ਮਲੇਰਕੋਟਲਾ: ਕੋਰੋਨਾ ਵਾਇਰਸ ਦੇ ਚੱਲਦਿਆਂ ਸੂਬਾ ਸਰਕਾਰ ਤੇ ਕੇਂਦਰ ਸਰਕਾਰ ਨੇ ਕਈ ਪੁਖ਼ਤਾ ਕਦਮ ਚੁੱਕੇ ਹਨ। ਇਸ ਨੂੰ ਧਿਆਨ ਵਿੱਚ ਰੱਖਦਿਆਂ ਹੁਣ ਮਲੇਰਕੋਟਲਾ ਪ੍ਰਸ਼ਾਸਨ ਨੇ ਵੀ ਹੱਦਬੰਦੀ ਦਾ ਐਲਾਨ ਕਰ ਦਿੱਤਾ ਹੈ। ਪਿੰਡਾਂ ਦੀ ਹੱਦ ਉੱਤੇ ਹੁਣ ਪਿੰਡ ਵਾਸੀ ਨਾਕਾ ਲਗਾ ਰਹੇ ਹਨ। ਇਸ ਦੌਰਾਨ ਜਦੋਂ ਈਟੀਵੀ ਭਾਰਤ ਦੀ ਟੀਮ ਨੂੰ ਪਿੰਡ ਵਾਸੀਆਂ ਨੇ ਦੱਸਿਆ ਕਿ ਉਹ ਸਰਕਾਰ ਤੇ ਪ੍ਰਸ਼ਾਸਨ ਨੂੰ ਆਪਣਾ ਪੂਰਾ ਸਹਿਯੋਗ ਦੇ ਰਹੇ ਹਨ।
ਮਲੇਰਕੋਟਲਾ ਦੇ ਪਿੰਡਾਂ ਵਿੱਚ ਹੱਦਬੰਦੀ ਕਰ ਦਿੱਤੀ ਗਈ ਹੈ। ਜੋ ਵੀ ਵਿਅਕਤੀ ਸੜਕ ਉੱਤੇ ਨਜ਼ਰ ਆਉਂਦਾ ਹੈ ਤਾਂ ਸਭ ਤੋਂ ਪਹਿਲਾ ਉਨ੍ਹਾਂ ਦੇ ਹੱਥ ਸੈਨੇਟਾਈਜ਼ਰ ਨਾਲ ਸਾਫ਼ ਕਰਵਾਏ ਜਾਂਦੇ ਹਨ ਤੇ ਨਾਕਿਆਂ 'ਤੇ ਹਰ ਇੱਕ ਪਿੰਡ ਵੱਲ ਨੂੰ ਆਉਣ ਜਾਣ ਵਾਲੇ ਤੋਂ ਪੁੱਛਗਿੱਛ ਕੀਤੀ ਜਾਂਦੀ ਹੈ। ਜੇਕਰ ਉਸ ਦਾ ਬਾਹਰ ਆਉਣਾ ਜ਼ਰੂਰੀ ਹੈ ਤਾਂ ਹੀ ਉਸ ਨੂੰ ਅੱਗੇ ਜਾਣ ਦਿੱਤਾ ਜਾਂਦਾ ਹੈ, ਨਹੀਂ ਉਸ ਨੂੰ ਉੱਥੋਂ ਹੀ ਵਾਪਸ ਮੋੜ ਦਿੱਤਾ ਜਾਂਦਾ ਹੈ।
ਇਸ ਤੋਂ ਇਲਾਵਾ ਪਿੰਡਾਂ ਵਿੱਚ ਵੀ ਤੁਰ ਫਿਰ ਕੇ ਘਰ ਦੇ ਅੰਦਰ ਰਹਿਣ ਦੇ ਹੋ ਕੇ ਵੀ ਦਿੱਤੇ ਜਾਂਦੇ ਹਨ ਤਾਂ ਜੋ ਲੋਕ ਘਰਾਂ ਵਿੱਚ ਹੀ ਰਹਿਣ। ਲੋਕਾਂ ਨੂੰ ਘਰਾਂ ਵਿੱਚ ਜਾ ਕੇ ਜ਼ਰੂਰਤ ਦਾ ਸਮਾਨ ਮੁਹੱਈਆਂ ਕਰਵਾਇਆ ਜਾ ਰਿਹਾ ਹੈ।