ਮਲੇਰਕੋਟਲਾ: 15 ਅਗਸਤ ਨੂੰ ਭਾਰਤ ਆਪਣਾ 74ਵਾਂ ਅਜ਼ਾਦੀ ਦਿਹਾੜਾ ਮਨਾ ਰਿਹਾ ਹੈ। ਇਸ ਵਾਰ ਜ਼ਿਲ੍ਹੇ ਤੇ ਤਹਿਸੀਲ ਪੱਧਰ 'ਤੇ ਹੋਣ ਵਾਲੇ ਅਜ਼ਾਦੀ ਦਿਹਾੜੇ ਦੇ ਸਮਾਗਮਾਂ 'ਚ ਕੋਰੋਨਾ ਮਹਾਂਮਾਰੀ ਕਾਰਨ ਵੱਡੇ ਇੱਕਠ ਨਹੀਂ ਕੀਤੇ ਜਾਣਗੇ। ਇਸ ਕਾਰਨ ਮਲੇਰਕੋਟਲਾ ਦੇ ਐੱਸਡੀਐੱਮ ਵਿਕਰਮਜੀਤ ਸਿੰਘ ਪਾਂਥੇ ਨੇ ਨਵੇਕਲੀ ਪਹਿਲ ਕਰਦੇ ਹੋਏ ਅਜ਼ਾਦੀ ਘੁਲਾਟੀਆਂ ਦੇ ਪਰਿਵਾਰਕ ਮੈਂਬਰਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਜਾ ਕਿ ਸਨਮਾਨਿਤ ਕੀਤਾ ਜਾ ਰਿਹਾ ਹੈ। ਇਸ ਮੌਕੇ ਦੇਸ਼ ਭਗਤ ਪ੍ਰੀਤਮ ਸਿੰਘ ਦੀ ਪਤਨੀ ਨੂੰ ਐੱਸਡੀਐੱਮ ਨੇ ਸਨਮਾਨਿਤ ਕੀਤਾ।
ਇਸ ਮੌਕੇ ਐੱਸਡੀਐੱਮ ਵਿਕਰਮਜੀਤ ਸਿੰਘ ਪਾਂਥੇ ਨੇ ਕਿਹਾ ਕਿ ਇਸ ਵਾਰ ਅਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਜਾ ਕੇ ਸਨਮਾਨਿਤ ਕਰਨ ਦਾ ਫੈਸਲਾ ਲਿਆ ਗਿਆ ਹੈ। ਉਨ੍ਹਾਂ ਕਿਹਾ ਕੋਰੋਨਾ ਮਹਾਂਮਾਰੀ ਕਾਰਨ ਇਸ ਵਾਰ ਵੱਡੇ ਇੱਕਠ ਨਹੀਂ ਕੀਤੇ ਜਾ ਸਕਦੇ। ਇਸੇ ਕਾਰਨ ਦੇਸ਼ ਲਈ ਕੁਰਬਾਨੀਆਂ ਕਰਨ ਵਾਲੇ ਪਰਿਵਾਰਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਜਾ ਕੇ ਸਨਮਾਨਿਤ ਕੀਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਉਹ ਮਾਣ ਮਹਿਸੂਸ ਕਰਦੇ ਹਨ ਕਿ ਉਨ੍ਹਾਂ ਇਹ ਅਜ਼ੀਮ ਮੌਕਾ ਮਿਲਿਆ ਹੈ। ਉਨ੍ਹਾਂ ਕਿ ਦੇਸ਼ ਲਈ ਕੁਰਬਾਨੀਆਂ ਕਾਰਨ ਵਾਲੇ ਪਰਿਵਾਰ ਸਾਡੇ ਦੇਸ਼ ਦਾ ਸਰਮਾਇਆ ਹਨ। ਜਿਨ੍ਹਾਂ ਦਾ ਮਾਣ-ਸਨਮਾਨ ਕਰਨਾ ਸਾਡਾ ਫਰਜ਼ ਹੈ।
ਇਸ ਮੌਕੇ ਦੇਸ਼ ਭਗਤ ਪ੍ਰੀਤਮ ਸਿੰਘ ਦੇ ਪਰਿਵਾਰ ਨੇ ਕਿਹਾ ਕਿ ਉਨ੍ਹਾਂ ਇਸ ਬਿਲਕੁਲ ਵੀ ਆਸ ਨਹੀਂ ਸੀ ਕਿ ਉਨ੍ਹਾਂ ਨੂੰ ਵੀ ਯਾਦ ਕੀਤਾ ਜਾਵੇਗਾ ਕਿਉਂਕਿ ਇਸ ਵਾਰ ਉਨ੍ਹਾਂ ਨੂੰ ਸੱਦਾ ਪੱਤਰ ਤੱਕ ਨਹੀਂ ਆਇਆ। ਉਨ੍ਹਾਂ ਕਿਹਾ ਪਰ ਐਸਡੀਐਮ ਨੇ ਉਨ੍ਹਾਂ ਨੂੰ ਹੈਰਾਨ ਕਰ ਦਿੱਤਾ। ਉਨ੍ਹਾਂ ਕਿਹਾ ਐੱਸਡੀਐੱਮ ਨੇ ਉਨ੍ਹਾਂ ਦੇ ਪੁਰਖਿਆਂ ਨੂੰ ਸਨਮਾਨ ਦੇ ਕੇ ਉਨ੍ਹਾਂ ਦੇ ਹੌਸਲੇ ਹੋਰ ਵਧਾਏ ਹਨ।