕੇ ਮਲੇਰਕੋਟਲਾ ਦੇ ਡੀਐੱਸਪੀ ਯੋਗੀ ਰਾਜ ਨੇ ਕਿਹਾ ਕਿ ਇਸ ਔਖੀ ਘੜੀ 'ਚ ਉਹ ਸ਼ਹੀਦਾਂ ਦੇ ਪਰਿਵਾਰਾਂ ਨਾਲ ਹਨ। ਉਹ ਆਪਣੀ ਡਿਊਟੀ ਦੌਰਾਨ ਕਾਲੇ ਬਿੱਲੇ ਲਗਾ ਕੇ ਇਸ ਘਟਨਾ 'ਤੇ ਦੁੱਖ ਜ਼ਾਹਰ ਕਰ ਰਹੇ ਹਨ।
ਡੀਐੱਸਪੀ ਪਰਮਿੰਦਰ ਸਿੰਘ ਨੇ ਕਿਹਾ ਕਿ ਭਾਵੇਂ ਕਿ ਸ਼ਹੀਦ ਜਵਾਨ ਮੁੜ ਕੇ ਨਹੀਂ ਆ ਸਕਦੇ ਪਰ ਦੇਸ਼ ਲਈ ਦਿੱਤੀ ਕੁਰਬਾਨੀ ਨੂੰ ਉਹ ਹਮੇਸ਼ਾ ਯਾਦ ਰੱਖਣਗੇ।